Home >>Punjab

Ropar News: ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੀ ਹੋਈ ਸ਼ੁਰੂਆਤ

  Ropar News: ਰੋਪੜ ਦੇ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਹੋਈ। ਇਸ ਮੌਕੇ ਗੁਰਦੁਆਰਾ ਸ਼੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ। 

Advertisement
Ropar News: ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੀ ਹੋਈ ਸ਼ੁਰੂਆਤ
Ravinder Singh|Updated: Dec 14, 2024, 02:31 PM IST
Share

Ropar News(ਮਨਪ੍ਰੀਤ ਚਾਹਲ):  ਰੋਪੜ ਦੇ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਹੋਈ। ਇਸ ਮੌਕੇ ਗੁਰਦੁਆਰਾ ਸ਼੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਜੋਗਿੰਦਰ ਸਿੰਘ ਵੱਲੋਂ ਸ਼ਹੀਦੀ ਜੋੜ ਮੇਲ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹੈਡ ਗ੍ਰੰਥੀ ਜੋਗਿੰਦਰ ਸਿੰਘ ਨੇ ਕਿਹਾ ਕਿ ਅੱਜ ਤੋਂ ਸ਼ਹੀਦੀ ਜੋੜ ਮੇਲ ਸ਼ੁਰੂ ਹੋ ਰਹੇ ਹਨ ਅਤੇ ਇਹ 15 ਦਿਨ ਲਗਾਤਾਰ ਚੱਲਣਗੇ।

ਅੱਜ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਇਸ ਦੀ ਸ਼ੁਰੂਆਤ ਹੋਈ ਹੈ ਅਤੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ ਐਤਵਾਰ ਨੂੰ ਪਾਏ ਜਾਣਗੇ ਅਤੇ ਸਮਾਪਤੀ ਉਪਰੰਤ ਸ਼ਹੀਦੀ ਸਭਾ ਅੱਗੇ ਵੱਧ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਕਿਹਾ ਕਿ ਉਹ ਆਪਣੇ ਖ਼ੁਸ਼ੀ ਦੇ ਕਾਰਜ ਇਨ੍ਹਾਂ 15 ਦਿਨਾਂ ਤੋਂ ਬਾਅਦ ਹੀ ਕਰਨ ਕਿਉਂਕਿ ਇਨ੍ਹਾਂ 15 ਦਿਨਾਂ ਦੇ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਪਰਿਵਾਰ ਸ਼ਹੀਦ ਹੋ ਗਿਆ ਸੀ। ਉਨ੍ਹਾਂ ਸੰਗਤ ਨੂੰ ਇਨ੍ਹਾਂ ਸ਼ਹੀਦੀ ਜੋੜ ਮੇਲ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਕੀਰਤਨੀ ਜਥੇ ਅਤੇ ਢਾਡੀ ਸੰਗਤਾਂ ਨੂੰ ਗੁਰੂ ਨਾਲ ਜੋੜਨਗੇ।

ਕਾਬਿਲੇਗੌਰ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਸੀ ਕਿ ਉਹ ਸ਼ਹੀਦੀ ਪੰਦਰਵਾੜੇ ਦੌਰਾਨ ਘਰਾਂ ’ਚ ਖ਼ੁਸ਼ੀ ਦੇ ਸਮਾਗਮ ਨਾ ਕਰੇ ਤੇ ਸ਼ਹੀਦੀ ਸਭਾ ਦੇ ਸਮਾਗਮਾਂ ਵਿਚ ਸਾਦੇ ਰੂਪ ’ਚ ਸ਼ਾਮਲ ਹੋਣ। ਉਹ ਇੱਥੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਦੇ ਸਥਾਨ ਗੁਰਦੁਆਰਾ ਜੋਤੀ ਸਰੂਪ ਦੇ ਗੁੰਬਦ ’ਤੇ ਸੋਨੇ ਦੀ ਪਰਤ ਚੜ੍ਹਾਉਣ ਦੀ ਸੇਵਾ ਮੌਕੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਸੀ ਕਿ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਦੀ ਕੁਰਬਾਨੀ ਦੀ ਦੁਨੀਆਂ ਦੇ ਕਿਸੇ ਵੀ ਧਰਮ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਵਿੱਤਰ ਸਥਾਨਾਂ ’ਤੇ ਆਉਣ ਸਮੇਂ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕਰਨ।

ਇਹ ਵੀ  ਪੜ੍ਹੋ : Punjab Breaking Live Updates: ਸ਼ੰਭੂ ਸਰਹੱਦ ਤੋਂ ਕਿਸਾਨਾਂ ਦਾ ਜੱਥਾ ਦਿੱਲੀ ਲਈ ਮੁੜ ਕਰੇਗਾ ਕੂਚ; ਵੱਡੀਆਂ ਖ਼ਬਰਾਂ ਲਈ ਜੁੜੇ ਰਹੋ

Read More
{}{}