Home >>Punjab

Ludhiana News: ਲੁਧਿਆਣਾ ਵਿਜ਼ੀਲੈਂਸ ਰਿਸ਼ਵਤ ਲੈਂਦਾ ਕਾਨੂੰਗੋ ਕਾਬੂ

 Ludhiana News: ਜਸਬੀਰ ਨਾਲ ਕੰਮ ਕਰਨ ਵਾਲੇ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਗੁਰਪ੍ਰੀਤ ਅਜੇ ਫਰਾਰ ਹੈ। ਗੁਰਪ੍ਰੀਤ ਸਿੰਘ 'ਤੇ 15 ਹਜ਼ਾਰ ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਹੈ।

Advertisement
 Ludhiana News: ਲੁਧਿਆਣਾ ਵਿਜ਼ੀਲੈਂਸ ਰਿਸ਼ਵਤ ਲੈਂਦਾ ਕਾਨੂੰਗੋ ਕਾਬੂ
Manpreet Singh|Updated: Feb 27, 2024, 08:21 PM IST
Share

 

 

Ludhiana News: ਲੁਧਿਆਣਾ ਵਿੱਚ ਵਿਜੀਲੈਂਸ ਟੀਮ ਨੇ ਮੰਗਲਵਾਰ ਨੂੰ ਹਲਕਾ ਦਾਖਾ ਵਿਚ ਤਾਇਨਾਤ ਪਟਵਾਰੀ ਜਸਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਸਬੀਰ ਸਿੰਘ ਦਾਖਾ ਵਿੱਚ ਬਤੌਰ ਕਾਨੂੰਗੋ ਕੰਮ ਕਰ ਰਿਹਾ ਹੈ। ਜਸਬੀਰ ਨਾਲ ਕੰਮ ਕਰਨ ਵਾਲੇ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਗੁਰਪ੍ਰੀਤ ਅਜੇ ਫਰਾਰ ਹੈ। ਗੁਰਪ੍ਰੀਤ ਸਿੰਘ 'ਤੇ 15 ਹਜ਼ਾਰ ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਹੈ।

ਰਿਸ਼ਵਤ ਦੀ ਕੀਤੀ ਮੰਗ

ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ।ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ਛਪਾਰ ਦੇ ਵਸਨੀਕ ਹਰਨੇਕ ਸਿੰਘ ਸੇਖੋਂ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਪਰੋਕਤ ਦੋਵੇਂ ਮੁਲਜ਼ਮਾਂ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਰਿਕਾਰਡਿੰਗ ਸੋਸ਼ਲ ਮੀਡੀਆ 'ਤੇ ਵਾਇਰਲ 

ਜਾਂਚ ਦੌਰਾਨ ਸਾਹਮਣੇ ਆਇਆ ਕਿ ਪਟਵਾਰੀ ਦੇ ਸਾਥੀ ਗੁਰਪ੍ਰੀਤ ਸਿੰਘ ਨੇ 20,000 ਰੁਪਏ ਦੀ ਮੰਗ ਕੀਤੀ ਸੀ ਪਰ ਜਦੋਂ ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਗੱਲ ਕੀਤੀ ਤਾਂ ਉਸ ਨੇ ਰਿਸ਼ਵਤ ਦੀ ਰਕਮ 15,000 ਰੁਪਏ ਕਰ ਦਿੱਤੀ। ਹਰਨੇਕ ਸਿੰਘ ਨੇ ਗੁਰਪ੍ਰੀਤ ਸਿੰਘ ਅਤੇ ਪਟਵਾਰੀ ਜਸਵੀਰ ਸਿੰਘ ਵਿਚਕਾਰ ਹੋਈ ਗੱਲਬਾਤ ਨੂੰ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਿਆ ਸੀ। ਇਸ ਤੋਂ ਪਹਿਲਾਂ ਸ਼ਿਕਾਇਤਕਰਤਾ ਨੇ ਪਟਵਾਰੀ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਵੱਲੋਂ ਕੀਤੀ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਦੀ ਰਿਕਾਰਡਿੰਗ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਸੀ, ਤਾਂ ਜੋ ਵਿਭਾਗ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ ਪਰ ਹੁਣ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਵਿਜੀਲੈਂਸ​ ਨੇ ਕੀਤਾ ਕਾਬੂ
ਐਸਐਸਪੀ ਸੰਧੂ ਨੇ ਦੱਸਿਆ ਕਿ ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਮੌਜੂਦਾ ਸ਼ਿਕਾਇਤ ਐਂਟੀ ਕੁਰੱਪਸ਼ਨ ਐਕਸ਼ਨ-ਲਾਈਨ 'ਤੇ ਦਰਜ ਕਰਵਾਈ। ਮਾਮਲੇ ਦੀ ਜਾਂਚ ਦੌਰਾਨ ਵਿਜੀਲੈਂਸ ਲੁਧਿਆਣਾ ਰੇਂਜ ਵੱਲੋਂ ਕੀਤੇ ਗਏ ਫੋਰੈਂਸਿਕ ਟੈਸਟਾਂ ਨਾਲ ਸ਼ੱਕੀ ਵਿਅਕਤੀਆਂ ਅਤੇ ਸ਼ਿਕਾਇਤਕਰਤਾ ਦੀ ਆਵਾਜ਼ ਦੀ ਰਿਕਾਰਡਿੰਗ ਮੇਲ ਖਾਂਦੀ ਹੈ।ਇਸ ਜਾਂਚ ਦੇ ਆਧਾਰ ''ਤੇ ਕਾਨੂੰਗੋ ਅਤੇ ਉਸ ਦੇ ਸਾਥੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜਸਵੀਰ ਸਿੰਘ ਕਾਨੂੰਗੋ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Read More
{}{}