Liquor shops close: ਜਲੰਧਰ ਸ਼ਹਿਰ ਵਿਚ ਮੀਟ ਅਤੇ ਸ਼ਰਾਬ ਦੀ ਵਿਕਰੀ ਨੂੰ ਲੈ ਕੇ ਨਵੇਂ ਹੁਕਮ ਜਾਰੀ ਹੋਏ ਹਨ। ਦਰਅਸਲ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ 16 ਅਕਤੂਬਰ ਨੂੰ ਸ਼ਹਿਰ ਵਿਚ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਸ਼ੋਭਾ ਯਾਤਾ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਹਿਮਾਂਸ਼ੂ ਅਗਰਵਾਲ ਨੇ 16 ਅਤੇ 17 ਅਕਤੂਬਰ ਨੂੰ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 16 ਅਤੇ 17 ਅਕਤੂਬਰ 2024 ਨੂੰ ਸ਼ਹਿਰ ਵਿਚ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ 'ਤੇ ਪਾਬੰਦੀ ਲੱਗਾਈ ਹੈ।
ਇਥੇ ਦੱਸ ਦੇਈਏ ਕਿ 17 ਅਕਤੂਬਰ ਨੂੰ ਦੇਸ਼ ਭਰ ਵਿਚ ਭਗਵਾਨ ਸ਼੍ਰੀ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ 16 ਤਾਰੀਖ਼ ਨੂੰ ਜਲੰਧਰ ਵਿਚ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ। ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 16 ਤਾਰੀਖ਼ ਨੂੰ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਵਿਚ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੁਪਹਿਰ ਦੋ ਵਜੇ ਤੋਂ ਬਾਅਦ ਅੱਧੀ ਛੁੱਟੀ ਐਲਾਨੀ ਗਈ ਹੈ। ਜਾਰੀ ਹੁਕਮਾਂ ਅਨੁਸਾਰ 16 ਅਕਤੂਬਰ ਨੂੰ ਜਲੰਧਰ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਣੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਹ ਹੁਕਮ ਦਿੱਤੇ ਗਏ ਹਨ। ਇਥੇ ਦੱਸ ਦੇਈਏ ਕਿ 17 ਤਾਰੀਖ਼ ਨੂੰ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਰਕਾਰ ਵੱਲੋਂ ਪਹਿਲਾਂ ਹੀ ਪੂਰੀ ਛੁੱਟੀ ਐਲਾਨੀ ਗਈ ਹੈ।