Fatehgarh Sahib News(ਜਗਮੀਤ ਸਿੰਘ): ਜ਼ਿਲ੍ਹਾ ਪ੍ਰਸ਼ਾਸਨ ਫਤਿਹਗੜ੍ਹ ਸਾਹਿਬ ਵੱਲੋਂ ਵੱਲੋਂ ਰੋਟਰੀ ਕਲੱਬ, ਦੇ ਸਹਿਯੋਗ ਨਾਲ ਆਮ ਖਾਸ ਬਾਗ, ਸਰਹਿੰਦ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਸ਼ੇਸ਼ ਮੈਰਾਥਨ ਕਰਵਾਈ ਗਈ, ਇਸ ਮੌਕੇ ਤੇ ਤੇ 1500 ਦੇ ਲਗਭਗ ਪ੍ਰਤੀਭਾਜੀਆਂ ਵੱਲੋਂ ਮੈਰਾਥਨ ਦੌੜ ਵਿੱਚ ਭਾਗ ਲਿਆ ਗਿਆ। ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਫਤਿਹਗੜ ਸਾਹਿਬ ਡਾ. ਸੋਨਾ ਥਿੰਦ ਵੱਲੋਂ ਝੰਡੀ ਦੇ ਕੇ ਇਸ ਮੈਂਰਾਥਨ ਦੌੜ ਨੂੰ ਰਵਾਨਾ ਕੀਤਾ ਗਿਆ।
ਇਸ ਮੈਰਾਥਨ ਦੌੜ ਵਿੱਚ ਮਾਧਵ ਕੇ.ਆਰ.ਜੀ ਗਰੁੱਪ ਵੱਲੋਂ ਵੀ ਸਹਿਯੋਗ ਦਿੱਤਾ ਗਿਆ,ਇਸ ਮੌਕੇ ਤੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਯੂਥ ਨਸ਼ਿਆਂ ਵਿਰੁੱਧ ਤਹਤ ਵੱਡੀ ਗਿਣਤੀ ਵਿੱਚ ਪਹੁੰਚੀ ਇਕੱਤਰਤਾ ਨੂੰ ਜਿਲਾ ਫਤਿਹਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੌਂਹ ਵੀ ਚੁਕਾਈ ਗਈ,ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਡਾ. ਸੋਨਾ ਥਿੰਦ ਜਿਲਾ ਯੋਜਨਾ ਬੋਰਡ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਅਜੇ ਸਿੰਘ ਲਿਬੜਾ ਅਤੇ ਪ੍ਰਸ਼ਾਸਨਿਕ ਪੰਜਾਬੀ ਫਿਲਮੀ ਹਸਤੀ ਦੇ ਪ੍ਰਮੁੱਖ ਅਦਾਕਾਰ ਮਲਕੀਤ ਰੌਣੀ ਵੱਲੋਂ ਵੀ ਸ਼ਮੂਲੀਅਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਰਹਿਣ ਦੀ ਅਪੀਲ ਕੀਤੀ ਗਈ।
ਉਹਨਾਂ ਕਿਹਾ ਕਿ ਇਸ ਨਸ਼ਾ ਮੁਕਤ ਪੰਜਾਬ ਵਿੱਚ ਹਰੇਕ ਵਰਗ ਨੂੰ ਆਪਣੇ ਵੱਲੋਂ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਤੇ ਇਤਿਹਾਸਿਕ ਮਹੱਤਤਾ ਰੱਖਣ ਵਾਲਾ ਜ਼ਿਲਾ ਫਤਿਹਗੜ੍ਹ ਸਾਹਿਬ ਪੂਰੇ ਪੰਜਾਬ ਭਰ ਵਿੱਚੋਂ ਪਹਿਲਾ ਨਸ਼ਾ ਮੁਕਤ ਜ਼ਿਲਾ ਉਭਰ ਕੇ ਸਾਹਮਣੇ ਆਵੇਗਾ।
ਉਹਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਵਿੱਚ 1500 ਦੇ ਲਗਭਗ ਸਕੂਲਾਂ ਕਾਲਜਾਂ ਦੇ ਵਿਦਿਆਰਥੀ, ਸ਼ਹਿਰ ਨਿਵਾਸੀ ਵੱਖੋ ਵੱਖ ਕਲੱਬਾਂ ਦੇ ਪ੍ਰਤੀਨਿਧੀਆਂ ਸਮੇਤ ਹਰੇਕ ਵਿਅਕਤੀ ਵੱਲੋਂ ਆਪਣਾ ਯੋਗਦਾਨ ਪਾਇਆ ਗਿਆ ਹੈ,ਇਸ ਮੌਕੇ ਤੇ ਪੰਜ ਕਿਲੋਮੀਟਰ ਮੈਰਾਥਨ ਦੌੜ ਵਿੱਚ ਭਾਗ ਲੈਣ ਤੇ ਸਹਿਯੋਗ ਕਰਨ ਵਾਲਿਆ ਪ੍ਰਤੀਭਾਗੀ ਦਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੋਟਰੀ ਕਲੱਬ ਵੱਲੋਂ ਸਾਂਝੇ ਤੌਰ ਤੇ ਸਨਮਾਨ ਵੀ ਕੀਤਾ ਗਿਆ।