Home >>Punjab

Balwinder Sekhon: ਲੁਧਿਆਣਾ ਦੇ ਚਰਚਿਤ ਤੇ ਬਰਖ਼ਾਸਤ ਡੀਐਸਪੀ ਬਲਵਿੰਦਰ ਸੇਖੋਂ ਭਾਜਪਾ ਵਿੱਚ ਸ਼ਾਮਲ

Balwinder Sekhon: ਲੁਧਿਆਣਾ ਦੇ ਚਰਚਿਤ ਤੇ ਬਰਖ਼ਾਸਤ ਡੀਐਸਪੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

Advertisement
Balwinder Sekhon: ਲੁਧਿਆਣਾ ਦੇ ਚਰਚਿਤ ਤੇ ਬਰਖ਼ਾਸਤ ਡੀਐਸਪੀ ਬਲਵਿੰਦਰ ਸੇਖੋਂ ਭਾਜਪਾ ਵਿੱਚ ਸ਼ਾਮਲ
Ravinder Singh|Updated: Mar 06, 2025, 02:06 PM IST
Share

Balwinder Sekhon: ਲੁਧਿਆਣਾ ਦੇ ਚਰਚਿਤ ਤੇ ਬਰਖ਼ਾਸਤ ਡੀਐਸਪੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਰਖ਼ਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਗੁਜਰਾਤ ਵਿਜੇ ਰੁਪਾਣੀ ਨੇ ਭਾਜਪਾ ਵਿੱਚ ਸ਼ਾਮਲ ਕਰਵਾਇਆ। ਸੇਖੋਂ ਚੰਡੀਗੜ੍ਹ ਵਿੱਚ ਹਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ। ਸੂਤਰਾਂ ਦੀ ਮੰਨੀਏ ਤਾਂ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਭਾਜਪਾ ਦਾ ਉਮੀਦਵਾਰ ਹੋ ਸਕਦੇ ਹਨ।

ਲੁਧਿਆਣਾ ਦੀ ਹਲਕਾ ਪੱਛਮੀ ਦੀ ਵਿਧਾਨ ਸਭਾ ਸੀਟ 'ਤੇ ਜਲਦੀ ਹੀ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੌਰਾਨ ਹੁਣ ਭਾਜਪਾ ਨੇ ਅੱਜ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਚਰਚਾ ਹੈ ਕਿ ਜਲਦ ਹੀ ਬਲਵਿੰਦਰ ਸੇਖੋਂ ਨੂੰ ਹਲਕਾ ਪੱਛਮੀ ਤੋਂ ਭਾਜਪਾ ਵੱਲੋਂ ਟਿਕਟ ਦਿੱਤੀ ਜਾ ਸਕਦੀ ਹੈ।

ਸਾਬਕਾ ਕੈਬਨਿਟ ਮੰਤਰੀ ਆਸ਼ੂ ਦੇ ਨਾਲ ਬਲਵਿੰਦਰ ਸੇਖੋਂ ਦਾ ਅੰਕੜਾ 36 ਹੈ। ਆਸ਼ੂ ਦੀ ਬਲਵਿੰਦਰ ਸੇਖੋਂ ਨਾਲ ਕਾਂਗਰਸ ਦੇ ਮੰਤਰੀ ਦੇ ਕਾਰਜਕਾਲ ਦੌਰਾਨ ਹੋਈ ਬਹਿਸ ਦੀ ਆਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਅੱਜ ਸੇਖੋਂ ਨੂੰ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਸੂਬਾ ਦਫ਼ਤਰ ਵਿਖੇ ਪੰਜਾਬ ਭਾਜਪਾ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਹਾਜ਼ਰੀ ਵਿੱਚ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

ਬਲਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਦੇਸ਼ ਹਿੱਤ ਲਈ ਸਹੀ ਫੈਸਲੇ ਲੈ ਰਹੀ ਹੈ। ਬਾਕੀ ਪਾਰਟੀਆਂ ਸਿਰਫ ਆਪਣੀ ਰਾਜਨੀਤੀ ਚਮਕਾਉਣ ਵਿੱਚ ਰੁੱਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਭਾਜਪਾ ਪਰਿਵਾਰ ਦਾ ਹਿੱਸਾ ਬਣੇ ਹਨ।

ਪਰਮਿੰਦਰ ਬਰਾੜ ਨੇ ਬਲਵਿੰਦਰ ਸਿੰਘ ਸੇਖੋਂ ਨੂੰ ਭਾਜਪਾ ਦਾ ਤਾਜ ਪਹਿਨਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਰਜਨੀਸ਼ ਧੀਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕ ਭਾਜਪਾ ਵੱਲ ਆਕਰਸ਼ਿਤ ਹੋ ਰਹੇ ਹਨ, ਉਸ ਤੋਂ ਸਾਫ਼ ਹੋ ਗਿਆ ਹੈ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਹੋਰ ਉਚਾਈਆਂ 'ਤੇ ਲੈ ਜਾ ਸਕਦੀ ਹੈ।

 

Read More
{}{}