Mansa News: ਪੜ੍ਹਾਈ ਕਰਕੇ ਵਿਦੇਸ਼ਾਂ ਵੱਲ ਜਾ ਰਹੇ ਨੌਜਵਾਨਾਂ ਦੇ ਲਈ ਮਾਨਸਾ ਦਾ ਨੌਜਵਾਨ ਪ੍ਰੇਰਨਾਸ੍ਰੋਤ ਬਣ ਰਿਹਾ ਹੈ। ਸਰਕਾਰੀ ਨੌਕਰੀ ਨਾ ਮਿਲਣ ਕਾਰਨ ਆਪਣੀ ਜ਼ਮੀਨ ਵਿੱਚ ਹੀ ਸਬਜ਼ੀਆਂ ਦੀ ਕਾਸ਼ਤ ਕਰਕੇ ਪਿਛਲੇ ਚਾਰ ਸਾਲਾਂ ਤੋਂ ਮਾਨਸਾ ਦੀ ਸਬਜ਼ੀ ਮੰਡੀ ਵਿੱਚ ਸਬਜ਼ੀ ਵੇਚਣ ਦਾ ਨੌਜਵਾਨ ਕਾਰੋਬਾਰ ਕਰ ਰਿਹਾ ਹੈ ਅਤੇ ਖੁਦ ਸਬਜ਼ੀ ਵੇਚ ਕੇ ਇਸ ਵਿੱਚੋਂ ਚੰਗਾ ਮੁਨਾਫ਼ਾ ਵੀ ਕਮਾਉਣ ਦਾ ਦਾਅਵਾ ਕਰਦਾ ਹੈ।
ਮਾਨਸਾ ਸ਼ਹਿਰ ਦਾ ਗੁਰਪ੍ਰੀਤ ਸਿੰਘ ਗ੍ਰੈਜੂਏਸ਼ਨ ਦੀ ਪੜ੍ਹਾਈ ਕਰਨ ਤੋਂ ਬਾਅਦ ਸਰਕਾਰੀ ਨੌਕਰੀ ਨਾ ਮਿਲਣ ਦੇ ਬਾਵਜੂਦ ਵੀ ਆਪਣੇ ਖੇਤਾਂ ਵਿੱਚ ਸਬਜ਼ੀਆਂ ਦੀ ਕਾਸ਼ਤ ਕਰ ਰਿਹਾ ਹੈ ਅਤੇ ਮਾਨਸਾ ਦੀ ਸਬਜ਼ੀ ਮੰਡੀ ਵਿੱਚ ਖ਼ੁਦ ਹੀ ਸਬਜ਼ੀਆਂ ਵੇਚਦਾ ਹੈ। ਨੌਜਵਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੜ੍ਹਾਈ ਤੋਂ ਬਾਅਦ ਕੋਈ ਨੌਕਰੀ ਨਾ ਮਿਲਣ ਕਾਰਨ ਉਸ ਨੇ ਆਪਣੀ ਖੇਤੀ ਵਿੱਚ ਹੀ ਸਬਜ਼ੀਆਂ ਦੀ ਕਾਸ਼ਤ ਕਰਨੀ ਸ਼ੁਰੂ ਕਰ ਦਿੱਤੀ।
ਇਸ ਦੇ ਨਾਲ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦਾ ਹੱਥ ਵਟਾਉਂਦੇ ਹਨ ਤੇ ਉਹ ਪਿਛਲੇ ਚਾਰ ਸਾਲਾਂ ਤੋਂ ਸਬਜ਼ੀਆਂ ਦੀ ਕਾਸ਼ਤ ਕਰਦਾ ਹੈ ਅਤੇ ਇਨ੍ਹਾਂ ਸਬਜ਼ੀਆਂ ਨੂੰ ਬੋਲੀ ਦੇ ਵੇਚਣ ਦੀ ਬਜਾਏ ਖ਼ੁਦ ਹੀ ਮਾਨਸਾ ਦੀ ਸਬਜ਼ੀ ਮੰਡੀ ਵਿਚੋਂ ਬੈਠ ਕੇ ਵੇਚਦਾ ਹੈ। ਇਸ ਨੌਜਵਾਨ ਦਾ ਦਾਅਵਾ ਹੈ ਕਿ ਖ਼ੁਦ ਸਬਜ਼ੀ ਵੇਚ ਕੇ ਉਹ ਚੰਗਾ ਮੁਨਾਫਾ ਵੀ ਕਮਾ ਰਿਹਾ ਹੈ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ-ਕੱਲ੍ਹ ਨੌਜਵਾਨ ਜ਼ਮੀਨਾਂ ਵੇਚ ਕੇ ਵਿਦੇਸ਼ਾਂ ਵੱਲ ਨੂੰ ਜਾ ਰਹੇ ਹਨ ਪਰ ਉਸ ਨੇ ਆਪਣੀ ਜ਼ਮੀਨ ਵੇਚਣ ਦੀ ਬਜਾਏ ਸਬਜ਼ੀਆਂ ਦੀ ਕਾਸ਼ਤ ਕਰਨੀ ਸ਼ੁਰੂ ਕੀਤੀ।
ਨੌਜਵਾਨ ਨੇ ਦੱਸਿਆ ਕਿ ਸਬਜ਼ੀਆਂ ਦੀ ਕਾਸ਼ਤ ਪਿਛਲੇ ਚਾਰ ਸਾਲਾਂ ਤੋਂ ਕਰ ਰਿਹਾ ਹੈ ਅਤੇ ਉਸ ਨੇ ਕੁਝ ਹੋਰ ਵੀ ਜ਼ਮੀਨ ਖ਼ਰੀਦ ਕੇ ਉਸ ਵਿੱਚ ਸਬਜ਼ੀਆਂ ਦੀ ਕਾਸ਼ਤ ਕਰ ਰਿਹਾ ਹੈ। ਉਨ੍ਹਾਂ ਹੋਰ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਆਪਣਾ ਖੁਦ ਦਾ ਰੁਜ਼ਗਾਰ ਕਰੋ ਤਾਂ ਕਿ ਆਪਣੇ ਦੇਸ਼ ਵਿੱਚ ਰਹਿ ਕੇ ਹੀ ਆਪਣੇ ਪਰਿਵਾਰ ਦੇ ਨਾਲ ਮਿਲ ਕੇ ਚੰਗਾ ਮੁਨਾਫਾ ਕਾਰੋਬਾਰ ਵਿੱਚੋਂ ਕਮਾ ਸਕੀਏ।