Punjab Bypolls Voting 2024 Highlights: ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਜ਼ਿਮਨੀ ਚੋਣ ਲਈ ਵੋਟਿੰਗ ਪ੍ਰਕਿਰਿਆ ਹੋਣ ਜਾ ਰਹੀ ਹੈ। ਚੋਣ ਕਮਿਸ਼ਨ ਵੱਲੋਂ ਇਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਬਲ ਤੇ ਦਸਤੇ ਤਾਇਨਾਤ ਕੀਤੇ ਗਏ ਹਨ। ਸੰਵੇਦਨਸ਼ੀਲ ਬੂਥਾਂ ਉਤੇ ਸੁਰੱਖਿਆ ਦੇ ਪ੍ਰਬੰਧ ਪੁਖਤਾ ਕੀਤੇ ਗਏ ਹਨ। ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚੋਂ 10-ਡੇਰਾ ਬਾਬਾ ਨਾਨਕ ਵਿੱਚ 1 ਲੱਖ 93 ਹਜ਼ਾਰ 376 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 241 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 61 ਹੈ। ਡੇਰਾ ਬਾਬਾ ਨਾਨਕ ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 701 ਹੈ।
ਉੱਥੇ ਹੀ 44-ਚੱਬੇਵਾਲ (ਐਸ.ਸੀ) ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 205 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 50 ਹੈ। ਚੱਬੇਵਾਲ (ਐੱਸ.ਸੀ) ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 1044 ਹੈ।
84-ਗਿੱਦੜਬਾਹਾ ਵਿੱਚ ਕੁੱਲ 1 ਲੱਖ 66 ਹਜ਼ਾਰ 731 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 173 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 96 ਹੈ। ਗਿੱਦੜਬਾਹਾ ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 1148 ਹੈ। ਦੂਜੇ ਪਾਸੇ 103-ਬਰਨਾਲਾ ਵਿੱਚ ਕੁੱਲ 1 ਲੱਖ 77 ਹਜ਼ਾਰ 426 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 212 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 37 ਹੈ। ਇੱਥੇ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 975 ਹੈ। ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਅਬਜ਼ਰਵਰਾਂ ਦੁਆਰਾ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਗਈ ਹੈ। ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਖਾਣ-ਪੀਣ, ਰਿਹਾਇਸ਼ ਦੇ ਉਚਿਤ ਪ੍ਰਬੰਧ ਅਤੇ ਵੱਧ ਰਹੀ ਠੰਢ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕੀਤੇ ਗਏ ਹਨ। ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।
ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਤੇ ਦੇਖੋ ਅੱਜ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟ ----
Punjab Bypolls Voting 2024 Highlights: