Punjab Vidhan Sabha: ਅੱਜ ਯੁਵਾ ਸੱਤਾ ਵੱਲੋਂ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਦੇ ਸਕੂਲ ਕਾਲਜ ਲੜਕੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਗਰਲ ਪਾਰਲੀਮੈਂਟ ਨਾਮ ਦਾ ਟੂਰ ਲਗਾਇਆ ਗਿਆ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।
ਇਸ ਸਮੇਂ ਬੱਚੀ ਨੇ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਆਪਣੀ ਲਿਖੀ ਕਿਤਾਬ ਸੌਂਪੀ ਅਤੇ ਨਾਲ ਹੀ ਸਪੀਕਰ ਦੀ ਪੇਂਟਿੰਗ ਕੀਤੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਹ ਭਵਿੱਖ ਵਿੱਚ ਕੀ ਬਣਨਾ ਚਾਹੁੰਦੇ ਹਨ, ਇਸ ਸਮੇਂ ਇੱਕ ਲੜਕੀ ਨੇ ਕਿਹਾ ਕਿ ਉਹ ਵੱਡੀ ਹੋ ਕੇ ਲੀਡਰ ਬਣਨਾ ਚਾਹੁੰਦੀ ਹੈ।
ਇਸ ਤੋਂ ਤੁਰੰਤ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੇ ਕਿਹਾ ਕਿ ਤੁਹਾਡੀ ਇੱਛਾ ਹੁਣੇ ਪੂਰੀ ਹੋਵੇਗੀ ਅਤੇ ਇਸ ਤੋਂ ਬਾਅਦ ਸਪੀਕਰ ਲੜਕੀ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਅੰਦਰ ਲੈ ਗਏ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਲੜਕੀ ਨੂੰ ਵਿਧਾਨ ਸਭਾ ਸਪੀਕਰ ਦੀ ਕੁਰਸੀ ਕੋਲ ਲੈ ਗਏ ਅਤੇ ਲੜਕੀ ਨੂੰ ਆਪਣੀ ਕੁਰਸੀ 'ਤੇ ਬਿਠਾ ਦਿੱਤਾ ਅਤੇ ਇਹ ਵੀ ਕਿਹਾ ਕਿ ਤੁਸੀਂ ਜਿੰਨੀ ਦੇਰ ਚਾਹੋ ਬੈਠ ਸਕਦੇ ਹੋ।
ਇਸ ਦੇ ਨਾਲ ਹੀ ਸਪੀਕਰ ਨੇ ਬੱਚੀ ਨੂੰ ਦੱਸਿਆ ਕਿ ਵਿਰੋਧੀ ਧਿਰ ਦੇ ਲੋਕ ਕਿਥੇ ਬੈਠੇ ਹਨ ਤੇ ਸਰਕਾਰ ਦੇ ਲੋਕ ਕਿਥੇ ਬੈਠਦੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਕਿਥੇ ਬੈਠਦੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਦਾ ਕੰਮ ਕਿਸ ਤਰ੍ਹਾਂ ਹੁੰਦਾ ਹੈ।
ਇਹ ਵੀ ਪੜ੍ਹੋ : Punjab Politics: ਸੰਸਦ ਮੈਂਬਰ ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਕੀਤੀ ਮੰਗ
ਨਾਲ ਹੀ ਕਿਹਾ ਕਿ ਬੱਚਿਆਂ ਨੂੰ ਰਾਜਨੀਤੀ ਵਿੱਚ ਆਉਣਾ ਚਾਹੀਦਾ ਅਤੇ ਉਨ੍ਹਾਂ ਦਾ ਰਾਜਨੀਤੀ ਵਿੱਚ ਰੁਝਾਨ ਬਣਨਾ ਚਾਹੀਦੀ ਹੈ। ਇਸ ਨਾਲ ਦੇਸ਼ ਵਿੱਚ ਹੋਰ ਜ਼ਿਆਦਾ ਸੁਧਾਰ ਹੋਵੇਗਾ।
ਇਹ ਵੀ ਪੜ੍ਹੋ : Jalandhar Encounter: ਜਲੰਧਰ ਵਿੱਚ ਪੁਲਿਸ ਐਨਕਾਊਂਟਰ, ਪੁਲਿਸ ਅਤੇ ਲਾਰੈਂਸ ਗਰੁੱਪ ਵਿਚਾਲੇ ਚੱਲੀਆਂ ਗੋਲੀਆਂ