Home >>Punjab

Mansa Murder News: ਭਰਾਵਾਂ ਦੀ ਲੜਾਈ 'ਚ ਡਾਂਗ ਮਾਰ ਕੇ ਭਤੀਜੇ ਦੀ ਕੀਤੀ ਹੱਤਿਆ

Mansa Murder News: ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਵਿੱਚ ਦੋ ਸਕੇ ਭਰਾਵਾਂ ਦੀ ਮਾਮੂਲੀ ਗੱਲ ਨੂੰ ਲੈ ਕੇ ਹੋਈ ਲੜਾਈ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।

Advertisement
Mansa Murder News: ਭਰਾਵਾਂ ਦੀ ਲੜਾਈ 'ਚ ਡਾਂਗ ਮਾਰ ਕੇ ਭਤੀਜੇ ਦੀ ਕੀਤੀ ਹੱਤਿਆ
Ravinder Singh|Updated: Sep 19, 2024, 12:17 PM IST
Share

Mansa Murder News: ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਵਿੱਚ ਦੋ ਸਕੇ ਭਰਾਵਾਂ ਦੀ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਵਿੱਚ ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਜਦੋਂਕਿ ਉਸਦੇ ਪਿਤਾ ਦੇ ਗੰਭੀਰ ਸੱਟਾਂ ਹੋਣ ਕਾਰਨ ਉਸ ਨੂੰ ਮਾਨਸਾ ਤੋਂ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

ਦੇਰ ਰਾਤ ਮਾਨਸਾ ਦੇ ਪਿੰਡ ਭੈਣੀਬਾਘਾ ਵਿੱਟ ਦੋ ਸਕੇ ਭਰਾਵਾਂ ਦੀ ਲੜਾਈ ਦੌਰਾਨ ਜਸਪ੍ਰੀਤ ਸਿੰਘ (28 )  ਤੇ ਉਸਦੇ ਪਿਤਾ ਮੱਖਣ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਜਸਪ੍ਰੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। 

ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਵਿੱਚ ਬੀਤੀ ਰਾਤ ਕਰੀਬ 9 ਵਜੇ ਪਿੰਡ ਵਾਸੀ ਮੱਖਣ ਸਿੰਘ ਦਾ ਆਪਣੇ ਛੋਟੇ ਭਰਾ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵੇਂ ਭਰਾ ਹੱਥਾਂ ਵਿੱਚ ਡੰਡੇ ਲੈ ਕੇ ਆਹਮੋ-ਸਾਹਮਣੇ ਹੋ ਗਏ। ਦੋਸ਼ ਹੈ ਕਿ ਮੱਖਣ ਸਿੰਘ ਦੇ ਛੋਟੇ ਭਰਾ ਨੇ ਉਸ 'ਤੇ ਅਤੇ ਉਸ ਦੇ 28 ਸਾਲਾ ਲੜਕੇ ਜਸਪ੍ਰੀਤ ਸਿੰਘ 'ਤੇ ਡੰਡਿਆਂ ਨਾਲ ਹਮਲਾ ਕੀਤਾ। ਜਿਸ ਕਾਰਨ ਜਸਪ੍ਰੀਤ ਸਿੰਘ ਦੀ ਮੌਤ ਹੋ ਗਈ ਅਤੇ ਮੱਖਣ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਮ੍ਰਿਤਕ ਨੌਜਵਾਨ ਦੇ ਪਿਤਾ ਦੇ ਗੰਭੀਰ ਸੱਟਾਂ ਕਾਰਨ ਉਸ ਨੂੰ ਮਾਨਸਾ ਤੋਂ ਪਟਿਆਲਾ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਰੱਖ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਸਿਵਲ ਹਸਪਤਾਲ ਮਾਨਸਾ ਦੇ ਡਾਕਟਰ ਅਰਜੁਨ ਨੇ ਦੱਸਿਆ ਕਿ ਦੇਰ ਰਾਤ 9 ਵਜੇ ਦੇ ਕਰੀਬ ਪਿੰਡ ਭੈਣੀ ਬਾਗਾਂ ਤੋਂ ਜਸਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਦੋਨਾਂ ਨੂੰ ਗੰਭੀਰ ਸੱਟਾਂ ਹੋਣ ਦੇ ਚੱਲਦਿਆਂ ਹਸਪਤਾਲ ਵਿੱਚ ਲਿਆਂਦਾ ਗਿਆ ਸੀ ਅਤੇ ਇਲਾਜ ਦੇ ਦੌਰਾਨ ਜਸਪ੍ਰੀਤ ਸਿੰਘ ਦੀ ਮੌਤ ਹੋ ਗਈ ਅਤੇ ਉਸ ਦੇ ਪਿਤਾ ਨੂੰ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : IND vs BAN 1st Test Match: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਚੇਨਈ 'ਚ ਪਹਿਲੇ ਟੈਸਟ ਮੈਚ, ਜਾਣੋ ਪਿੱਚ ਰਿਪੋਰਟ

Read More
{}{}