Home >>Punjab

Ludhiana News: ਲੜਕੀ ਨੇ ਦੋਸਤੀ ਕਰਨ ਤੋਂ ਕੀਤਾ ਇਨਕਾਰ, ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Ludhiana News: ਚੀਮਾ ਕਲੋਨੀ 'ਚ ਰਹਿਣ ਵਾਲੀ ਸਕੂਲੀ ਵਿਦਿਆਰਥੀ ਜਦੋਂ ਟਿਊਸ਼ਨ ਤੋਂ ਬਾਅਦ ਘਰ ਪਰਤ ਰਹੀ ਸੀ। ਤਾਂ ਰਸਤੇ ਵਿਚ ਇਕ ਨੌਜਵਾਨ ਨੇ ਉਸ ਨੂੰ ਰੋਕ ਲਿਆ ਅਤੇ ਜ਼ਬਰਦਸਤੀ ਉਸ ਦਾ ਹੱਥ ਫੜ ਲਿਆ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਨੌਜਵਾਨਾਂ ਨੇ ਲੜਕੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। 

Advertisement
Ludhiana News: ਲੜਕੀ ਨੇ ਦੋਸਤੀ ਕਰਨ ਤੋਂ ਕੀਤਾ ਇਨਕਾਰ, ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
Manpreet Singh|Updated: May 22, 2024, 01:32 PM IST
Share

Ludhiana News: ਲੁਧਿਆਣਾ ਵਿੱਚ ਇਕਤਰਫਾ ਪਿਆਰ ਦੇ ਚਲਦੇ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਲੜਕੀ 'ਤੇ ਹਮਲਾ ਕਰਨ ਦਾ ਮਾਮਲਾ ਸਹਾਮਣੇ ਆਇਆ ਹੈ। ਨੌਜਵਾਨ ਨੇ ਟਿਊਸ਼ਨ ਤੋਂ ਵਾਪਸ ਘਰ ਜਾ ਰਹੀ ਲੜਕੀ ਦਾ ਜ਼ਬਰਦਸਤੀ ਹੱਥ ਫੜ ਕੇ ਦੋਸਤੀ ਕਰਨ ਨੂੰ ਕਿਹਾ। ਜਦੋਂ ਵਿਦਿਆਰਥਣ ਨੇ ਮਨ੍ਹਾ ਕੀਤਾ ਤਾਂ ਗੁੱਸੇ 'ਚ ਆਏ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਵਿਦਿਆਰਥਣ 'ਤੇ ਹਮਲਾ ਕਰ ਦਿੱਤਾ। ਅਤੇ ਬਾਅਦ ਵਿੱਚ ਖੁੱਦ ਨੂੰ ਵੀ ਜਖ਼ਮੀ ਕਰ ਲਿਆ। ਆਲੇ ਦੁਆਲੇ ਮੌਜੂਦ ਲੋਕਾਂ ਨੇ ਦੋਵਾਂ ਨੂੰ ਹਸਪਤਾਲ ਪਹੁੰਚਿਆ। ਉਸ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ

ਜਾਣਕਾਰੀ ਮੁਤਾਬਕ ਚੀਮਾ ਕਲੋਨੀ 'ਚ ਰਹਿਣ ਵਾਲੀ ਸਕੂਲੀ ਵਿਦਿਆਰਥੀ ਜਦੋਂ ਟਿਊਸ਼ਨ ਤੋਂ ਬਾਅਦ ਘਰ ਪਰਤ ਰਹੀ ਸੀ। ਤਾਂ ਰਸਤੇ ਵਿਚ ਇਕ ਨੌਜਵਾਨ ਨੇ ਉਸ ਨੂੰ ਰੋਕ ਲਿਆ ਅਤੇ ਜ਼ਬਰਦਸਤੀ ਉਸ ਦਾ ਹੱਥ ਫੜ ਲਿਆ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਨੌਜਵਾਨਾਂ ਨੇ ਲੜਕੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਲੜਕੀ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ''ਤੇ ਵੀ ਸੱਟਾਂ ਲੱਗੀਆਂ ਹਨ। ਇਸ ਤੋਂ ਬਾਅਦ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਆਪਣੇ ਆਪ ਨੂੰ ਵੀ ਜ਼ਖਮੀ ਕਰ ਲਿਆ। 

ਜ਼ਖਮੀ ਲੜਕੀ ਦੀ ਮਾਂ ਨੇ ਦੱਸਿਆ ਕਿ ਇਕ ਨੌਜਵਾਨ ਉਸ ਦੀ ਲੜਕੀ ਨੂੰ ਕਈ ਦਿਨਾਂ ਤੋਂ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਉਹ ਅਕਸਰ ਉਸ ਨੂੰ ਰਸਤੇ ਵਿੱਚ ਰੋਕਦਾ ਸੀ ਅਤੇ ਉਸ ਤੋਂ ਦੋਸਤੀ ਲਈ ਕਹਿੰਦਾ ਸੀ। ਜਦੋਂ ਕੱਲ ਉਸ ਨੇ ਮੁੜ ਤੋਂ ਲੜਕੀ ਨੂੰ ਰਾਹ ਵਿੱਚ ਰੋਕ ਲਿਆ ਅਤੇ ਦੋਸਤੀ ਕਰਨ ਲਈ ਆਖਣ ਲੱਗਣਾ ਜਦੋਂ ਲੜਕੀ ਨੇ ਉਸਨੂੰ ਇਨਕਾਰ ਕਰ ਦਿੱਤਾ ਤਂ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।

ਵਿਦਿਆਰਥੀ ਦੇ ਮਾਮੇ ਨੇ ਦੱਸਿਆ ਕਿ ਇਸ ਘਟਨਾ ਦੇ ਸਬੰਧੀ ਥਾਣਾ ਜਮਾਲਪੁਰ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਨੇ ਅਜੇ ਤੱਕ ਸਾਡੀ ਲੜਕੀ ਦੇ ਬਿਆਨ ਦਰਜ ਨਹੀਂ ਕੀਤੇ ਹਨ।

ਇਸ ਸਬੰਧੀ ਥਾਣਾ ਜਮਾਲਪੁਰ ਦੇ ਐਸਐਚਓ ਬੀਐਸ ਪਨੇਸਰ ਨੇ ਦੱਸਿਆ ਕਿ ਉਹ ਵਿਦਿਆਰਥਣ ਦੇ ਬਿਆਨ ਦਰਜ ਕਰ ਰਹੇ ਹਨ। ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ।

Read More
{}{}