Ludhiana News: ਪੰਜਾਬ ਸਰਕਾਰ ਵੱਲੋਂ ਪੰਜਾਬ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਨਸ਼ਾ ਸਮੱਗਲਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਹੁਣ ਨਸ਼ਾ ਤਸਕਰਾਂ ਵੱਲੋਂ ਨਸ਼ੇ ਵੇਚ ਕੇ ਉਸਾਰੀਆਂ ਇਮਾਰਤਾਂ ਉੱਪਰ ਵੀ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ। ਲੁਧਿਆਣਾ ਪੁਲਿਸ ਕਮਿਸ਼ਨਰੇਟ ਵਿੱਚ ਨਸ਼ਾ ਸਮੱਗਲਰਾਂ ਦੇ ਘਰਾਂ ਦੇ ਕਾਰਵਾਈ ਕਰਨ ਤੋਂ ਬਾਅਦ ਹੁਣ ਕਮਿਸ਼ਨਰੇਟ ਵਿੱਚ ਪੈਂਦੇ ਸਾਊਥ ਸਬ ਡਿਵੀਜ਼ਨ ਵੱਲੋਂ ਨਸ਼ਾ ਤਸਕਰਾਂ ਖਿਲਾਫ ਤੜਕੇ-ਤੜਕੇ ਭਾਰੀ ਪੁਲਿਸ ਫੋਰਸ ਬਲ ਨਾਲ ਅਤੇ ਮਹਿਲਾ ਪੁਲਿਸ ਮੁਲਾਜ਼ਮਾਂ ਲੈ ਕੇ ਨਸ਼ਾ ਤਸਕਰਾਂ ਖਿਲਾਫ ਛਾਪੇਮਾਰੀ ਕੀਤੀ ਗਈ।
ਪੁਲਿਸ ਫੋਰਸ ਬਲ ਦੀ ਟੀਮ ਦੀ ਅਗਵਾਈ ਕਰ ਰਹੇ ਡੀਸੀਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਡੀਸੀ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਦੀਆਂ ਹਦਾਇਤਾਂ ਉਤੇ ਲੁਧਿਆਣਾ ਨੂੰ ਨਸ਼ਾ ਮੁਕਤ ਕਰਨ ਲਈ ਲਗਾਤਾਰ ਕਾਰਵਾਈ ਜਾਰੀ ਹੈ। ਉਸ ਲੜੀ ਤਹਿਤ ਉਨ੍ਹਾਂ ਵੱਲੋਂ ਸਵੇਰੇ ਸਵੇਰੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਜਿਸ ਦੌਰਾਨ ਉਨ੍ਹਾਂ ਨੇ ਪੰਜ ਤੋਂ ਛੇ ਨਸ਼ਾ ਤਸਕਰ ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਸਮੇਤ ਕਾਬੂ ਕੀਤੇ ਹਨ ਤੇ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਹੈ। ਇਸ ਦੌਰਾਨ ਉਨ੍ਹਾਂ ਨੂੰ ਵੱਡੀ ਸਫਲਤਾ ਮਿਲੀ ਹੈ। ਏਸੀਪੀ ਨੇ ਦੱਸਿਆ ਕਿ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਤੇ ਲੋਕ ਚਾਹੁੰਦੇ ਹਨ ਕਿ ਉਨ੍ਹਾਂ ਦੇ ਇਲਾਕੇ ਦੇ ਵਿੱਚ ਜੋ ਨਸ਼ਾ ਤਸਕਰੀ ਕਰਨ ਵਾਲੇ ਹਨ ਉਨ੍ਹਾਂ ਉਤੇ ਕਾਰਵਾਈ ਹੋਵੇ।
ਇਹ ਵੀ ਪੜ੍ਹੋ: War on Drugs: ਮੁੱਖ ਮੰਤਰੀ ਭਗਵੰਤ ਮਾਨ ਨੇ ਡੀਸੀ ਤੇ ਐਸਐਸਪੀਜ਼ ਦੀ ਸੱਦੀ ਮੀਟਿੰਗ; ਨਵੀਂ ਰਣਨੀਤੀ ਉਤੇ ਹੋਵੇਗੀ ਚਰਚਾ
ਕਾਬਿਲੇਗੌਰ ਹੈ ਕਿ ਬੀਤੇ ਦਿਨ ਪੰਜਾਬ ਪੁਲਿਸ ਨੇ ਪ੍ਰਸ਼ਾਸਨ ਦੀ ਮਦਦ ਨਾਲ ਪਟਿਆਲਾ, ਰੂਪਨਗਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਦੋ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਤੌਰ 'ਤੇ ਬਣਾਏ ਘਰਾਂ ਦੀਆਂ ਇਮਾਰਤਾਂ ਢਾਹ ਦਿੱਤੀਆਂ। ਪਟਿਆਲਾ ਵਿੱਚ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਪਟਿਆਲਾ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਦੀਆਂ ਟੀਮਾਂ ਨੇ ਪਟਿਆਲਾ ਦੇ ਰੋਡੀ ਕੁੱਟ ਮੁਹੱਲਾ ਦੇ ਰਹਿਣ ਵਾਲੇ ਰਿੰਕੀ ਨਾਮ ਦੀ ਇੱਕ ਬਦਨਾਮ ਅਤੇ ਆਦਤਨ ਨਸ਼ਾ ਤਸਕਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਸੀ। ਜਾਣਕਾਰੀ ਅਨੁਸਾਰ, ਇੱਕ ਬਦਨਾਮ ਨਸ਼ਾ ਤਸਕਰ ਰਿੰਕੀ ਉੱਤੇ 2016 ਤੋਂ 2024 ਦੇ ਵਿਚਕਾਰ ਐਨਡੀਪੀਐਸ ਐਕਟ ਤਹਿਤ ਘੱਟੋ-ਘੱਟ 10 ਐਫਆਈਆਰ ਦਰਜ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ: Batala Encounter: ਪੁਲਿਸ ਨੇ ਧਮਾਕਿਆਂ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਕੀਤਾ ਢੇਰ; ਪਿਸਤੌਲ ਬਰਾਮਦ