Home >>Punjab

Mansa News: ਚਾਰ ਦਿਨ ਦੇ ਪ੍ਰਦਰਸ਼ਨ ਤੋਂ ਬਾਅਦ ਪਿੰਡ ਵਾਸੀ ਤੇ ਪ੍ਰਸ਼ਾਸਨ ਵਿਚਕਾਰ ਬਣੀ ਸਹਿਮਤੀ, ਧਰਨਾ ਖ਼ਤਮ

Mansa News: ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਨੌਜਵਾਨ ਰੋਜ਼ਾਨਾ ਹੀ ਨਸ਼ੇ ਦੀ ਓਵਰਡੋਜ ਦੇ ਨਾਲ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਪਿਛਲੇ ਕੁਝ ਮਹੀਨਿਆਂ ਵਿੱਚ ਹੀ ਪਿੰਡ ਅਕਲੀਆ ਦੇ ਵਿੱਚ 11 ਨੌਜਵਾਨਾਂ ਦੀ ਨਸ਼ੇ ਦੇ ਨਾਲ ਮੌਤ ਹੋ ਚੁੱਕੀ ਹੈ।

Advertisement
Mansa News: ਚਾਰ ਦਿਨ ਦੇ ਪ੍ਰਦਰਸ਼ਨ ਤੋਂ ਬਾਅਦ ਪਿੰਡ ਵਾਸੀ ਤੇ ਪ੍ਰਸ਼ਾਸਨ ਵਿਚਕਾਰ ਬਣੀ ਸਹਿਮਤੀ, ਧਰਨਾ ਖ਼ਤਮ
Manpreet Singh|Updated: Nov 25, 2024, 01:17 PM IST
Share

Mansa News(ਕੁਲਦੀਪ ਧਾਲੀਵਾਲ): ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿਖੇ ਚਾਰ ਦਿਨ ਤੋਂ ਸੜਕ ਤੇ ਲਾਸ਼ ਰੱਖ ਵਿਰੋਧ ਪ੍ਰਦਰਸ਼ਨ ਕਰ ਰਹੇ ਧਰਨਾਕਾਰੀਆਂ ਤੇ ਪ੍ਰਸ਼ਾਸਨ ਦੇ ਵਿਚਕਾਰ ਸਹਿਮਤੀ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ ਅਤੇ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੇ ਲਈ ਮਾਨਸਾ ਹਸਪਤਾਲ ਵਿਖੇ ਲਾਸ਼ ਭੇਜ ਦਿੱਤੀ ਗਈ।

ਪਿਛਲੇ ਦਿਨੀ ਜਿਲੇ ਦੇ ਪਿੰਡ ਅਕਲੀਆਂ ਵਿਖੇ ਗੁਰਪ੍ਰੀਤ ਸਿੰਘ ਨਾਮੀ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਦੇ ਨਾਲ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਪਿੰਡ ਵਾਸੀਆਂ ਅਤੇ ਪਰਿਵਾਰ ਵੱਲੋਂ ਲਾਸ਼ ਨੂੰ ਬਰਨਾਲਾ ਮਾਨਸਾ ਹਾਈਵੇ ਤੇ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਚਾਰ ਦਿਨ ਦੇ ਪ੍ਰਦਰਸ਼ਨ ਤੋਂ ਬਾਅਦ ਅੱਜ ਜ਼ਿਲਾ ਪ੍ਰਸ਼ਾਸਨ ਅਤੇ ਧਰਨਾਕਾਰੀਆਂ ਦੇ ਵਿਚਕਾਰ ਆਪਸੀ ਸਹਿਮਤੀ ਤੋਂ ਬਾਅਦ ਧਰਨੇ ਨੂੰ ਸਮਾਪਤ ਕਰ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਮਾਨਸਾ ਹਸਪਤਾਲ ਭੇਜ ਦਿੱਤਾ ਗਿਆ ਹੈ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਨੌਜਵਾਨ ਰੋਜ਼ਾਨਾ ਹੀ ਨਸ਼ੇ ਦੀ ਓਵਰਡੋਜ ਦੇ ਨਾਲ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਪਿਛਲੇ ਕੁਝ ਮਹੀਨਿਆਂ ਵਿੱਚ ਹੀ ਪਿੰਡ ਅਕਲੀਆ ਦੇ ਵਿੱਚ 11 ਨੌਜਵਾਨਾਂ ਦੀ ਨਸ਼ੇ ਦੇ ਨਾਲ ਮੌਤ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪਿੰਡ ਦੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਿਹੈ।

ਉਨ੍ਹਾਂ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦੇ ਨਾਲ ਅੱਜ ਸਹਿਮਤੀ ਹੋ ਚੁੱਕੀ ਹੈ ਜਿਸ ਦੇ ਵਿੱਚ ਪਰਿਵਾਰ ਦੇ ਲਈ 10 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਗਈ ਸੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਮੰਗ ਕੀਤੀ ਗਈ ਸੀ। ਜਿਸ ਦੇ ਲਈ ਅੱਜ ਪ੍ਰਸ਼ਾਸਨ ਵੱਲੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਆਰਜ਼ੀ ਤੌਰ 'ਤੇ ਨੌਕਰੀ ਤੇ ਰੱਖਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਮੁਆਵਜ਼ਾ ਰਾਸ਼ੀ ਵੀ ਦੇਣ ਦੇ ਲਈ ਭਰੋਸਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੇ ਲਈ ਲਾਸ਼ ਨੂੰ ਮਾਨਸਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਧਰਨਾ ਖ਼ਤਮ ਕਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਜੇਕਰ ਨਸ਼ੇ ਨੂੰ ਠੱਲ ਨਾ ਪਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ। 

Read More
{}{}