Home >>Punjab

Ludhiana News: ਪੁਲਿਸ ਨੇ ਯੁਗੇਸ਼ ਕਾਲੀ ਤੇ ਟਰੈਵਲ ਏਜੰਟ ਨਿਤੀਸ਼ ਘਈ ਖਿਲਾਫ਼ ਮਾਮਲਾ ਕੀਤਾ ਦਰਜ

Ludhiana News:   ਲੁਧਿਆਣਾ ਮਾਡਲ ਟਾਊਨ ਪੁਲਿਸ ਨੇ ਇੱਕ ਵਿਅਕਤੀ ਨੂੰ ਅਗਵਾ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਯੁਗੇਸ਼ ਕਾਲੀ ਤੇ ਟਰੈਵਲ ਏਜੰਟ ਨਿਤੀਸ਼ ਘਈ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। 

Advertisement
Ludhiana News: ਪੁਲਿਸ ਨੇ ਯੁਗੇਸ਼ ਕਾਲੀ ਤੇ ਟਰੈਵਲ ਏਜੰਟ ਨਿਤੀਸ਼ ਘਈ ਖਿਲਾਫ਼ ਮਾਮਲਾ ਕੀਤਾ ਦਰਜ
Ravinder Singh|Updated: Dec 04, 2024, 08:16 PM IST
Share

Ludhiana News:  ਲੁਧਿਆਣਾ ਮਾਡਲ ਟਾਊਨ ਪੁਲਿਸ ਨੇ ਇੱਕ ਵਿਅਕਤੀ ਨੂੰ ਅਗਵਾ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਯੁਗੇਸ਼ ਕਾਲੀ ਤੇ ਟਰੈਵਲ ਏਜੰਟ ਨਿਤੀਸ਼ ਘਈ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਲੁਧਿਆਣਾ ਦੇ ਮਾਡਲ ਟਾਊਨ ਥਾਣਾ ਅਧੀਨ ਪੈਂਦੀ ਰਾੜਾ ਮਾਰਕੀਟ ਵਿੱਚੋਂ ਸਤੰਬਰ ਦੇ ਮਹੀਨੇ ਵਿੱਚ ਅਮਿਤ ਸ਼ਰਮਾ ਨਾਮ ਦੇ ਇੱਕ ਵਿਅਕਤੀ ਨੂੰ ਅਗਵਾ ਕਰਨ ਤੇ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੀੜਤ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਅਤੇ ਇਸ ਵਿੱਚ ਹੁਣ ਮਾਡਲ ਟਾਊਨ ਥਾਣੇ ਦੀ ਪੁਲਿਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਦਿੱਤਾ ਹੈ।

ਪੀੜਤ ਨੇ ਦੋਸ਼ ਲਗਾਇਆ ਕਿ ਯੁਗੇਸ਼ ਕਾਲੀ ਤੇ ਕੁਝ ਅਣਪਛਾਤੇ ਵਿਅਕਤੀ ਜਿਨ੍ਹਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ ਅਤੇ ਉਸਦੇ ਭਾਈਵਾਲ ਜੋ ਕਿ ਟਰੈਵਲ ਏਜੰਟ ਹੈ ਜਿਸ ਉਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਸ ਨਾਲ ਮਿਲ ਕੇ ਉਸ ਨੂੰ ਅਗਵਾ ਕਰਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਦੀ ਮਦਦ ਨਾਲ ਉਸਦੀ ਜਾਨ ਬਚ ਗਈ। ਪੀੜਤ ਨੇ ਕਿਹਾ ਕਿ ਯੋਗੇਸ਼ ਕਾਲੀ ਅਤੇ ਨਿਤੀਸ਼ ਘਈ ਨਾਲ ਉਸਦੀ ਪੁਰਾਣੀ ਰੰਜ਼ਿਸ਼ ਚੱਲ ਰਹੀ ਹੈ ਜਿਸਦਾ ਬਦਲਾ ਲੈਣ ਲਈ ਉਸਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦਾ ਬਚਾਅ ਹੋ ਗਿਆ।

ਪੁਲਿਸ ਨੇ ਇਸ ਮਾਮਲੇ ਵਿੱਚ ਯੋਗੇਸ਼ ਕਾਲੀ ਨਤੀਸ਼ ਘਈ ਜੋ ਕਿ ਪੇਸ਼ੇ ਤੋਂ ਟਰੈਵਲ ਏਜੰਟ ਦਾ ਕੰਮ ਕਰਦਾ ਹੈ, ਖਿਲਾਫ਼ ਕਈ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਅਣਪਛਾਤੇ ਵਿਅਕਤੀਆਂ ਉਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੀੜਤ ਨੇ ਦੱਸਿਆ ਕਿ ਜਿਸ ਦਿਨ ਉਸਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਉਸ ਦਿਨ ਦੀਆਂ ਤਸਵੀਰਾਂ ਵੀ ਸੀਸੀਟੀਵੀ ਵਿੱਚ ਕੈਦ ਹੋਈਆਂ ਸਨ। ਪੀੜਤ ਨੇ ਪੁਲਿਸ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਕਮਿਸ਼ਨਰ ਨੇ ਉਨ੍ਹਾਂ ਨੂੰ ਬਣਦਾ ਇਨਸਾਫ ਦਿਵਾਇਆ ਹੈ। ਪੁਲਿਸ ਨੇ ਫੋਨ ਉਪਰ ਜਾਣਕਾਰੀ ਦਿੱਤੀ ਕਿ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ; ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

Read More
{}{}