Moga News(ਨਵਦੀਪ ਸਿੰਘ): ਮੋਗਾ ਜ਼ਿਲ੍ਹੇ ਦੇ ਪਿੰਡ ਹਿੰਮਤਪੁਰਾ ਵਿੱਚ ਇੱਕ ਨੌਜਵਾਨ ਕਬੱਡੀ ਖਿਡਾਰੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮੌਤ ਤੋਂ ਪਹਿਲਾਂ ਉਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਜ਼ਿੰਮੇਵਾਰ ਲੋਕਾਂ ਦੇ ਨਾਂ ਸਪਸ਼ਟ ਤੌਰ 'ਤੇ ਲਏ ਹਨ।
ਮ੍ਰਿਤਕ ਨੇ ਪਿੰਡ ਦੇ ਹੀ ਇੱਕ ਪਰਿਵਾਰ 'ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਰਕਮ ਉਨ੍ਹਾਂ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਲਈ ਸੀ।
ਪੁਲਿਸ ਨੇ ਤਿੰਨ ਲੋਕਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਜਾਰੀ ਹੈ।