Home >>Punjab

Lok sabha elections 2024: ਪੰਜਾਬ 'ਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਪਾਈਆਂ ਗਈਆਂ ਸਹੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 13 ਲੋਕ ਸਭਾ ਸੀਟਾਂ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।&n

Advertisement
 Lok sabha elections 2024: ਪੰਜਾਬ 'ਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਪਾਈਆਂ ਗਈਆਂ ਸਹੀ
Riya Bawa|Updated: May 16, 2024, 06:38 AM IST
Share

Punjab Lok sabha elections 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 13 ਲੋਕ ਸਭਾ ਸੀਟਾਂ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। 

ਇਸ ਸਬੰਧ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 40 ਉਮੀਦਵਾਰਾਂ ਨੇ 60 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਵੇਖੋ ਆਂਕੜੇ
ਅੰਮ੍ਰਿਤਸਰ ਤੋਂ 43 ਉਮੀਦਵਾਰਾਂ ਨੇ 53 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
ਖਡੂਰ ਸਾਹਿਬ ਤੋਂ 35 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਜਲੰਧਰ ਤੋਂ 27 ਉਮੀਦਵਾਰਾਂ ਨੇ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।
ਹੁਸ਼ਿਆਰਪੁਰ ਤੋਂ 23 ਉਮੀਦਵਾਰਾਂ ਨੇ 27 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 19 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।
ਆਨੰਦਪੁਰ ਸਾਹਿਬ ਤੋਂ 41 ਉਮੀਦਵਾਰਾਂ ਨੇ 56 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
ਲੁਧਿਆਣਾ ਤੋਂ 57 ਉਮੀਦਵਾਰਾਂ ਨੇ 70 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 44 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
ਫਤਿਹਗੜ੍ਹ ਸਾਹਿਬ ਤੋਂ 23 ਉਮੀਦਵਾਰਾਂ ਨੇ 33 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 15 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।
ਫਰੀਦਕੋਟ ਤੋਂ 34 ਉਮੀਦਵਾਰਾਂ ਨੇ 41 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
ਫਿਰੋਜ਼ਪੁਰ ਤੋਂ 41 ਉਮੀਦਵਾਰਾਂ ਨੇ 48 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਬਠਿੰਡਾ ਤੋਂ 30 ਉਮੀਦਵਾਰਾਂ ਨੇ 40 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
ਸੰਗਰੂਰ ਤੋਂ 38 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 26 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
ਪਟਿਆਲਾ ਤੋਂ 34 ਉਮੀਦਵਾਰਾਂ ਨੇ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। 

ਸਿਬਿਨ ਸੀ ਨੇ ਦੱਸਿਆ ਕਿ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਉਸ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ। 

Read More
{}{}