Home >>Punjab

Kisan Andolan : ਖਨੌਰੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ

Kisan Andolan:   ਬੀਤੇ ਦਿਨੀ 21 ਫਰਵਰੀ ਨੂੰ ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਸ਼ੁਭਕਰਨ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ ਸੀ

Advertisement
Kisan Andolan : ਖਨੌਰੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ
Riya Bawa|Updated: Feb 23, 2024, 11:49 AM IST
Share

Kisan Andolan: ਖਨੌਰੀ ਬਾਰਡਰ ਉਤੇ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਦਾ ਨਾਂ ਜਰਨੈਲ ਸਿੰਘ ਹੈ ਅਤੇ ਕਿਸਾਨ ਦੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਖਨੌਰੀ ਸਰਹੱਦ ‘ਤੇ ਅੰਦੋਲਨ ਦੌਰਾਨ ਹੁਣ ਤੱਕ ਇਹ ਤੀਜੀ ਮੌਤ ਹੈ। ਇਸ ਤੋਂ ਪਹਿਲਾਂ 14 ਤਰੀਕ ਨੂੰ ਮਨਜੀਤ ਸਿੰਘ ਨਾਂ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

 ਬੀਤੇ ਦਿਨੀ 21 ਫਰਵਰੀ ਨੂੰ ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਸ਼ੁਭਕਰਨ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ ਸੀ ਅਤੇ ਹੁਣ 22 ਫਰਵਰੀ ਦੀ ਰਾਤ ਨੂੰ ਜਰਨੈਲ ਸਿੰਘ ਨਾਮ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ:  Kisan Andolan: ਕੀ ਹੈ NSA? ਹਰਿਆਣਾ ਪੁਲਿਸ ਨੇ ਲਿਆ ਯੂ-ਟਰਨ! ਕਿਸਾਨ ਲੀਡਰਾਂ 'ਤੇ ਨਹੀਂ ਲੱਗੇਗਾ NSA

ਦਰਅਸਲ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: CM ਮਾਨ ਨੇ ਸ਼ੁਭਕਰਨ ਦੇ ਪਰਿਵਰ ਨੂੰ 1 ਕਰੋੜ ਆਰਥਿਕ ਸਹਾਇਤਾ ਤੇ ਸਰਕਾਰੀ ਨੌਕਰੀ ਦਾ ਐਲਾਨ

ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਤੋਂ ਇਲਾਵਾ ਕਰਜ਼ਾ ਮੁਆਫ਼ੀ ਦੀ ਮੰਗ ਕਰ ਰਹੇ ਹਨ। ਸ਼ੁਭਕਰਨ ਵੀ ਚਾਹੁੰਦਾ ਸੀ ਕਿ ਉਸ ਦੇ ਪਰਿਵਾਰ ਦਾ ਕਰਜ਼ਾ ਮੁਆਫ ਕੀਤਾ ਜਾਵੇ। ਇਸੇ ਕਾਰਨ ਉਹ ਦੋ ਦਿਨ ਪਹਿਲਾਂ ਹੀ ਪਿੰਡ ਦੇ 5-6 ਲੋਕਾਂ ਨਾਲ ਅੰਦੋਲਨ ਦੇ ਸਮਰਥਨ ਵਿੱਚ ਖਨੌਰੀ ਸਰਹੱਦ 'ਤੇ ਪਹੁੰਚਿਆ ਸੀ ਅਤੇ ਉਦੋਂ ਤੋਂ ਉਥੇ ਹੀ ਸੀ।

ਸੰਯੁਕਤ ਕਿਸਾਨ ਮੋਰਚਾ ਨੇ ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। 26 ਫਰਵਰੀ ਨੂੰ ਟ੍ਰੈਕਟਰ ਮਾਰਚ ਅਤੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਹੋਵੇਗੀ। 21 ਫਰਵਰੀ ਨੂੰ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਈ ਸੀ। ਇਸ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਦਿੱਲੀ ਮਾਰਚ ਦੋ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ। ਅੰਦੋਲਨ ਬਾਰੇ ਅੱਜ ਫੈਸਲਾ ਲਿਆ ਜਾਵੇਗਾ।

 

 

Read More
{}{}