Home >>Punjab

ਲੁਧਿਆਣਾ ਤੋਂ ਆਪ ਦੀ ਜਿੱਤ ਤੋਂ ਬਾਅਦ ਸੀਐੱਮ ਮਾਨ ਦਾ ਬਿਆਨ, ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਕਰਾਂਗੇ ਪੂਰਾ

Ludhiana Bypoll Winner: ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਈ ਉਪ ਚੋਣ ਜਿੱਤ ਲਈ ਹੈ। 'ਆਪ' ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ ਹੈ। ਇਸ ਜਿੱਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ ਹੈ।  

Advertisement
ਲੁਧਿਆਣਾ ਤੋਂ ਆਪ ਦੀ ਜਿੱਤ ਤੋਂ ਬਾਅਦ ਸੀਐੱਮ ਮਾਨ ਦਾ ਬਿਆਨ, ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਕਰਾਂਗੇ ਪੂਰਾ
Dalveer Singh|Updated: Jun 23, 2025, 04:09 PM IST
Share

Ludhiana Bypoll Winner: ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਦਰਜ਼ ਕੀਤੀ ਹੈ। ਉਨ੍ਹਾਂ ਨੂੰ ਕੁੱਲ 35,179 ਵੋਟਾਂ ਪਈਆਂ ਤੇ ਉਹ 10637 ਵੋਟਾਂ ਦੀ ਵੱਡੀ ਲੀਡ ਨਾਲ ਜੇਤੂ ਰਹੇ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਦੂਜੇ ਨੰਬਰ 'ਤੇ ਰਹੇ ਹਨ। ਸੰਜੀਵ ਅਰੋੜਾ ਦੀ ਇਸ ਵੱਡੀ ਜਿੱਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਉਪ-ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਸਾਰਿਆਂ ਨੂੰ ਵਧਾਈਆਂ। ਵੱਡੀ ਲੀਡ ਨਾਲ ਇਹ ਜਿੱਤ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮ ਤੋਂ ਬਹੁਤ ਖੁਸ਼ ਹਨ। ਅਸੀਂ ਬਿਨਾਂ ਕਿਸੇ ਭੇਦਭਾਵ ਦੇ ਅਤੇ ਪੂਰੀ ਇਮਾਨਦਾਰੀ ਨਾਲ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ-ਰਾਤ ਕੰਮ ਕਰ ਰਹੇ ਹਾਂ। ਅਸੀਂ ਉਪ-ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਸੰਜੀਵ ਅਰੋੜਾ ਜੀ ਨੂੰ ਬਹੁਤ-ਬਹੁਤ ਵਧਾਈਆਂ। ਨਾਲ ਹੀ, ਇਸ ਜਿੱਤ ਲਈ ਦਿਨ-ਰਾਤ ਕੰਮ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਦੀ ਟੀਮ ਨੂੰ ਵੀ ਬਹੁਤ-ਬਹੁਤ ਵਧਾਈਆਂ। 

ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਜਿੱਤ

ਗੁਜਰਾਤ ਵਿੱਚ ਵਿਸਾਵਦਰ ਉਪ ਚੋਣ ਵਿੱਚ ਇੱਕ ਤਿੱਖਾ ਮੁਕਾਬਲਾ ਦੇਖਣ ਨੂੰ ਮਿਲਿਆ। ਇੱਥੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੋਪਾਲ ਇਟਾਲੀਆ ਨੇ ਭਾਰੀ ਜਿੱਤ ਪ੍ਰਾਪਤ ਕੀਤੀ ਹੈ, ਜਦੋਂ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਵੋਟਾਂ ਦੀ ਗਿਣਤੀ ਵਿੱਚ, ਗੋਪਾਲ ਇਟਾਲੀਆ ਨੇ 75,942 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ, ਜਦੋਂ ਕਿ ਭਾਜਪਾ ਦੇ ਕਿਰੀਟ ਪਟੇਲ ਨੂੰ 58,388 ਵੋਟਾਂ ਮਿਲੀਆਂ। ਜਿਸ ਕਾਰਨ 'ਆਪ' ਨੇ ਭਾਜਪਾ 'ਤੇ 17554 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ।

Read More
{}{}