Home >>Punjab

Mansa News: ਕਤਲ ਕੇਸ ਵਿੱਚ ਗ੍ਰਿਫ਼ਤਾਰੀ ਨਾ ਹੋਣ ਦੇ ਚਲਦੇ, ਪਿੰਡ ਵਾਸੀਆਂ ਨੇ ਲਾਇਆ ਧਰਨਾ

Mansa News: ਦੱਸਦਈਏ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿਖੇ ਪਿਛਲੇ ਮਹੀਨੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਨੌਜਵਾਨ ਦਾ ਪਿੰਡ ਦੇ ਕੁਝ ਲੋਕਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Advertisement
 Mansa News: ਕਤਲ ਕੇਸ ਵਿੱਚ ਗ੍ਰਿਫ਼ਤਾਰੀ ਨਾ ਹੋਣ ਦੇ ਚਲਦੇ, ਪਿੰਡ ਵਾਸੀਆਂ ਨੇ ਲਾਇਆ ਧਰਨਾ
Manpreet Singh|Updated: Sep 14, 2024, 04:29 PM IST
Share

Mansa News: ਮਾਨਸਾ 'ਚ ਪੈਂਦੇ ਪਿੰਡ ਕੋਟਲੀ ਕਲਾ ਵਿਖੇ ਕੁੱਝ ਦਿਨ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਛੇ ਲੋਕਾਂ ਤੇ ਮਾਮਲਾ ਦਰਜ ਕਰਕੇ ਦੋ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਅਜੇ ਤੱਕ ਚਾਰ ਲੋਕਾਂ ਦੀ ਗ੍ਰਿਫਤਾਰੀ ਨਾ ਹੋਣ ਦੇ ਰੋਸ ਵਜੋਂ ਅੱਜ ਪਿੰਡ ਵਾਸੀਆਂ ਨੇ ਬਠਿੰਡਾ-ਮਾਨਸਾ ਰੋਡ 'ਤੇ ਜਾਮ ਲਾ ਕੇ ਵਿਰੋਧ ਪ੍ਰਦਰਸ਼ਨ ਕੀਤਾ।

ਦੱਸਦਈਏ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿਖੇ ਪਿਛਲੇ ਮਹੀਨੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਨੌਜਵਾਨ ਦਾ ਪਿੰਡ ਦੇ ਕੁਝ ਲੋਕਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਿੰਡ ਵਾਸੀਆਂ ਵੱਲੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੀ ਗ੍ਰਿਫਤਾਰੀ ਕਰਵਾਉਣ ਦੇ ਲਈ ਅੱਜ ਬਠਿੰਡਾ ਮਾਨਸਾ ਰੋਡ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਪਿੰਡ ਵਾਸੀਆਂ ਨੇ ਕਿਹਾ ਕਿ ਨੌਜਵਾਨ ਕੁਲਵਿੰਦਰ ਸਿੰਘ ਪਿੰਡ ਦਾ ਹੁਣ ਹਰ ਨੌਜਵਾਨ ਸੀ ਜੋ ਨੌਜਵਾਨਾਂ ਨੂੰ ਨਸ਼ੇ ਤੋਂ ਵੀ ਰੋਕਦਾ ਸੀ ਅਤੇ ਕੁਝ ਲੋਕ ਜੋ ਕੁੜੀਆਂ ਨਾਲ ਸ਼ਰਾਰਤਾਂ ਕਰਦੇ ਸਨ। ਉਹਨਾਂ ਨੂੰ ਵੀ ਰੋਕਦਾ ਸੀ ਪਰ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਸਾਜ਼ਿਸ਼ ਦੇ ਤਹਿਤ ਸਵੇਰ ਦੇ ਸਮੇਂ ਨੌਜਵਾਨ ਕੁਲਵਿੰਦਰ ਸਿੰਘ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਅਜੇ ਤੱਕ ਚਾਰ ਵਿਅਕਤੀ ਸ਼ਰੇਆਮ ਘੁੰਮ ਰਹੇ ਹਨ ਜਿਨਾਂ ਦੀ ਅਜੇ ਤੱਕ ਪੁਲਿਸ ਵੱਲੋਂ ਗ੍ਰਿਫਤਾਰੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: Docter Strike: ਪੰਜਾਬ ਵਿੱਚ ਡਾਕਟਰਾਂ ਦੀ ਹੜ੍ਹਤਾਲ ਹੋਈ ਖ਼ਤਮ, ਸਰਕਾਰ ਨੇ ਮੰਗਾਂ ਮੰਨੀਆਂ

ਉਹਨਾਂ ਕਿਹਾ ਕਿ ਉਹਨਾਂ ਕਿ ਬਾਕੀ ਰਹਿੰਦੇ ਵਿਅਕਤੀਆਂ ਦੀ ਗ੍ਰਿਫਤਾਰੀ ਕਰਵਾਉਣ ਦੇ ਲਈ ਅੱਜ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਜਲਦ ਹੀ ਉਹਨਾਂ ਦੀ ਗ੍ਰਿਫਤਾਰੀ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਪਿੰਡ ਵਾਸੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।

ਇਹ ਵੀ ਪੜ੍ਹੋ: Amritsar News: ਜੰਮੂ-ਕਸ਼ਮੀਰ ਭੱਜਣ ਵਾਲੇ ਸਨ ਚੰਡੀਗੜ੍ਹ ਬੰਬ ਧਮਾਕੇ ਦੇ ਮੁਲਜ਼ਮ, ਪੁੱਛਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਕੀਤੇ

 

Read More
{}{}