Home >>Punjab

Kisan Andolan 2.0: ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ- ਅਸੀਂ ਚਾਹੁੰਦੇ ਹਾਂ ਅੱਜ ਦੀ ਮੀਟਿੰਗ 'ਚ PM ਮੋਦੀ ਸਾਡੇ ਨਾਲ ਗੱਲਬਾਤ ਕਰਨ

Punjab Kisan Andolan:  ਦਿੱਲੀ ਵੱਲ ਕੂਚ ਕਰਨ ਲਈ ਨਿਕਲੇ ਪੰਜਾਬ ਦੇ ਕਿਸਾਨਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਟਕਰਾਅ ਕਾਰਨ ਸ਼ੰਭੂ ਅਤੇ ਦਾਤਾਸਿੰਘ ਸਰਹੱਦ 'ਤੇ ਤਣਾਅ ਬਣਿਆ ਹੋਇਆ ਹੈ।

Advertisement
Kisan Andolan 2.0: ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ- ਅਸੀਂ ਚਾਹੁੰਦੇ ਹਾਂ ਅੱਜ ਦੀ ਮੀਟਿੰਗ 'ਚ PM ਮੋਦੀ ਸਾਡੇ ਨਾਲ ਗੱਲਬਾਤ ਕਰਨ
Riya Bawa|Updated: Feb 15, 2024, 08:36 AM IST
Share

Punjab Kisan Andolan: ਪੰਜਾਬ ਵਿੱਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਅਤੇ ਰਬੜ ਤੇ ਪਲਾਸਟਿਕ ਦੀਆਂ ਗੋਲੀਆਂ ਚੱਲਣ ਕਾਰਨ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਭੜਕ ਗਈਆਂ ਹਨ। ਇਸ ਕਾਰਨ ਅੱਜ ਕਿਸਾਨਾਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਅੱਜ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਸ਼ਾਮ ਨੂੰ ਮੀਟਿੰਗ ਹੋਵੇਗੀ। ਇਸ ਵਿਚਾਲੇ ਮੀਟਿਦਗੰ ਤੋਂ ਪਹਿਲਾਂ ਅੱਜ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਅੱਜ ਸਾਡੀ ਮੰਤਰੀਆਂ ਨਾਲ ਮੀਟਿੰਗ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਨਾਲ ਗੱਲਬਾਤ ਕਰਨ ਤਾਂ ਜੋ ਅਸੀਂ ਆਪਣੀਆਂ ਮੰਗਾਂ ਦੇ ਹੱਲ ਤੱਕ ਪਹੁੰਚ ਸਕੀਏ। ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।'' 

ਇਹ ਵੀ ਪੜ੍ਹੋ: Punjab Kisan Andolan Live Update: ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਹੋਵੇਗੀ ਮੀਟਿੰਗ ਅੱਜ; ਬੈਠਕ ਪਿਛੋਂ ਦਿੱਲੀ ਕੂਚ ਦਾ ਲਿਆ ਜਾਵੇਗਾ ਫ਼ੈਸਲਾ

ਅੱਜ ਮੰਤਰੀਆਂ ਨਾਲ ਹੋਈ ਮੀਟਿੰਗ ਬਾਰੇ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ, ‘‘ਅਸੀਂ ਅੱਜ ਦੀ ਮੀਟਿੰਗ ਵਿੱਚ ਪੂਰੀ ਤਰ੍ਹਾਂ ਹਾਂ-ਪੱਖੀ ਮੂਡ ਵਿੱਚ ਸ਼ਾਮਲ ਹੋਣ ਜਾ ਰਹੇ ਹਾਂ ਅਤੇ ਸਾਨੂੰ ਪੂਰਾ ਭਰੋਸਾ ਹੈ ਕਿ ਇਸ ਮੁਲਾਕਾਤ ਵਿੱਚੋਂ ਕੋਈ ਸਕਾਰਾਤਮਕ ਹੱਲ ਨਿਕਲੇਗਾ। ਤਿੰਨ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਇਹ ਬੈਠਕ ਬੁੱਧਵਾਰ ਸ਼ਾਮ ਨੂੰ ਹੀ ਪ੍ਰਸਤਾਵਿਤ ਸੀ। ਇਸ ਵਿੱਚ ਕੇਂਦਰ ਦੇ ਨੁਮਾਇੰਦਿਆਂ ਨੇ ਆਨਲਾਈਨ ਸ਼ਾਮਲ ਹੋਣਾ ਸੀ। ਪਰ ਬਾਅਦ ਵਿੱਚ ਇਹ ਵੀਰਵਾਰ ਨੂੰ ਤਹਿ ਕੀਤਾ ਗਿਆ ਸੀ।

ਦਰਸਅਲ ਤਿੰਨ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕਿਸਾਨ ਇੱਕ ਵਾਰ ਫਿਰ ਸੜਕਾਂ 'ਤੇ ਆ ਗਏ ਹਨ। ਇਸ ਵਾਰ ਉਨ੍ਹਾਂ ਦੀ ਮੁੱਖ ਮੰਗ ਐਮਐਸਪੀ 'ਤੇ ਕਾਨੂੰਨ ਬਣਾਉਣ ਦੀ ਹੈ।  ਕਿਸਾਨਾਂ ਨੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਆਪਣੇ ਪਿਛਲੇ ਪ੍ਰਦਰਸ਼ਨ ਦੌਰਾਨ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਦੀ ਮੰਗ ਵੀ ਕੀਤੀ ਸੀ।

ਇਹ ਵੀ ਪੜ੍ਹੋ: Kisan Andolan 2.0: ਕਿਸਾਨ ਅੰਦੋਲਨ 'ਚ ਜ਼ਖਮੀ ਕਿਸਾਨਾਂ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ, ਸਿਹਤ ਮੰਤਰੀ ਦਾ ਐਲਾਨ
 

Read More
{}{}