Home >>Punjab

Liquor shops Closed: ਪੰਜਾਬ 'ਚ 19 ਅ੍ਰਪੈਲ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ

 Liquor shops Closed: ਹੁਕਮਾਂ ਅਨੁਸਾਰ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਵਿਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। 

Advertisement
 Liquor shops Closed: ਪੰਜਾਬ 'ਚ 19 ਅ੍ਰਪੈਲ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ
Manpreet Singh|Updated: Apr 18, 2024, 04:06 PM IST
Share

Lok Sabha Elections 2024: ਪੰਜਾਬ ਵਿਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਰਾਜਸਥਾਨ ‘ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ 'ਤੇ ਪੂਰੀ ਸਖ਼ਤੀ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ 3 ਕਿਲੋਮੀਟਰ ਤੱਕ  ਦੇ ਦਾਇਰੇ ‘ਚ ਸ਼ਰਾਬ ਦੇ ਠੇਕਿਆਂ ਨੂੰ 17 ਅਪ੍ਰੈਲ ਸ਼ਾਮ 6 ਵਜੇ ਤੋਂ 19 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਇਨ੍ਹਾਂ ਹੁਕਮਾਂ ਅਨੁਸਾਰ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਵਿਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜੇਕਰ ਉਪਰੋਕਤ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਸੀ ਵੱਲੋਂ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਗਏ ਨੇ।

ਡੀਸੀ ਦਾ ਕਹਿਣਾ ਕਿ ਇਹਨਾਂ ਹੁਕਮਾਂ ਅਨੁਸਾਰ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਅਤੇ ਹੋਰ ਅਜਿਹੀ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਦੀ ਵਿਕਰੀ ਜਮਾਂਖੋਰੀ ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ, ਢਾਬਿਆਂ, ਅਹਾਤਿਆਂ, ਰੈਸਟੋਰੈਂਟ, ਬੀਅਰ ਬਾਰ, ਕਲੱਬ ਜਾਂ ਕੋਈ ਵੀ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ/ ਸਰਵ ਕਰਨ 'ਤੇ ਪੂਰੀ ਤੌਰ ਤੇ ਪਾਬੰਦੀ ਰਵੇਗੀ।

ਇਹ ਵੀ ਪੜ੍ਹੋ: Manish Sisodia: ਸ਼ਰਾਬ ਘੁਟਾਲੇ 'ਚ ਮਨੀਸ਼ ਸਿਸੋਦੀਆ ਨੂੰ ਝਟਕਾ, ਕੋਰਟ ਨੇ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਾਧਾ ਕੀਤਾ

ਲੋਕ ਸਭਾ 2024 ਲਈ ਪਹਿਲੇ ਪੜਾਅ ਦੀ ਵੋਟਿੰਗ 19 ਅਪ੍ਰੈਲ 2024 ਨੂੰ ਦੇਸ਼ ਦੇ ਕਈ ਰਾਜਾਂ ਵਿੱਚ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਕੁਝ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਲਈ ਵੀ ਵੋਟਿੰਗ ਹੋਵੇਗੀ। ਕੱਲ੍ਹ, ਲੋਕ ਸਭਾ ਚੋਣਾਂ 2024, ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ, ਤਾਮਿਲਨਾਡੂ ਵਿਧਾਨ ਸਭਾ ਲਈ ਕੰਨਿਆਕੁਮਾਰੀ ਜ਼ਿਲ੍ਹੇ ਦੇ ਵਿਲਾਵਨਕੋਡ ਹਲਕੇ ਵਿੱਚ ਉਪ ਚੋਣਾਂ ਹੋਣੀਆਂ ਹਨ। ਇਸ ਕਾਰਨ ਅਗਰਤਲਾ, ਆਈਜ਼ੌਲ, ਚੇਨਈ, ਦੇਹਰਾਦੂਨ, ਇੰਫਾਲ, ਈਟਾਨਗਰ, ਜੈਪੁਰ, ਕੋਹਿਮਾ, ਨਾਗਪੁਰ ਅਤੇ ਸ਼ਿਲਾਂਗ ਵਿੱਚ ਕੱਲ੍ਹ ਬੈਂਕ ਬੰਦ ਰਹਿਣਗੇ। 

ਇਹ ਵੀ ਪੜ੍ਹੋ: Firozpur News: ਨਸ਼ਾ ਤਸਕਰਾਂ ਨੇ ਆਪਣੇ ਸਾਥੀ ਦੀ ਘਰਵਾਲੀ 'ਤੇ ਜਾਨਲੇਵਾ ਹਮਲਾ ਕੀਤਾ

 

Read More
{}{}