Mansa News: ਸਵੇਰ ਤੋਂ ਹੀ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਸਐਸਪੀ ਦੀ ਅਗਵਾਈ ਹੇਠ ਪੁਲਿਸ ਵੱਲੋਂ ਸੀਏਐਸਓ ਅਪਰੇਸ਼ਨ ਤਹਿਤ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸਵੇਰੇ ਹੀ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਐਸਐਸਪੀ ਮਾਨਸਾ ਨੇ ਦੱਸਿਆ ਕਿ ਸਵੇਰ ਤੋਂ ਹੀ ਸੀਏਐਸਓ ਅਪਰੇਸ਼ਨ ਤਹਿਤ 300 ਦੇ ਕਰੀਬ ਪੁਲਿਸ ਕਰਮਚਾਰੀ ਸਰਚ ਮੁਹਿੰਮ ਵਿੱਚ ਸ਼ਾਮਲ ਹਨ।
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਦੇ ਵਿਰੁੱਧ ਦੇ ਤਹਿਤ 1 ਮਾਰਚ ਤੋਂ ਮਾਨਸਾ ਜਿਲ੍ਹੇ ਦੇ ਵਿੱਚ ਪੁਲਿਸ ਵੱਲੋਂ ਲਗਾਤਾਰ ਸਰਚ ਅਭਿਆਨ ਕੀਤਾ ਜਾ ਰਿਹਾ। ਅੱਜ ਜ਼ਿਲ੍ਹੇ ਦੇ ਹੋਟ ਸਪੋਟ ਪਿੰਡਾਂ ਦੇ ਵਿੱਚ ਪੁਲਿਸ ਵੱਲੋਂ ਸਵੇਰ ਤੋਂ ਹੀ ਸਰਚ ਕੀਤਾ ਜਾ ਰਿਹਾ। ਜਿਸ ਦੇ ਵਿੱਚ 300 ਦੇ ਕਰੀਬ ਪੁਲਿਸ ਕਰਮਚਾਰੀ ਡੀਐਸਪੀ ਅਤੇ ਐਸਪੀ ਸ਼ਾਮਿਲ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਨਰਿੰਦਰਪੁਰਾ ਦੇ ਵਿੱਚ ਪਹੁੰਚੇ।
ਐਸਐਸਪੀ ਭਗੀਰਤ ਸਿੰਘ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨਸ਼ਿਆਂ ਦੇ ਖਿਲਾਫ ਯੁੱਧ ਨਸ਼ਿਆਂ ਦੇ ਵਿਰੁੱਧ ਤਹਿਸ ਸਰਚ ਅਭਿਆਨ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦਾ ਜੋ ਸਭ ਤੋਂ ਬਦਨਾਮ ਪਿੰਡ ਨਰਿੰਦਰਪੁਰਾ ਸੀ। ਉਸ ਦੇ ਵਿੱਚ ਬਹੁਤ ਜਿਆਦਾ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਮਾਨਸਾ ਪੁਲਿਸ ਵੱਲੋਂ 69 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 97 ਵਿਅਕਤੀਆਂ ਦੀ ਗ੍ਰਿਫਤਾਰੀ ਕੀਤੀ ਗਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਇਸ ਸਰਚ ਅਭਿਆਨ ਦੇ ਵਿੱਚ 300 ਦੇ ਕਰੀਬ ਪੁਲਿਸ ਕਰਮਚਾਰੀ ਮੌਜੂਦ ਨੇ ਜਿਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿੱਚ ਸਰਚ ਕੀਤਾ ਜਾ ਰਿਹਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਬਾਅਦ ਦੁਪਹਿਰ ਮਾਨਸਾ ਜ਼ਿਲ੍ਹੇ ਦੀਆਂ ਪੰਚਾਇਤਾਂ ਅਤੇ ਕਲੱਬਾਂ ਦੇ ਨਾਲ ਪੁਲਿਸ ਵੱਲੋਂ ਮੀਟਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਲੋਕ ਪੁਲਿਸ ਦਾ ਸਾਥ ਦੇਣ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲੀਸ ਨੂੰ ਦੇਣ ਤਾਂ ਜੋਂ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾ ਸਕੇ।