Ludhiana News: ਲੁਧਿਆਣਾ ਦੀ ਦੁੱਗਰੀ ਪੁਲਿਸ ਨੇ ਸਦਰ ਥਾਣੇ ਦੇ ਇਲਾਕੇ ਵਿੱਚ ਦੋ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਦਾ ਐਨਕਾਊਂਟਰ ਕੀਤਾ ਹੈ। ਜ਼ਿਕਰਯੋਗ ਹੈ ਕਿ ਦੁੱਗਰੀ ਥਾਣੇ ਦੀ ਪੁਲਿਸ ਇੱਕ ਫਾਇਰਿੰਗ ਮਾਮਲੇ ਵਿੱਚ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ। ਜਦੋਂ ਪੁਲਿਸ ਨੇ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਪੁਲਿਸ ਦੀ ਗੱਡੀ 'ਤੇ ਗੋਲੀਬਾਰੀ ਕੀਤੀ ਅਤੇ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ, ਜਿਸ ਦੌਰਾਨ ਮੁਲਜ਼ਮ ਮੁਨੀਸ਼ ਅਤੇ ਟੋਨੀ ਦੋਵਾਂ ਨੂੰ ਗੋਲੀਆਂ ਲੱਗੀਆਂ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।