Mansa News: ਪੰਜਾਬ ਵਿੱਚ ਦਿਨੋਂ ਦਿਨ ਨਸ਼ਿਆਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਨਸ਼ਿਆਂ ਦੀ ਲਤ ਲੱਗਣ ਕਾਰਨ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ। ਪੰਜ ਦਰਿਆਵਾਂ ਦੀ ਧਰਤੀ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੀ ਹੈ। ਨਸ਼ਿਆਂ ਦੇ ਕਾਰਨ ਨੌਜਵਾਨ ਪੀੜ੍ਹੀ ਬੇਰੁਜ਼ਗਾਰ, ਬਿਮਾਰ ਅਤੇ ਮਾਨਸਿਕ ਤੌਰ 'ਤੇ ਕਮਜ਼ੋਰ ਹੋ ਰਹੀ ਹੈ। ਪੰਜਾਬ ਵਿੱਚ ਹੱਸਦੇ ਵੱਸਦੇ ਘਰਾਂ ਵਿੱਚ ਸੱਥਰ ਵਿਛ ਰਹੇ ਹਨ।
ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ 19 ਸਾਲਾ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਮਰਨ ਤੋਂ ਪਹਿਲਾ ਉਸਨੇ ਨਸ਼ੇ ਦਾ ਟੀਕਾ ਲਗਾਇਆ ਸੀ। ਜਿਸ ਦੇ ਓਵਰਡੋਜ਼ ਹੋਣ ਕਾਰਨ ਉਸਦੀ ਮੌਤ ਹੋ ਗਈ। ਲਾਸ਼ ਦੇ ਕੋਲ ਟੀਕਾ ਵੀ ਬਰਾਮਦ ਹੋਇਆ ਹੈ ਤੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।
ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਮੀਤ ਸਿੰਘ ਨਸ਼ੇ ਦਾ ਸੇਵਨ ਕਰਦਾ ਸੀ ਅਤੇ ਉਹ ਉਨ੍ਹਾਂ ਨਾਲ ਰਹਿ ਕੇ ਨਸ਼ਾ ਵੀ ਵੇਚਦਾ ਸੀ। ਉਸ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਲਾਸ਼ ਪਿੰਡ ਦੇ ਬਾਹਰ ਨਸ਼ੇ ਦੇ ਟੀਕੇ ਲੱਗਣ ਕਾਰਨ ਮਿਲੀ। ਜਿਸ ਦੀ ਸੂਚਨਾ ਉਸ ਨੇ ਪੁਲਿਸ ਨੂੰ ਦਿੱਤੀ। ਪ੍ਰਸ਼ਾਸਨ ਤੋਂ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰ ਪੁਲਿਸ ਅਧਿਕਾਰੀ ਕੈਮਰਿਆਂ ਦੇ ਸਾਹਮਣੇ ਆ ਕੇ ਕੁਝ ਵੀ ਕਹਿਣ ਤੋਂ ਝਿਜਕ ਰਹੇ ਹਨ।
ਮਾਨਸਾ ਦੇ ਪਰਵਿੰਦਰ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਆਮ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਜਵਾਹਰਕੇ ਵਿੱਚ ਕੁਝ ਲੋਕ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ। ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਅਸੀਂ ਆਵਾਜ਼ ਉਠਾਈ ਸੀ। ਉਨ੍ਹਾਂ ਕਿਹਾ ਕਿ ਅੱਜ ਫਿਰ ਇੱਕ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ ਹੈ ਪਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।
ਇਹ ਵੀ ਪੜ੍ਹੋ : SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ; ਅਹਿਮ ਮੁੱਦੇ ਜਾਣਗੇ ਵਿਚਾਰੇ
ਦੂਜੇ ਪਾਸੇ ਬੀਤੇ ਦਿਨ ਬਠਿੰਡਾ ਦੀ ਭੁੱਚੋ ਮੰਡੀ ਦੇ ਰਹਿਣ ਵਾਲੇ ਨੌਜਵਾਨ ਨੂੰ ਵੀ ਨਸ਼ੇ ਦਾ ਓਵਰਡੋਜ ਦੇ ਕੇ ਉਸਦਾ ਕਤਲ ਕੀਤਾ ਗਿਆ ਸੀ। 2 ਦਸੰਬਰ ਨੂੰ ਬਲਜਿੰਦਰ ਸਿੰਘ ਨੇ ਨਸ਼ੇ ਦੀ ਓਵਰਡੋਜ ਲਈ ਜਿਸ ਕਾਰਨ ਉਸਦੀ ਮੌਤ ਹੋ ਗਈ ਅਤੇ ਉਸਦੇ ਦੋ ਸਾਥੀ ਨਛੱਤਰ ਸਿੰਘ ਅਤੇ ਯਾਦਵਿੰਦਰ ਸਿਂਘ ਨੇ ਮਿਲ ਕੇ ਬਲਜਿੰਦਰ ਸਿੰਘ ਦੀ ਲਾਸ਼ ਨੂੰ ਉਸਦੇ ਘਰ ਦੇ ਪਿੱਛੇ ਪਲਾਟ ਵਿੱਚ ਦਫਨਾ ਦਿੱਤਾ ਸੀ।
ਇਹ ਵੀ ਪੜ੍ਹੋ : Weather News: ਪੰਜਾਬ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਨੇ ਠਾਰੇ ਲੋਕ; ਪਿੰਡਾਂ 'ਚ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲਿਆ