Home >>Punjab

Ludhiana News: ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋਈ

Ludhiana News: ਮੀਟਿੰਗ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਸਮੂਹ ਚੋਣ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ, ਜ਼ੋਨਲ ਕਮਿਸ਼ਨਰਾਂ, ਡੀ.ਆਈ.ਜੀ. ਰੇਂਜ, ਸੀਨੀਅਰ ਪੁਲਿਸ ਕਪਤਾਨਾਂ ਨੂੰ ਜ਼ਿਲ੍ਹਿਆਂ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫ਼ਤ ਵਸਤਾਂ ਨੂੰ ਰੋਕਣ ਲਈ ਸਲਾਹ ਦਿੱਤੀ।

Advertisement
Ludhiana News: ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋਈ
Manpreet Singh|Updated: May 24, 2024, 08:12 PM IST
Share

Ludhiana News: ਅੱਜ ਲੁਧਿਆਣਾ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਇੱਕ ਵਫ਼ਦ ਨੇ ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ 2024 ਦੀਆਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਖਰਚਾ ਇੰਸਪੈਕਟਰ ਬੀ. ਆਰ. ਬਾਲਾਕ੍ਰਿਸ਼ਨਨ, ਚੋਣ ਕਮਿਸ਼ਨ ਦੇ ਸਕੱਤਰ ਸੌਮਿਆਜੀਤ ਘੋਸ਼, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ, ਏਡੀਜੀਪੀ/ਸਟੇਟ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਵੀ ਹਾਜ਼ਰ ਸਨ।

ਮੀਟਿੰਗ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਸਮੂਹ ਚੋਣ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ, ਜ਼ੋਨਲ ਕਮਿਸ਼ਨਰਾਂ, ਡੀ.ਆਈ.ਜੀ. ਰੇਂਜ, ਸੀਨੀਅਰ ਪੁਲਿਸ ਕਪਤਾਨਾਂ ਨੂੰ ਜ਼ਿਲ੍ਹਿਆਂ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫ਼ਤ ਵਸਤਾਂ ਨੂੰ ਰੋਕਣ ਲਈ ਸਲਾਹ ਦਿੱਤੀ। ਵਿਸ਼ੇਸ਼ ਤੌਰ 'ਤੇ ਅੰਤਰ-ਰਾਜੀ ਖੇਤਰਾਂ ਵਿੱਚ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਚੋਣ ਕਮਿਸ਼ਨ ਦੀ ਟੀਮ ਨੇ ਕੌਮਾਂਤਰੀ ਸਰਹੱਦ ਨੇੜੇ ਡਰੋਨ ਗਤੀਵਿਧੀ ਨੂੰ ਰੋਕਣ ਲਈ ਚੌਕਸੀ ਵਧਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਆਜ਼ਾਦ, ਨਿਰਪੱਖ, ਸ਼ਾਂਤੀਪੂਰਨ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਅਤੇ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਟੀਮ ਨੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੋਟਾਂ ਵਾਲੇ ਦਿਨ 1 ਜੂਨ ਨੂੰ ਗਰਮੀ ਕਾਰਨ ਵੱਧ ਤੋਂ ਵੱਧ ਵੋਟ ਪ੍ਰਤੀਸ਼ਤਤਾ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਜਿਸ ਵਿੱਚ ਪੱਖੇ, ਕੂਲਰ, ਸ਼ੈੱਡ, ਮਿੱਠਾ ਪਾਣੀ, ਨਿੰਬੂ ਪਾਣੀ ਅਤੇ ਓ.ਆਰ.ਐਸ. ਪੈਕੇਟ ਆਦਿ ਇਸ ਤੋਂ ਇਲਾਵਾ ਟੀਮ ਨੇ 70 ਫੀਸਦੀ ਤੋਂ ਵੱਧ ਵੋਟਿੰਗ ਦੇ ਟੀਚੇ ਨੂੰ ਯਕੀਨੀ ਬਣਾਉਣ 'ਤੇ ਵੀ ਜ਼ੋਰ ਦਿੱਤਾ।

ਚੋਣ ਕਮਿਸ਼ਨ ਦੇ ਵਫ਼ਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ-ਸੀ ਨੇ ਟੀਮ ਨੂੰ ਭਰੋਸਾ ਦਿਵਾਇਆ ਕਿ ਉਹ 1 ਜੂਨ ਨੂੰ ਹੋਣ ਵਾਲੀ ਵੋਟਿੰਗ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣਗੇ।

Read More
{}{}