Home >>Punjab

Khanna News: ਨੌਜਵਾਨ ਦੇ ਕਤਲ ਮਾਮਲੇ ਵਿੱਚ 2 ਬਦਮਾਸ਼ ਕਾਬੂ, 4 ਹਾਲੇ ਵੀ ਫਰਾਰ

Khanna News: ਪੁਲਿਸ ਨੇ ਇਸ ਮਾਮਲੇ 'ਚ 6 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ। ਇਨ੍ਹਾਂ ਦਾ 24 ਫਰਵਰੀ ਤੱਕ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement
Khanna News: ਨੌਜਵਾਨ ਦੇ ਕਤਲ ਮਾਮਲੇ ਵਿੱਚ 2 ਬਦਮਾਸ਼ ਕਾਬੂ, 4 ਹਾਲੇ ਵੀ ਫਰਾਰ
Manpreet Singh|Updated: Feb 21, 2024, 05:07 PM IST
Share

Khanna News: 13 ਫਰਵਰੀ ਨੂੰ ਖੰਨਾ ਦੇ ਮਾਛੀਵਾੜਾ ਸਾਹਿਬ ਵਿਖੇ ਗੈਂਗਵਾਰ ਦੌਰਾਨ ਪ੍ਰਦੀਪ ਸਿੰਘ ਵਾਸੀ ਮੀਆਂ ਮੁਹੱਲਾ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ 'ਚ 6 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ। ਇਨ੍ਹਾਂ ਦਾ 24 ਫਰਵਰੀ ਤੱਕ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਚਾਰ ਮੁਲਜ਼ਮ ਫਰਾਰ ਹਨ ਜਿਨ੍ਹਾਂ ਦੀ ਭਾਲ ਜਾਰੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ, ਅਰੁਣ ਸੋਮਜ, ਅਸ਼ੋਕ ਕੁਮਾਰ, ਜਸਪ੍ਰੀਤ ਸਿੰਘ ਜੱਸੂ, ਗਗਨਪ੍ਰੀਤ ਸਿੰਘ ਉਰਫ਼ ਗਗਨ ਮਾਨ, ਤਰਨਵੀਰ ਸਿੰਘ ਵਾਸੀ ਲਾਡੀ ਵਾਸੀਆਨ ਸ੍ਰੀ ਮਾਛੀਵਾੜਾ ਸਾਹਿਬ ਵਜੋਂ ਹੋਈ। ਇਨ੍ਹਾਂ ਦੀ ਉਮਰ 21 ਤੋਂ 32 ਸਾਲ ਦਰਮਿਆਨ ਹੈ।

SP ਡਾ: ਸੌਰਵ ਜਿੰਦਲ ਨੇ ਦੱਸਿਆ ਕਿ ਪ੍ਰਦੀਪ ਸਿੰਘ ਅਤੇ ਅਮਿਤ ਕੁਮਾਰ 'ਤੇ 13 ਫਰਵਰੀ ਨੂੰ ਹਮਲਾ ਹੋਇਆ ਸੀ। ਬਦਮਾਸ਼ ਇਨ੍ਹਾਂ ਦੋਵਾਂ ਦਾ ਪਿੱਛ ਕਰ ਰਹੇ ਸਨ ਤਾਂ ਇਨ੍ਹਾਂ ਦੀ ਕਾਰ ਖੇਤਾਂ 'ਚ ਪਲਟ ਗਈ ਅਤੇ ਇਸ ਦੌਰਾਨ ਹਮਲਾਵਰਾਂ ਨੇ ਖੇਤਾਂ 'ਚ ਪ੍ਰਦੀਪ ਅਤੇ ਅਮਿਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪ੍ਰਦੀਪ ਦੀ ਮੌਤ ਹੋ ਗਈ ਸੀ। ਪੁਲਿਸ ਨੇ 10 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਨ੍ਹਾਂ ਵਿੱਚੋਂ 6 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵਾਂ ਧਿਰਾਂ 'ਚ ਕਿਸੇ ਗੱਲ ਨੂੰ ਲੈ ਕੇ ਰੰਜਿਸ਼ ਚੱਲੀ ਆ ਰਹੀ ਸੀ। 13 ਫਰਵਰੀ ਨੂੰ ਜਸਪ੍ਰੀਤ ਸਿੰਘ ਜੱਸੂ ਦਾ ਜਨਮ ਦਿਨ ਸੀ। ਉਸ ਦੇ ਜਨਮਦਿਨ ਦੀ ਪਾਰਟੀ 'ਤੇ ਸਾਰੇ ਮੁਲਜ਼ਮ ਇਕੱਠੇ ਹੋਏ ਸਨ। ਸ਼ਰਾਬ ਪੀ ਕੇ ਉਨ੍ਹਾਂ ਨੇ ਨਸ਼ੇ ਦੀ ਹਾਲਤ ਵਿੱਚ ਪ੍ਰਦੀਪ ਤੇ ਅਮਿਤ ਦਾ ਪਿੱਛਾ ਕਰਕੇ ਹਮਲਾ ਕਰ ਦਿੱਤਾ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ 6 ਮੁਲਜ਼ਮਾਂ ਵਿੱਚੋਂ 3 ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਜਸਪ੍ਰੀਤ ਸਿੰਘ ਜੱਸੂ ਖ਼ਿਲਾਫ਼ ਪੁਲਿਸ ’ਤੇ ਹਮਲਾ ਕਰਨ, ਅਗਵਾ ਕਰਨ ਅਤੇ ਕੁੱਟਮਾਰ ਕਰਨ ਦੇ ਤਿੰਨ ਕੇਸ ਦਰਜ ਹਨ। ਗੁਰਪ੍ਰੀਤ ਸਿੰਘ ਗੋਪੀ ਖਿਲਾਫ ਅਗਵਾ ਦਾ ਮਾਮਲਾ ਦਰਜ ਹੈ। ਗਗਨਪ੍ਰੀਤ ਸਿੰਘ ਖਿਲਾਫ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ।

ਐਸਐਸਪੀ ਅਮਨੀਤ ਕੌਂਡਲ ਵੱਲੋਂ ਫਰਾਰ ਮੁਲਜ਼ਮ ਅਨਮੋਲ ਸਿੰਘ, ਜੀਤਾ, ਸਮੀਰ ਅਤੇ ਜਸਪ੍ਰੀਤ ਸਿੰਘ ਦੀ ਭਾਲ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਐਸਪੀ ਡਾ: ਸੌਰਵ ਜਿੰਦਲ ਦੀ ਅਗਵਾਈ ਹੇਠ ਡੀਐਸਪੀ ਸੁੱਖ ਅੰਮ੍ਰਿਤ ਸਿੰਘ ਰੰਧਾਵਾ, ਡੀਐਸਪੀ ਸਮਰਾਲਾ ਤਰਲੋਚਨ ਸਿੰਘ, ਸੀਆਈਏ ਇੰਚਾਰਜ ਅਮਨਦੀਪ ਸਿੰਘ ਅਤੇ ਮਾਛੀਵਾੜਾ ਸਾਹਿਬ ਦੇ ਐਸਐਚਓ ਭਿੰਦਰ ਸਿੰਘ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ।

Read More
{}{}