Home >>Punjab

Ludhiana News: ਲੁਧਿਆਣਾ ਐਮਜੀਐਮ ਸਕੂਲ 'ਚ ਬਿਨਾਂ ਨੋਟਿਸ ਦਿੱਤੇ 12 ਅਧਿਆਪਕ ਕੱਢੇ; ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ

Ludhiana News: ਲੁਧਿਆਣਾ ਦੇ ਦੁੱਗਰੀ ਇਲਾਕੇ ਦੇ ਐਮਜੀਐਮ ਸਕੂਲ ਵਿੱਚ ਭਾਰੀ ਹੰਗਾਮਾ ਹੋਇਆ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਕੂਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। 

Advertisement
Ludhiana News: ਲੁਧਿਆਣਾ ਐਮਜੀਐਮ ਸਕੂਲ 'ਚ ਬਿਨਾਂ ਨੋਟਿਸ ਦਿੱਤੇ 12 ਅਧਿਆਪਕ ਕੱਢੇ; ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ
Ravinder Singh|Updated: Nov 18, 2024, 02:21 PM IST
Share

Ludhiana News:  ਲੁਧਿਆਣਾ ਦੇ ਦੁੱਗਰੀ ਇਲਾਕੇ ਦੇ ਐਮਜੀਐਮ ਸਕੂਲ ਵਿੱਚ ਭਾਰੀ ਹੰਗਾਮਾ ਹੋਇਆ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਕੂਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਸਕੂਲ ਪ੍ਰਬੰਧਕਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਕੁਝ ਅਧਿਆਪਕਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਅੱਜ ਉਨ੍ਹਾਂ ਹੀ ਅਧਿਆਪਕਾਂ ਨੇ ਬੱਚਿਆਂ ਨੂੰ ਵਰਗਲਾ ਕੇ ਸਕੂਲ ਵਿੱਚ ਹੰਗਾਮਾ ਕਰ ਦਿੱਤਾ ਹੈ। ਬੱਚਿਆਂ ਦੇ ਪਰਿਵਾਰਕ ਮੈਂਬਰਾਂ ਤੇ ਕੁਝ ਬਾਹਰੀ ਵਿਅਕਤੀਆਂ ਨੇ ਸਕੂਲ ਦੇ ਸ਼ੀਸ਼ੇ ਵੀ ਤੋੜਨ ਦੀ ਵੀ ਸੂਚਨਾ ਹੈ।

ਅਧਿਆਪਕਾ ਕਨਿਕਾ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਨੇ ਬਿਨਾਂ ਕੋਈ ਨੋਟਿਸ ਦਿੱਤੇ 12 ਮਹਿਲਾ ਅਧਿਆਪਕਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਅਕਸਰ ਸਕੂਲ ਪ੍ਰਬੰਧਕ ਅਧਿਆਪਕਾਂ ਨੂੰ ਕੁਝ ਦਿਨ ਕੰਮ ਕਰਵਾਉਂਦੇ ਹਨ ਤੇ ਫਿਰ ਬਿਨਾਂ ਕੋਈ ਨੋਟਿਸ ਪੀਰੀਅਡ ਦਿੱਤੇ ਨੌਕਰੀ ਤੋਂ ਕੱਢ ਦਿੰਦੇ ਹਨ। ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਹੁੰਦਾ ਹੈ। ਇਸ ਦੇ ਨਾਲ ਹੀ ਅਧਿਆਪਕਾਂ ਦੀ ਮਾਨਸਿਕ ਹਾਲਤ ਵੀ ਵਿਗੜ ਜਾਂਦੀ ਹੈ।

ਅਧਿਆਪਕਾ ਨੇ ਦੱਸਿਆ ਕਿ ਅੱਜ ਵਿਦਿਆਰਥੀ ਤੇ ਉਨ੍ਹਾਂ ਦੇ ਪਰਿਵਾਰ ਵੀ ਗੁੱਸੇ ਵਿੱਚ ਹਨ ਅਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਬੱਚਿਆਂ ਦੀ ਅੰਤਿਮ ਪ੍ਰੀਖਿਆ ਨੇੜੇ ਹੈ ਪਰ ਸਕੂਲ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਸਿੱਖਿਆ ਵਿਭਾਗ ਨੂੰ ਮੈਨੇਜਮੈਂਟ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਅਧਿਆਪਕਾ ਨੇ ਦੱਸਿਆ ਕਿ ਉਹ ਮਾਰਚ ਵਿੱਚ ਡਾਂਸ ਟੀਚਰ ਵਜੋਂ ਨੌਕਰੀ ਜੁਆਇਨ ਕੀਤੀ ਸੀ। ਅੱਜ ਪ੍ਰਬੰਧਕਾਂ ਨੇ ਮੈਨੂੰ ਬਿਨਾਂ ਨੋਟਿਸ ਦਿੱਤੇ ਨੌਕਰੀ ਤੋਂ ਕੱਢ ਦਿੱਤਾ। ਅੱਜ ਬੱਚੇ ਵੀ ਅਧਿਆਪਕਾਂ ਦੇ ਹੱਕ ਵਿੱਚ ਹਨ। ਬੱਚੇ ਚਾਹੁੰਦੇ ਹਨ ਕਿ ਉਨ੍ਹਾਂ ਦੇ ਅਧਿਆਪਕਾਂ ਨੂੰ ਸਕੂਲ ਤੋਂ ਬਾਹਰ ਨਾ ਕੱਢਿਆ ਜਾਵੇ।

ਵਿਦਿਆਰਥੀ ਅਮਨਜੀਤ ਸਿੰਘ ਨੇ ਦੱਸਿਆ ਕਿ ਉਹ 9ਵੀਂ ਜਮਾਤ ਦਾ ਵਿਦਿਆਰਥੀ ਹੈ। ਸਕੂਲ ਪ੍ਰਬੰਧਕਾਂ ਨੇ 12 ਅਧਿਆਪਕਾਂ ਨੂੰ ਬਿਨਾਂ ਕਿਸੇ ਕਾਰਨ ਸਕੂਲ ਵਿੱਚੋਂ ਕੱਢ ਦਿੱਤਾ ਹੈ। ਸੈਸ਼ਨ ਖਤਮ ਹੋਣ ਵਾਲਾ ਹੈ। ਇਸ ਤੋਂ ਬਾਅਦ ਪ੍ਰੀਖਿਆ ਹੈ। ਜੇ ਅਧਿਆਪਕਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਅੱਜ ਸਕੂਲ ਪ੍ਰਬੰਧਕਾਂ ਨੇ ਕੁਝ ਵਿਦਿਆਰਥੀਆਂ ਨੂੰ ਅੰਦਰ ਨਹੀਂ ਜਾਣ ਦਿੱਤਾ। ਜਿਸ ਕਾਰਨ ਉਸ ਨੂੰ ਸਕੂਲ ਦਾ ਗੇਟ ਟੱਪ ਕੇ ਅੰਦਰ ਦਾਖਲ ਹੋਣਾ ਪਿਆ। ਸ

ਕੂਲ ਦੇ ਡਾਇਰੈਕਟਰ ਨੇ ਦੱਸਿਆ ਕਿ ਜਿਨ੍ਹਾਂ ਅਧਿਆਪਕਾਂ ਦੀ ਕਾਰਜਸ਼ੈਲੀ ਠੀਕ ਨਹੀਂ ਹੈ, ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਨੌਕਰੀ ਉਤੇ ਰੱਖੇ ਜਾਣ ਤੋਂ ਪਹਿਲਾਂ, ਉਸ ਨੂੰ ਦਸਤਖ਼ਤ ਕਰਨ ਲਈ ਕਿਹਾ ਗਿਆ ਸੀ ਕਿ ਜੇ ਉਸ ਦੀ ਕੰਮ ਕਰਨ ਦੀ ਸ਼ੈਲੀ ਸਹੀ ਨਹੀਂ ਹੈ, ਤਾਂ ਉਸ ਨੂੰ ਕਿਸੇ ਵੀ ਸਮੇਂ ਨੌਕਰੀ ਤੋਂ ਕੱਢਿਆ ਜਾ ਸਕਦਾ ਹੈ।

ਜਿੱਥੋਂ ਤੱਕ ਵਿਦਿਆਰਥੀਆਂ ਦਾ ਸਵਾਲ ਹੈ, ਇਨ੍ਹਾਂ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੇ ਝਾਂਸੇ ਵਿੱਚ ਲਿਆ ਹੋਇਆ ਹੈ। ਕਿਸੇ ਵੀ ਵਿਦਿਆਰਥੀ ਨੂੰ ਸਕੂਲ ਵਿੱਚ ਦਾਖ਼ਲ ਹੋਣ ਤੋਂ ਨਹੀਂ ਰੋਕਿਆ ਗਿਆ। ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ, ਅਧਿਆਪਕਾਂ ਅਤੇ ਕੁਝ ਬਾਹਰੀ ਲੋਕਾਂ ਨੇ ਸਕੂਲ ਵਿੱਚ ਭੰਨਤੋੜ ਕੀਤੀ। ਸਥਿਤੀ ਵਿਗੜਦੀ ਦੇਖ ਪੁਲਿਸ ਨੂੰ ਮੌਕੇ 'ਤੇ ਬੁਲਾਇਆ ਗਿਆ।

Read More
{}{}