Home >>Punjab

Manpreet Badal News: ਹਾਈਕੋਰਟ ਵੱਲੋਂ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਤੀ ਰਾਹਤ ਜਾਰੀ

Manpreet Badal News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਨੂੰ 16 ਅਕਤੂਬਰ 2023 ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਇਸ ਦੇ ਨਾਲ ਉਨ੍ਹਾਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਵੀ ਮੰਗਿਆ ਸੀ। 

Advertisement
Manpreet Badal News: ਹਾਈਕੋਰਟ ਵੱਲੋਂ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਤੀ ਰਾਹਤ ਜਾਰੀ
Manpreet Singh|Updated: Jul 17, 2024, 11:43 AM IST
Share

Manpreet Badal News: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਮੁੜ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਪਲਾਟ ਅਲਾਟਮੈਂਟ ਘੁਟਾਲੇ ਵਿੱਚ ਮਨਪ੍ਰੀਤ ਬਾਦਲ ਨੂੰ ਦਿੱਤੀ ਅੰਤਰਿਮ ਜ਼ਮਾਨਤ ਵਿੱਚ  2 ਸਤੰਬਰ ਤੱਕ ਵਾਧਾ ਕਰ ਦਿੱਤਾ ਹੈ। ਅੱਜ ਇਸ ਮਾਮਲੇ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਜਿਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਨੂੰ ਮਿਲੀ ਰਾਹਤ ਨੂੰ ਜਾਰੀ ਰੱਖਿਆ ਹੈ।

ਦੱਸਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਨੂੰ 16 ਅਕਤੂਬਰ 2023 ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਇਸ ਦੇ ਨਾਲ ਉਨ੍ਹਾਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਵੀ ਮੰਗਿਆ ਸੀ। ਅਤੇ ਮਾਨਯੋਗ ਅਦਾਲਤ ਨੇ ਮਨਪ੍ਰੀਤ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਵੀ ਹੁਕਮ ਦਿੱਤੇ ਹਨ। 

ਇਹ ਵੀ ਪੜ੍ਹੋ: Bathinda News: ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ- ਲਾਰੈਂਸ ਗੈਂਗ ਦੇ ਦੋ ਗੈਂਗਸਟਰਾਂ ਨੂੰ ਅਸਲੇ ਸਣੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਘੁਟਾਲੇ 'ਚ ਕਥਿਤ ਦੋਸ਼ਾਂ ਤਹਿਤ 24 ਸਤੰਬਰ 2023 ਨੂੰ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ, ਆਈ.ਪੀ.ਸੀ. ਅਤੇ ਆਈ.ਟੀ. ਐਕਟ ਦੀਆਂ ਵੱਖ-ਵੱਖ ਧਾਰਨ ਤਹਿਤ ਮਨਪ੍ਰੀਤ ਬਾਦਲ ਖ਼ਿਲਾਫ਼ ਐੱਫ.ਆਈ.ਆਰ ਦਰਜ ਕੀਤੀ ਸੀ।

ਇਹ ਵੀ ਪੜ੍ਹੋ: Ferozepur News: ਕੰਡਿਆਲੀ ਤਾਰ ਤੋਂ ਪਾਰ ਜ਼ਮੀਨ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਮੁਆਵਜ਼ੇ ਲਈ ਧਰਨੇ 'ਤੇ ਬੈਠੇ

Read More
{}{}