Home >>Punjab

Lok Sabha Elections 2024: ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ ਮਾਣ ਭੱਤਾ

  ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ ਵਰਕਰਾਂ ਦੀ ਡਿਊਟੀ ਲ

Advertisement
Lok Sabha Elections 2024: ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ ਮਾਣ ਭੱਤਾ
Ravinder Singh|Updated: May 15, 2024, 01:30 PM IST
Share

Lok Sabha Elections 2024:  ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ। 

ਇਸ ਤੋਂ ਇਲਾਵਾ 1 ਜੂਨ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ‘ਤੇ ਤੈਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ ਜਾਂ ਬੂਥ ‘ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ‘ਤੇ ਉਨ੍ਹਾਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ। 

ਇਹ ਵੀ ਪੜ੍ਹੋ: Lok Sabha Elections 2024: ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖ਼ਲ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ ਡੇ ਮੀਲ ਵਰਕਰਾਂ ਦੀ ਤਰਜ਼ ‘ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ। 

Read More
{}{}