Home >>Punjab

Punjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ; ਚਾਰ ਮੰਤਰੀਆਂ ਦੀ ਹੋਈ ਛੁੱਟੀ, ਜਾਣੋ ਕਿਹੜੇ ਨਵੇਂ ਚਿਹਰੇ ਹੋਏ ਸ਼ਾਮਲ

Punjab Cabinet Reshuffle:ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋ ਰਿਹਾ ਹੈ।

Advertisement
Punjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ; ਚਾਰ ਮੰਤਰੀਆਂ ਦੀ ਹੋਈ ਛੁੱਟੀ, ਜਾਣੋ ਕਿਹੜੇ ਨਵੇਂ ਚਿਹਰੇ ਹੋਏ ਸ਼ਾਮਲ
Ravinder Singh|Updated: Sep 22, 2024, 09:15 PM IST
Share

Punjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲ ਰਿਹਾ ਹੈ। ਜਿਥੇ 4 ਮੰਤਰੀਆਂ ਨੂੰ ਕੈਬਨਿਟ ਵਿਚੋਂ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ ਉਥੇ ਹੀ 5 ਵਿਧਾਇਕ ਦੀ ਮੰਤਰੀ ਵਜੋਂ ਐਂਟਰੀ ਵੀ ਹੋ ਰਹੀ ਹੈ। ਚਾਰ ਮੰਤਰੀਆਂ ਨੂੰ ਕੈਬਨਿਟ ਤੋਂ ਲਾਂਭੇ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਬਲਕੌਰ ਸਿੰਘ, ਚੇਤਨ ਸਿੰਘ ਜੋੜੇਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ। ਸਾਰਿਆਂ ਨੇ ਆਪਣੇ ਅਸਤੀਫੇ ਦੇ ਦਿੱਤੇ ਹਨ। ਜਦਕਿ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਡਾ.ਰਵਜੋਤ ਸਿੰਘ, ਤਰਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਸਮੇਤ ਪੰਜ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਸਹੁੰ ਚੁੱਕ ਸਮਾਗਮ ਭਲਕੇ ਸ਼ਾਮ 5 ਵਜੇ ਰਾਜ ਭਵਨ ਵਿੱਚ ਹੋਵੇਗਾ। ਜਲੰਧਰ ਪੱਛਮੀ ਦੇ ਵਿਧਾਇਕ ਮਹਿੰਦਰ ਭਗਤ ਨੇ ਦੱਸਿਆ ਕਿ ਉਨ੍ਹਾਂ ਨੂੰ ਸੀਐਮ ਦੀ ਕਾਲ ਆਈ ਉਹ ਭਲਕੇ 12 ਵਜੇ ਚੰਡੀਗੜ੍ਹ ਪਹੁੰਚ ਰਹੇ ਹਨ।

ਫੇਰਬਦਲ ਦੀਆਂ ਚਰਚਾਵਾਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਨ
ਕਾਫੀ ਸਮੇਂ ਤੋਂ ਚਰਚਾ ਸੀ ਕਿ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਹੋ ਸਕਦਾ ਹੈ। ਕਿਉਂਕਿ ਕੁਝ ਸਮਾਂ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਐਮ.ਪੀ ਬਣ ਚੁੱਕੇ ਹਨ। ਉਨ੍ਹਾਂ ਨੇ ਆਪਣੇ ਪੱਤਰ ਨਾਲ ਅਸਤੀਫਾ ਦੇ ਦਿੱਤਾ ਸੀ। ਉਹ ਖੇਡ ਮੰਤਰੀ ਸਮੇਤ ਸਰਕਾਰ ਵਿੱਚ ਕਈ ਅਹੁਦਿਆਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਅਜਿਹੇ 'ਚ ਹੁਣ ਉਨ੍ਹਾਂ ਦੀ ਜਗ੍ਹਾ ਕਿਸੇ ਨਵੇਂ ਚਿਹਰੇ ਨੂੰ ਮੰਤਰੀ ਮੰਡਲ 'ਚ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਚਾਰ ਹੋਰ ਮੰਤਰੀ ਬਣਾਏ ਜਾ ਸਕਦੇ ਹਨ।

ਇਹ ਵੀ ਪੜ੍ਹੋ : Amritpal Singh: CM ਮਾਨ ਦੀ ਜਾਨ ਨੂੰ ਅੰਮ੍ਰਿਤਪਾਲ ਤੇ ਸਾਥੀਆਂ ਤੋਂ ਖ਼ਤਰਾ; ਸਰਕਾਰ ਨੇ ਹਾਈ ਕੋਰਟ 'ਚ ਦਾਖ਼ਲ ਕੀਤਾ ਜਵਾਬ

ਪੰਜਾਬ ਸਰਕਾਰ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਵਿੱਚ ਇਹ ਚੌਥਾ ਫੇਰਬਦਲ ਹੋਣ ਜਾ ਰਿਹਾ ਹੈ, ਹੁਣ ਤੱਕ ਕੈਬਨਿਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ 15 ਮੰਤਰੀ ਹਨ। ਮੰਤਰੀ ਮੰਡਲ ਵਿੱਚ ਕੁੱਲ 18 ਮੰਤਰੀ ਹੋ ਸਕਦੇ ਹਨ।

ਇਹ ਵੀ ਪੜ੍ਹੋ : Amritsar News: ਗੋਲਡਨ ਟੈਂਪਲ 'ਚ ਸ਼ਰਧਾਲੂ ਨੇ ਖੁਦ ਨੂੰ ਮਾਰੀ ਗੋਲੀ! VIP ਸੁਰੱਖਿਆ ਦੇ ਗੰਨਮੈਨ ਤੋਂ ਖੋਹੀ ਸੀ ਪਿਸਤੌਲ

Read More
{}{}