Home >>Punjab

Malerkotla News: ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗੈਂਗ ਦੇ ਦੋ ਮੈਂਬਰਾਂ ਨੂੰ ਨਕਲੀ ਪਿਸਤੌਲ ਅਤੇ ਮੋਟਰਸਾਈਕਲ ਸਮੇਤ ਕੀਤਾ ਕਾਬੂ

Malerkotla News: ਮਾਲੇਰਕੋਟਲਾ ਪੁਲਿਸ ਨੇ ਨਕਲੀ ਪਿਸਤੌਲ ਦੀ ਨੋਕ 'ਤੇ ਲੁੱਟ-ਖੋਹ ਕਰਨ ਵਾਲੇ ਗੈਂਗ ਦੇ ਦੋ ਮੈਂਬਰਾਂ ਨੂੰ ਨਕਲੀ ਪਿਸਤੌਲ ਅਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ   

Advertisement
Malerkotla News: ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗੈਂਗ ਦੇ ਦੋ ਮੈਂਬਰਾਂ ਨੂੰ ਨਕਲੀ ਪਿਸਤੌਲ ਅਤੇ ਮੋਟਰਸਾਈਕਲ ਸਮੇਤ ਕੀਤਾ ਕਾਬੂ
Manpreet Singh|Updated: Dec 07, 2024, 06:46 PM IST
Share

Malerkotla News: ਨਿੱਤ ਦਿਨ ਕੋਈ ਨਾ ਕੋਈ ਲੁੱਟ-ਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਮਾਲੇਰਕੋਟਲਾ ਵਿੱਚ ਵੀ ਇੱਕ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਜਿਸ ਵਿੱਚ ਗਿਰੋਹ ਦੇ ਦੋ ਮੈਂਬਰਾਂ ਨੂੰ ਇੱਕ ਨਕਲੀ ਪਿਸਤੌਲ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਉਹ ਨਕਲੀ ਪਿਸਤੌਲ ਦੀ ਨੋਕ 'ਤੇ ਲੁੱਟ-ਖੋਹ ਕਰਦੇ ਸੀ। 

ਇਹ ਵੀ ਪੜ੍ਹੋ: Nangal News: ਚਾਈਨਾ ਡੋਰ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, SDM ਤੇ DSP ਦੀ ਅਗਵਾਈ ਹੇਠ ਦੁਕਾਨਾਂ ’ਤੇ ਛਾਪੇਮਾਰੀ

 

ਮਾਲੇਰਕੋਟਲਾ ਜ਼ਿਲ੍ਹੇ ਵਿੱਚ ਅਮਰਗੜ੍ਹ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਪੁਲਿਸ ਨੇ ਨਕਲੀ ਪਿਸਤੌਲ ਦੀ ਨੋਕ 'ਤੇ ਰਾਹਗੀਰਾਂ ਨੂੰ ਬਿਨਾਂ ਨੰਬਰ ਪਲੇਟ ਦੇ ਨਕਲੀ ਪਿਸਤੌਲ ਦੀ ਨੋਕ 'ਤੇ 4500 ਰੁਪਏ ਸਮੇਤ ਲੁੱਟਣ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਅਤੇ ਹਰਬਲਵੀਰ ਸਿੰਘ ਵਾਸੀ ਪਿੰਡ ਝੱਲ ਵਜੋਂ ਹੋਈ ਹੈ ਜਦੋਂਕਿ ਇਨ੍ਹਾਂ ਦੇ ਤੀਜੇ ਮੁਲਜ਼ਮ ਸਾਥੀ ਹਰਜੀਤ ਸਿੰਘ ਨੂੰ ਪੁਲੀਸ ਨੇ ਗ੍ਰਿਫ਼ਤਾਰ ਨਹੀਂ ਕੀਤਾ ਹੈ। ਪੁਲਿਸ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਅਮਰਗੜ੍ਹ ਦੇ ਡੀਐਸਪੀ ਦਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਪਿੰਡ ਸਰੌਦ ਦੇ ਵਾਸੀ ਲਖਵਿੰਦਰ ਸਿੰਘ ਤੋਂ ਪਿਸਤੌਲ ਦੀ ਨੋਕ ’ਤੇ 15 ਹਜ਼ਾਰ ਰੁਪਏ ਲੁੱਟ ਲਏ ਸਨ। ਉਨ੍ਹਾਂ ਦੱਸਿਆ ਕਿ ਥਾਣਾ ਅਮਰਗੜ੍ਹ ਅਤੇ ਕ੍ਰਾਈਮ ਬ੍ਰਾਂਚ ਮਾਹੋਰਾਣਾ ਦੀ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੂੰ ਲੁੱਟ ਲਿਆ ਗਿਆ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਲਿਆ ਗਿਆ ਹੈ। ਇਨ੍ਹਾਂ ਦੇ ਤੀਜੇ ਸਾਥੀ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: Solar Pump News: ​ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

 

 

 

 

Read More
{}{}