Home >>Punjab

Vigilance Bureau News: ਵਿਜੀਲੈਂਸ ਬਿਊਰੋ ਵੱਲੋਂ ਟਰਾਂਸਫਾਰਮਰ ਲਗਾਉਣ ਲਈ ਰਿਸ਼ਵਤ ਲੈਂਦਾ ਲਾਈਨਮੈਨ ਗ੍ਰਿਫ਼ਤਾਰ

Vigilance Bureau News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Advertisement
Vigilance Bureau News: ਵਿਜੀਲੈਂਸ ਬਿਊਰੋ ਵੱਲੋਂ ਟਰਾਂਸਫਾਰਮਰ ਲਗਾਉਣ ਲਈ ਰਿਸ਼ਵਤ ਲੈਂਦਾ ਲਾਈਨਮੈਨ ਗ੍ਰਿਫ਼ਤਾਰ
Ravinder Singh|Updated: Feb 17, 2024, 07:07 PM IST
Share

Vigilance Bureau News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀਐਸਪੀਸੀਐਲ ਦਫ਼ਤਰ ਉਮਰਪੁਰਾ, ਬਲਾਕ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿੱਚ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮਨਜਿੰਦਰ ਸਿੰਘ ਵਾਸੀ ਪਿੰਡ ਸੰਗਤਪੁਰਾ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਦੇ ਦਫ਼ਤਰ ਵਿੱਚ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿੱਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ, ਜਿੱਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ।

ਇਸ ਸਬੰਧੀ ਉਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਲਈ ਪਰ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ : Farmer Protest: 'ਸਰਕਾਰ ਚਾਹੇ ਤਾਂ ਰਾਤੋ- ਰਾਤ ਨਿਕਲ ਸਕਦਾ ਹੈ ਮਸਲਿਆਂ ਦਾ ਹੱਲ' ਸਰਵਣ ਸਿੰਘ ਪੰਧੇਰ ਨੇ ਕਹੀ ਵੱਡੀ ਗੱਲ

ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਜਾਂਚ ਕੀਤੀ ਜਿਸ ਦੌਰਾਨ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਕਥਿਤ ਦੋਸ਼ੀ ਰਾਜੇਸ਼ ਕੁਮਾਰ ਲਾਈਨਮੈਨ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੀ ਜਾਂਚ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Kisan Andolan 2.0: ਸਰਕਾਰ ਆਰਡੀਨੈਂਸ ਲਿਆ ਕੇ ਛੇ ਮਹੀਨੇ ਦੇ ਅੰਦਰ-ਅੰਦਰ ਕਾਨੂੰਨ ਬਣਾਏ-ਡੱਲੇਵਾਲ

Read More
{}{}