Punjab AAP New Incharge Manish Sisodia: ਆਮ ਆਦਮੀ ਪਾਰਟੀ ਦੇ ਵੱਲੋਂ ਮਨੀਸ਼ ਸਿਸੋਦੀਆ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਪੰਜਾਬ ਦਾ ਇੰਚਾਰਜ ਲਗਾਇਆ ਗਿਆ ਹੈ। ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਛੱਤੀਸਗੜ੍ਹ ਦਾ ਇੰਚਾਰਜ ਬਣਾਇਆ ਗਿਆ ਹੈ। ਪੰਕਜ ਗੁਪਤਾ ਨੂੰ ਗੋਆ ਦਾ ਇੰਚਾਰਜ ਬਣਾਇਆ ਗਿਆ।
ਸਾਬਕਾ ਵਿਧਾਇਕ ਸੌਰਭ ਭਾਰਦਵਾਜ ਨੂੰ ਦਿੱਲੀ ਵਿੱਚ ਪਾਰਟੀ ਪ੍ਰਧਾਨ ਬਣਾਇਆ ਗਿਆ। ਉਨ੍ਹਾਂ ਨੇ ਸਾਬਕਾ ਮੰਤਰੀ ਗੋਪਾਲ ਰਾਏ ਦੀ ਥਾਂ ਲਈ ਹੈ। ਪਾਰਟੀ ਨੇ ਗੋਪਾਲ ਰਾਏ ਨੂੰ ਗੁਜਰਾਤ ਦਾ ਇੰਚਾਰਜ ਬਣਾਇਆ ਹੈ।
'ਆਪ' ਨੇ ਮਹਿਰਾਜ਼ ਮਲਿਕ ਨੂੰ ਜੰਮੂ-ਕਸ਼ਮੀਰ ਵਿੱਚ ਸੂਬਾ ਪ੍ਰਧਾਨ ਬਣਾਇਆ ਹੈ। ਉਹ ਸੂਬੇ ਵਿੱਚ 'ਆਪ' ਦੇ ਇਕਲੌਤੇ ਅਤੇ ਪਹਿਲੇ ਵਿਧਾਇਕ ਹਨ।