Kisan Andolan 2 Updates/ਰਾਜੇਸ਼ ਕਟਾਰੀਆ: ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵੱਲੋਂ ਛੇ ਦਿਨਾਂ ਤੋਂ ਟ੍ਰੈਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅੱਜ ਵੀ 61 ਟਰੇਨਾਂ ਰੱਦ ਹੋਣਗੀਆਂ। ਰੇਲਵੇ ਨੇ 34 ਟਰੇਨਾਂ ਦੇ ਰੂਟ ਬਦਲ ਦਿੱਤੇ ਹਨ ਅਤੇ 9 ਟਰੇਨਾਂ ਹਨ ਜੋ ਥੋੜ੍ਹੇ ਸਮੇਂ ਲਈ ਚੱਲਣਗੀਆਂ ਅਤੇ ਛੋਟੀਆਂ ਹੋਣਗੀਆਂ। ਦੂਜੇ ਪਾਸੇ ਜੀਂਦ 'ਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਜੇਲ੍ਹ ਵਿੱਚ ਬੰਦ ਤਿੰਨ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਕਿਸਾਨ ਅੱਜ ਵੱਡਾ ਐਲਾਨ ਕਰ ਸਕਦੇ ਹਨ।
ਰਾਜਪੁਰਾ ਸ਼ੰਭੂ ਵਿੱਚ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ ਕਰਨ ਦੇ ਨਤੀਜੇ ਵਜੋਂ 44 ਲੰਬੀ ਦੂਰੀ ਦੀਆਂ ਰੇਲ ਗੱਡੀਆਂ ਨੂੰ ਫਿਰੋਜ਼ਪੁਰ ਡਵੀਜ਼ਨ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 62 ਟਰੇਨਾਂ ਨੂੰ ਡਾਇਵਰਟ ਕੀਤਾ ਜਾ ਰਿਹਾ ਹੈ ਅਤੇ 6 ਟਰੇਨਾਂ ਨੂੰ ਸ਼ਾਰਟ ਟਰਮੀਨੇਟ ਕੀਤਾ ਗਿਆ ਹੈ। ਇਸ ਦੇ ਨਾਲ ਹੀ 20 ਲੱਖ 12 ਹਜ਼ਾਰ ਰੁਪਏ ਤੋਂ ਜ਼ਿਆਦਾ ਦਾ ਰੇਲਵੇ ਯਾਤਰੀਆਂ ਨੂੰ ਰਿਫ਼ਡ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Kisan Andolan 2 Updates: ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਪੱਕਾ ਮੋਰਚਾ! 73 ਟਰੇਨਾਂ ਰੱਦ, 50 ਟਰੇਨਾਂ ਦੇ ਬਦਲੇ ਜਾਣਗੇ ਰੂਟ
ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਉਹ 23 ਅਪ੍ਰੈਲ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਭਾਜਪਾ ਆਗੂਆਂ ਦੀ ਉਡੀਕ ਕਰਨਗੇ। ਤੁਹਾਨੂੰ ਦੱਸ ਦੇਈਏ ਕਿ 13 ਫਰਵਰੀ ਤੋਂ ਹਰਿਆਣਾ ਅਤੇ ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ: Barnala Farmer Protest: BKU ਉਗਰਾਹਾਂ ਨੇ ਬਰਨਾਲਾ 'ਚ BJP ਆਗੂ ਅਰਵਿੰਦ ਖੰਨਾ ਦਾ ਕੀਤਾ ਵਿਰੋਧ