Home >>Punjab

Malout News: ਨਸ਼ੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਹੋਈ ਮੌਤ

Malout News: ਨਸ਼ੇ ਦੀ ਓਵਰ ਡੋਜ਼ ਨਾਲ ਸੁਨੀਲ ਕੁਮਾਰ ਦੀ ਮੌਤ ਹੋ ਗਈ ਮ੍ਰਿਤਕ ਲੜਕੇ ਦੇ ਪਰਿਵਾਰ ਵਾਲਿਆਂ ਦੇ ਬਿਆਨ ਤੇ ਸੁਮੀਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ ਹੈ।

Advertisement
Malout News: ਨਸ਼ੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਹੋਈ ਮੌਤ
Manpreet Singh|Updated: Dec 10, 2024, 03:30 PM IST
Share

Malout News: ਮਲੋਟ ਦੇ ਪਟੇਲ ਨਗਰ ਦੇ 25 ਸਾਲ ਦੇ ਸੁਨੀਲ ਕੁਮਾਰ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਲੜਕੇ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨਾਂ ਦਾ ਲੜਕਾ ਸੁਨੀਲ ਕੁਮਾਰ ਹਿਸਾਰ ਪੇਟਿੰਗ ਦਾ ਕੰਮ ਕਰਦਾ ਸੀ ਉਹ ਮਲੋਟ ਆਇਆ ਹੋਇਆ ਸੀ ਤਾਂ ਉਸ ਨੂੰ ਮੁਹੱਲੇ ਦਾ ਰਹਿਣ ਵਾਲਾ ਇਕ ਨੌਜਵਾਨ ਆਪਣੇ ਨਾਲ ਲੈ ਗਿਆ ਤੇ ਜਿਸ ਨੇ ਉਸ ਨੂੰ ਨਸ਼ੇ ਦਾ ਟੀਕਾ ਲਗਾ ਦਿੱਤਾ। ਜਦੋਂ ਸਾਨੂੰ ਪਤਾ ਲੱਗਿਆ ਤਾਂ ਸੁਨੀਲ ਕੁਮਾਰ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ ਜਿਸ ਦੀ ਤਰੁੰਤ ਹੀ ਮੌਤ ਹੋ ਗਈ।

ਦੂਜੇ ਪਾਸੇ ਇਸ ਮੁਹੱਲੇ ਦੇ ਕੌਂਸਲਰ ਦੇ ਪਤੀ ਨੀਲੂ ਰਾਮ ਨੇ ਦੱਸਿਆ ਕਿ ਮੁਹੱਲੇ ਵਿਚ ਨਸ਼ੇ ਦਾ ਕਾਫੀ ਬੋਲਬਾਲਾ ਹੈ ਜਿਸ ਕਰਕੇ ਨੌਜਵਾਨ ਨਸ਼ਿਆ ਦੀ ਦਲ ਦਲ ਵਿਚ ਫਸਦੇ ਜਾ ਰਹੇ ਹਨ ਅਸੀਂ ਪ੍ਰਸਾਸ਼ਨ ਤੋਂ ਮੰਗ ਕਰਦੇ ਹਾਂ ਕਿ ਇਸ ਪਾਸੇ ਧਿਆਨ ਦਿੱਤਾ ਜਾਵੇ ।

ਇਸ ਸਬੰਧੀ ਥਾਣਾ ਸਿਟੀ ਮਲੋਟ ਪੁਲਿਸ ਦੇ ਤਫ਼ਦੀਸ਼ ਅਧਿਕਾਰੀ ਨੇ ਦੱਸਿਆ ਕਿ ਸੁਨੀਲ ਕੁਮਾਰ ਅਤੇ ਉਸ ਦਾ ਦੋਸਤ ਸੁਮੀਰ ਕੁਮਾਰ ਨਸ਼ਾ ਕਰਦੇ ਸਨ। ਨਸ਼ੇ ਦੀ ਓਵਰ ਡੋਜ਼ ਨਾਲ ਸੁਨੀਲ ਕੁਮਾਰ ਦੀ ਮੌਤ ਹੋ ਗਈ ਮ੍ਰਿਤਕ ਲੜਕੇ ਦੇ ਪਰਿਵਾਰ ਵਾਲਿਆਂ ਦੇ ਬਿਆਨ ਤੇ ਸੁਮੀਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ ਹੈ।

Read More
{}{}