Home >>Punjab

Punjab News: ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਕਰਦਾ ਸੀ ਜਬਰ ਜਨਾਹ, ਮੁੰਬਈ ਤੋਂ ਫ਼ਰਾਰ ਮੁਲਜ਼ਮ ਪੰਜਾਬ ਤੋਂ ਗ੍ਰਿਫ਼ਤਾਰ

Punjab News: ਮੁੰਬਈ ਤੋਂ ਫਰਾਰ ਜਬਰ ਜਨਾਹ ਦੇ ਦੋਸ਼ੀ ਨੂੰ ਪੰਜਾਬ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਬਲਾਤਕਾਰ ਕਰਦਾ ਸੀ। ਪੀੜਤ ਔਰਤ ਨੇ ਮੁਲਜ਼ਮ ਖ਼ਿਲਾਫ਼ ਬਿਆਨ ਦਿੱਤਾ ਹੈ। ਔਰਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਪੁਲਸ ਨੇ ਮੁਲਜ਼ਮ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਮੁਲਜ਼ਮ ਅਗਰਵਾਲ ਲੁਧਿਆਣਾ 'ਚ ਹੈ। ਇਸ ਤੋਂ ਬਾਅਦ ਪੁਲਸ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਮੁੰਬਈ ਲੈ ਆਈ।  

Advertisement
Punjab News: ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਕਰਦਾ ਸੀ ਜਬਰ ਜਨਾਹ, ਮੁੰਬਈ ਤੋਂ ਫ਼ਰਾਰ ਮੁਲਜ਼ਮ ਪੰਜਾਬ ਤੋਂ ਗ੍ਰਿਫ਼ਤਾਰ
Riya Bawa|Updated: Aug 26, 2024, 09:03 AM IST
Share

Punjab News:  ਪੰਜਾਬ ਦੇ ਲੁਧਿਆਣਾ ਤੋਂ ਮੁੰਬਈ ਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਦੇ ਲੁਧਿਆਣਾ ਤੋਂ ਐਤਵਾਰ ਨੂੰ ਇਕ 26 ਸਾਲਾ ਵਿਅਕਤੀ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ।

ਔਰਤ ਦੀ ਸ਼ਿਕਾਇਤ ’ਤੇ ਮੁਲਜ਼ਮ ਗ੍ਰਿਫ਼ਤਾਰ
ਖਾਰ ਥਾਣਾ ਦੇ ਅਧਿਕਾਰੀ ਨੇ ਦੱਸਿਆ ਕਿ ਔਰਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਪੰਜਾਬ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਰਾਘਵ ਰਾਜੇਸ਼ ਅਗਰਵਾਲ ਨੇ ਕਥਿਤ ਤੌਰ 'ਤੇ ਔਰਤ ਨਾਲ ਕਈ ਵਾਰ ਬਲਾਤਕਾਰ ਕੀਤਾ।

ਇਹ ਵੀ ਪੜ੍ਹੋ: Chandigarh News: ਨਹੀਂ ਰਹੇ ਪਰਲ ਗਰੁੱਪ ਦੇ ਚੇਅਰਮੈਨ ਨਿਰਮਲ ਸਿੰਘ ਭੰਗੂ 

ਇਸ ਦੌਰਾਨ ਮੁੰਬਈ ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਦੇ ਲੁਧਿਆਣਾ ਤੋਂ ਐਤਵਾਰ ਨੂੰ ਇੱਕ 26 ਸਾਲਾ ਵਿਅਕਤੀ ਨੂੰ ਵਿਆਹ ਦਾ ਝਾਂਸਾ ਦੇ ਕੇ ਇੱਕ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਖਾਰ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਔਰਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੋਸ਼ੀ ਰਾਘਵ ਰਾਜੇਸ਼ ਅਗਰਵਾਲ ਨੇ ਕਥਿਤ ਤੌਰ 'ਤੇ ਔਰਤ ਨਾਲ ਕਈ ਵਾਰ ਬਲਾਤਕਾਰ ਕੀਤਾ। ਪੀੜਤ ਔਰਤ ਅਤੇ ਮੁਲਜ਼ਮ ਦਿੱਲੀ ਵਿੱਚ ਇੱਕ ਪ੍ਰਦਰਸ਼ਨੀ ਵਿੱਚ ਮਿਲੇ ਸਨ। ਔਰਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਦੋਸ਼ੀ ਅਗਰਵਾਲ ਲੁਧਿਆਣਾ 'ਚ ਹੈ, ਜਿਸ ਤੋਂ ਬਾਅਦ ਪੁਲਸ ਦੀ ਟੀਮ ਲੁਧਿਆਣਾ ਪਹੁੰਚੀ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮੁੰਬਈ ਲੈ ਆਈ ਹੈ।

Read More
{}{}