Malerkotla Bomb Threat/ ਦਵਿੰਦਰ ਕੁਮਾਰ ਖਿੱਪਲ: ਮਲੇਰਕੋਟਲਾ ਡੀਸੀ ਦਫ਼ਤਰ ਵਿਖੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਇੱਕ ਮੇਲ ਰਾਹੀਂ ਦਿੱਤੀਆਂ ਗਈਆਂ ਸਨ ਜਿਸ ਦੀ ਸ਼ਿਕਾਇਤ ਡੀਸੀ ਦਫ਼ਤਰ ਵੱਲੋ ਜਾਂਚ ਲਈ ਪੁਲਿਸ ਨੂੰ ਦਿੱਤੀ ਗਈ। ਹੁਣ ਡੀਐਸਪੀ ਗੁਰਦੇਵ ਸਿੰਘ,ਸੀਆਈਏ ਸਟਾਫ਼ ਮੋਹਰਾਣਾ,ਅਤੇ ਸਾਈਬਰ ਸੈੱਲ ਵੱਲੋ ਸਾਂਝੇ ਤੌਰ ਤੇ ਕੰਮ ਕਰਕੇ ਰਾਜਦੀਪ ਸਿੰਘ ਨਾਮਕ ਆਰੋਪੀ ਨੂੰ ਗਿਰਫ਼ਤਾਰ ਕੀਤਾ ਗਿਆ ਜੋ ਜ਼ਿਲ੍ਹਾ ਲੁਧਿਆਣਾ ਦੇ ਮਲੌਦ ਦੇ ਪਿੰਡ ਦਾ ਰਹਿਣ ਵਾਲਾ ਹੈ।
ਉਧਰ ਇਸ ਮੌਕੇ ਐਸਪੀ ਵੈਭਵ ਸਹਿਗਲ ਵੱਲੋ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਕਿ ਇਸ ਆਰੋਪੀ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਰਿਮਾਂਡ ਹਾਸਿਲ ਕੀਤਾ ਹੈ ਜਿਸ ਬੀਅਦ ਕਿਹਾ ਕਿ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਕੋਲੋ ਪੁਲਿਸ ਨੇ 3 ਡਿਵਾਈਸ ਆਈ ਫੋਨ, ਵੀਵੋ ਫੋਨ ਰੀਆਲਮੀ ਫੋਨ ਅਤੇ ਵੱਖੋ ਵੱਖ ਸਿਮ ਬਰਾਮਦ ਕੀਤੇ ਗਏ ਹਨ।
ਉਹਨਾਂ ਨੇ ਦੱਸਿਆ ਕਿ ਕਿਸੇ ਲੜਕੀ ਨਾਲ ਇਸਨੂੰ ਪਿਆਰ ਸੀ ਅਤੇ ਉਸਦੀ ਮੰਗਣੀ ਕੀਤੇ ਹੋਰ ਹੋਣ ਕਰਕੇ ਉਸ ਤੋਂ ਬਦਲਾ ਲੈਣ ਅਤੇ ਉਸਨੂੰ ਫਸਾਉਣ ਲਈ ਉਸਦੀ ਮੇਲ ਆਈਡੀ ਹੈਕ ਕਰਕੇ ਇਹ ਸਭ ਮੇਲ ਕੀਤੀਆਂ ਅਤੇ ਇਸ ਸਭ ਨੂੰ ਅੰਜਾਮ ਦਿੱਤਾ ਗਿਆ। ਅਤੇ ਇਸ ਆਰੋਪੀ ਤੇ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।