Mandi Gobindgarh News(ਜਗਮੀਤ ਸਿੰਘ): ਫਤਿਹਗੜ੍ਹ ਸਾਹਿਬ ਦੇ ਸ਼ਹਿਰ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਵੱਲੋਂ ਇੱਕ ਨਸ਼ਾ ਵੇਚਣ ਵਾਲੀ ਹੈਂਡੀਕੈਪਟ ਮਹਿਲਾ ਨੂੰ ਨਸ਼ੇ ਵੇਚਣ ਦੇ ਆਰੋਪ ਵਿੱਚ ਗ੍ਰਿਫਤਰ ਕੀਤਾ ਗਿਆ। ਇਹ ਮਹਿਲਾ ਤੁਰਨ ਫਿਰਨ ਵਿੱਚ ਵੀ ਅਸਮਰਥ ਹੈ। ਜਿਸ ਨੂੰ ਪੁਲਿਸ ਵੱਲੋਂ ਰਾਊਂਡ ਅਪ ਕਰਕੇ ਕਾਬੂ ਕੀਤਾ ਗਿਆ ਹੈ। ਜਿਸ ਨੂੰ ਅਮਲੋਹ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਅਮਲੋਹ ਗੁਰਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਮੰਡੀ ਗੋਬਿੰਦਗੜ੍ਹ ਦੇ ਰਾਮ ਨਗਰ ਦੀ ਰਹਿਣ ਵਾਲੀ ਪਲਵਿੰਦਰ ਕੌਰ ਨਾਮ ਦੀ ਮਹਿਲਾ ਨਸ਼ਾ ਵੇਚਣ ਦਾ ਕਾਰੋਬਾਰ ਕਰ ਰਹੀ ਹੈ। ਜੋ ਕਿ ਹੈਂਡੀਕੈਪਟ ਹੈ ਤੇ ਤੁਰਨ ਫਿਰਨ ਚ ਵੀ ਅਸਮਰੱਥ ਹੈ। ਉੱਥੇ ਹੀ ਪੁਲਿਸ ਵੱਲੋਂ ਉਕਤ ਮਹਿਲਾ ਨੂੰ ਇੱਕ ਨਸ਼ੇ ਦੇ ਮਾਮਲੇ ਵਿੱਚ ਨਾਮਜਦ ਕਰਕੇ ਉਸਦੀ ਜਾਂਚ ਪੜਤਾਲ ਕੀਤੀ ਗਈ। ਜਿਸ ਤੋਂ ਪਾਇਆ ਗਿਆ ਕਿ ਉਕਤ ਮਹਿਲਾ ਨਸ਼ਾ ਵੇਚਣ ਦਾ ਕਾਰੋਬਾਰ ਕਰ ਰਹੀ ਹੈ।
ਉਹਨਾਂ ਦੱਸਿਆ ਕਿ ਇਹ ਮਹਿਲਾ ਹੈਂਡੀਕੈਪਟ ਹੋਣ ਦੇ ਬਾਵਜੂਦ ਵੀ ਨਸ਼ੇ ਦਾ ਕਾਰੋਬਾਰ ਕਰ ਰਹੀ ਹੈ। ਜਿਸ ਨੂੰ ਪੁਲਿਸ ਵੱਲੋਂ ਰਾਊਂਡ ਅਪ ਕਰਕੇ ਕਾਬੂ ਕੀਤਾ ਗਿਆ ਹੈ। ਜਿਸ ਨੂੰ ਅਮਲੋਹ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਜਾਂਚ ਦੌਰਾਨ ਮਹਿਲਾਵਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਉੱਥੇ ਹੀ ਉਹਨਾਂ ਨੇ ਦੱਸਿਆ ਕਿ ਨਸ਼ਾ ਕਰਨ ਅਤੇ ਵੇਚਣ ਵਾਲੇ ਦੇ ਖਿਲਾਫ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾਂਦੀ ਹੈ ਜੇਕਰ ਕਿਸੇ ਨੂੰ ਨਸ਼ਾ ਕਰਨ ਜਾਂ ਵੇਚਣ ਵਾਲੇ ਦੀ ਸੂਚਨਾ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।