Punjab Budget Session Live Updates: ਪੰਜਾਬ ਵਿਧਾਨ ਸਭਾ ਵਿੱਚ ਅੱਜ ਤੋਂ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਸ਼ੁਰੂ ਹੋ ਗਿਆ ਹੈ। 5 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਦਾ ਬਜਟ ਪੇਸ਼ ਕਰਨਗੇ। ਕਾਬਿਲੇਗੌਰ ਹੈ ਕਿ ਇਹ ਬਜਟ ਇਜਲਾਸ 15 ਮਾਰਚ ਤੱਕ ਚੱਲੇਗਾ।
ਬਜਟ ਸੈਸ਼ਨ ਹੰਗਾਮੇ ਭਰਪੂਰ ਰਹਿਣ ਦੀ ਸੰਭਾਵਨਾ ਹੈ। ਇਸ ਬਜਟ ਸੈਸ਼ਨ ਵਿਚ ਕਿਸਾਨੀ ਤੇ ਕਰਜ਼ੇ ਦੇ ਮੁੱਦਿਆਂ ਦੀ ਗੂੰਜ ਪਵੇਗੀ ਜਦੋਂ ਕਿ ਪੰਜਾਬ ਸਰਕਾਰ ਆਪਣੇ ਦੋ ਵਰ੍ਹਿਆਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਤੇ ਕੰਮਾਂ ਦੀ ਚਰਚਾ ਕਰੇਗੀ। ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਦੂਜੇ ਸਾਲ ਵਿੱਚ ਪੇਸ਼ ਕੀਤਾ ਜਾ ਰਿਹਾ ਦੂਜਾ ਸਭ ਤੋਂ ਲੰਬਾ ਸੈਸ਼ਨ ਹੈ।
ਆਸ ਹੈ ਕਿ ਵਿਧਾਨ ਸਭਾ ਦੇ ਮੈਂਬਰਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਲੋੜੀਂਦਾ ਸਮਾਂ ਮਿਲੇਗਾ, ਜਿਸ ਲਈ ਪਿਛਲੇ ਵਿਧਾਨ ਸਭਾ ਸੈਸ਼ਨਾਂ ਵਿੱਚ ਵੀ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਸਮਾਂ ਵਧਾਉਣ ਦੀ ਮੰਗ ਕੀਤੀ ਗਈ ਸੀ। ਸੀਐਮ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਹੁਣ ਸਬੰਧ ਸੁਖਾਵੇਂ ਹਨ ਜਿਸ ਕਰ ਕੇ ਰਾਜਪਾਲ ਦੇ ਭਾਸ਼ਨ ਮੌਕੇ ਪਿਛਲੇ ਵਰ੍ਹੇ ਵਾਲਾ ਵਿਵਾਦ ਦੇਖਣ ਨੂੰ ਨਹੀਂ ਮਿਲੇਗਾ। ਬਜਟ ਸੈਸ਼ਨ ਵਿਚ ਇਸ ਵਾਰ ਅਗਾਮੀ ਲੋਕ ਸਭਾ ਚੋਣਾਂ ਦਾ ਪਰਛਾਵਾਂ ਦੇਖਣ ਨੂੰ ਮਿਲੇਗਾ। ਵਿਰੋਧੀ ਧਿਰਾਂ ਵੱਲੋਂ ਸਰਕਾਰ ਦੀ ਘੇਰਾਬੰਦੀ ਕਰ ਕੇ ਲੋਕਾਂ ’ਚ ਆਪਣੀ ਛਾਪ ਛੱਡਣ ਲਈ ਜ਼ੋਰ ਲਗਾਇਆ ਜਾਵੇਗਾ।
ਹਾਕਮ ਧਿਰ ਵੱਲੋਂ ਬਜਟ ਸੈਸ਼ਨ ਜ਼ਰੀਏ ਨਵੇਂ ਪ੍ਰਾਜੈਕਟਾਂ ਅਤੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ। ਆਮ ਜਨਤਾ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਇਸ ਬਜਟ ਤੋਂ ਬਹੁਤ ਸਾਰੀਆਂ ਉਮੀਦਾਂ ਹਨ। ਨੌਕਰੀਪੇਸ਼ਾ ਲੋਕ ਵੀ ਰਾਹਤ ਦੀ ਆਸ ਵਿੱਚ ਹਨ ਅਤੇ ਕਿਸਾਨ ਵੀ ਵੱਡੇ ਐਲਾਨਾਂ ਦੀ ਉਮੀਦ ਕਰ ਰਹੇ ਹਨ।
Punjab Budget Session Live Updates: