Mohali Fire News (ਮਨੀਸ਼ ਸ਼ੰਕਰ): ਅੱਜ ਤੜਕੇ ਸਵੇਰੇ ਮੋਹਾਲੀ ਦੇ ਪਿੰਡ ਸੋਹਾਣਾ ਵਿੱਚ ਇੱਕ ਭਾਂਡਿਆਂ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਦੁਕਾਨ ਪੂਰੀ ਤਰ੍ਹਾਂ ਸੁੜ ਕੇ ਸੁਆਹ ਹੋ ਗਈ। ਸਭ ਤੋਂ ਪਹਿਲਾਂ ਅੱਗ ਦੀਆਂ ਲਪਟਾਂ ਅਤੇ ਧੂੰਆਂ ਦਾ ਗੁਬਾਰ ਬਣ ਗਿਆ। ਇਸ ਤੋਂ ਬਾਅਦ ਦੇਖਦੇ ਹੀ ਦੇਖਦੇ ਦੁਕਾਨ ਅੱਗ ਦੀਆਂ ਲਪਟਾਂ ਵਿੱਚ ਘਿਰ ਗਈ।
ਇਹ ਵੀ ਪੜ੍ਹੋ : Ayodhya Ram lalla: ਅੱਜ ਤੋਂ ਰਾਮਲਲਾ ਦੇ ਦਰਸ਼ਨ ਕਰ ਸਕਣਗੇ ਆਮ ਸ਼ਰਧਾਲੂ, ਸਵੇਰੇ ਹੀ ਲੱਗੀਆਂ ਲੰਬੀਆਂ ਕਤਾਰਾਂ
ਸੂਚਨਾ ਮਿਲਣ ਉਤੇ ਮੋਹਾਲੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਪਰ ਪੁੱਜੀਆਂ ਅਤੇ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਉਪਰ ਕਾਬੂ ਪਾਇਆ ਗਿਆ। ਅੱਗ ਲੱਗਣ ਨਾਲ ਦੁਕਾਨਦਾਰ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Sadhu Singh Dharamsot: ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਦੇ OSD ਨੂੰ ਬਣਾਇਆ ਗਵਾਹ, ਬਿਆਨ ਕਰਵਾਏ ਦਰਜ