Home >>Punjab

Kiratpur Sahib News: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੰਡੀ ਪਹੁੰਚ ਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ

Kiratpur Sahib News: ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਹੜੇ ਸੈਲਰਾਂ ਵਿੱਚੋਂ ਐਫਸੀਆਈ ਨੇ ਸਮਾਂ ਰਹਿੰਦਿਆਂ ਮਾਲ ਚੁੱਕਣਾ ਸੀ। ਉਹਨਾਂ ਸ਼ੈਲਰਾਂ ਵਿੱਚੋਂ ਐਫਸੀਆਈ ਨੇ ਕੇਂਦਰ ਸਰਕਾਰ ਦੀ ਘੁਰਕੀ ਤਹਿਤ ਮਾਲ ਨਹੀਂ ਚੁੱਕਿਆ, ਜਿਸ ਕਰਕੇ ਉਸਦਾ ਖਮਿਆਜ਼ਾ ਪੰਜਾਬ ਦੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ।

Advertisement
Kiratpur Sahib News: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੰਡੀ ਪਹੁੰਚ ਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ
Manpreet Singh|Updated: Oct 28, 2024, 03:10 PM IST
Share

Kiratpur Sahib News(ਬਿਮਲ ਸ਼ਰਮਾ): ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਦਾਣਾ ਮੰਡੀ ਕੀਰਤਪੁਰ ਸਾਹਿਬ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ। ਉਹਨਾਂ ਕਿਹਾ ਕਿ ਕੀਰਤਪੁਰ ਸਾਹਿਬ ਦਾਣਾ ਮੰਡੀ ਦੇ ਵਿੱਚ ਲਿਫਟਿੰਗ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਜਿੰਨੀ ਫਸਲ ਦਾਣਾ ਮੰਡੀ ਕੀਰਤਪੁਰ ਸਾਹਿਬ ਵਿਖੇ ਆ ਰਹੀ ਹੈ ਉਸ ਦੀ ਖਰੀਦ ਕੀਤੀ ਜਾ ਰਹੀ ਹੈ ।

ਉਹਨਾਂ ਕਿਹਾ ਕਿ ਸਾਡੇ ਕਿਸਾਨਾਂ ਦੀ ਦਿਵਾਲੀ ਵਧੀਆ ਲੰਘੇ ਇਸ ਨੂੰ ਲੈ ਕੇ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਪੰਜਾਬ ਤੇ ਤਿੰਨ ਕਾਲੇ ਕਾਨੂੰਨ ਥੋਪੇ ਗਏ ਸਨ। ਜਿਸ ਦਾ ਪੰਜਾਬ ਦੇ ਕਿਸਾਨਾਂ ਨੇ ਤਿੱਖਾ ਵਿਰੋਧ ਕੀਤਾ ਸੀ ਉਸ ਦਾ ਹੀ ਖਮਿਆਜਾ ਪੰਜਾਬ ਦੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ ਅਤੇ ਕੇਂਦਰ ਸਰਕਾਰ ਬਦਲਾਖੋਰੀ ਦੀ ਨੀਤ ਨਾਲ ਪੰਜਾਬ ਦੇ ਕਿਸਾਨਾਂ ਨਾਲ ਅਜਿਹਾ ਸਲੂਕ ਕਰ ਰਹੀ ਹੈ।

ਇਹ ਵੀ ਪੜ੍ਹੋ: SGPC Elections News: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਹੜੇ ਸੈਲਰਾਂ ਵਿੱਚੋਂ ਐਫਸੀਆਈ ਨੇ ਸਮਾਂ ਰਹਿੰਦਿਆਂ ਮਾਲ ਚੁੱਕਣਾ ਸੀ। ਉਹਨਾਂ ਸ਼ੈਲਰਾਂ ਵਿੱਚੋਂ ਐਫਸੀਆਈ ਨੇ ਕੇਂਦਰ ਸਰਕਾਰ ਦੀ ਘੁਰਕੀ ਤਹਿਤ ਮਾਲ ਨਹੀਂ ਚੁੱਕਿਆ, ਜਿਸ ਕਰਕੇ ਉਸਦਾ ਖਮਿਆਜ਼ਾ ਪੰਜਾਬ ਦੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ: Lehragaga News: 3 ਬੱਚਿਆਂ ਨੂੰ ਜਨਮ ਦੇਣ ਤੋਂ 6 ਘੰਟੇ ਬਾਅਦ ਮਾਂ ਤੇ ਤਿੰਨੋਂ ਪੁੱਤਰਾਂ ਨੇ ਤੋੜਿਆ ਦਮ; ਇਲਾਕੇ ਵਿੱਚ ਸੋਗ ਦੀ ਲਹਿਰ

 

Read More
{}{}