Sri Muktsar Sahib News: ਸ਼੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਘਾਹ ਚੌਂਕ ਨੇੜੇ ਰੇਲਵੇ ਰੋਡ 'ਤੇ ਅੱਜ ਦਿਨ ਦਿਹਾੜੇ ਮੈਡੀਕਲ ਸਟੋਰ ਵਿੱਚ ਤਿੰਨ ਨੌਜਵਾਨਾਂ ਵੱਲੋਂ ਪਿਸਤੌਲ ਦੀ ਨੋਕ 'ਤੇ ਲੱਗਭਗ ਡੇਢ ਲੱਖ ਰੁਪਏ ਦੀ ਲੁੱਟ ਨੂੰ ਅੰਜ਼ਾਮ ਦੇ ਦਿੱਤਾ। ਲੁਟੇਰਿਆਂ ਨੇ ਇੱਕ ਕਰਮਚਾਰੀ ਨੂੰ ਕਾਪੇ ਨਾਲ ਜ਼ਖ਼ਮੀ ਵੀ ਕਰ ਦਿੱਤਾ। ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਦੁਕਾਨ 'ਤੇ ਮੌਜੂਦ ਮੁਲਾਜ਼ਮ ਨੇ ਦੱਸਿਆ ਕਿ, "ਅਸੀਂ ਤਿੰਨ ਜਣੇ ਸਨ, ਜਦੋਂ ਸੱਤ ਤੋਂ ਵੱਧ ਨੌਜਵਾਨ ਅੰਦਰ ਆਏ। ਉਨ੍ਹਾਂ ਨੇ ਦਵਾਈ ਮੰਗੀ, ਪਰ ਜਦੋਂ ਉਨ੍ਹਾਂ ਨੂੰ ਦਵਾਈ ਦੀ ਕੀਮਤ ਦੱਸੀ ਗਈ ਤਾਂ ਉਹਨਾਂ ਨੇ ਵਿਵਾਦ ਕਰਨਾ ਸ਼ੁਰੂ ਕਰ ਦਿੱਤਾ। ਉਸ ਤੋਂ ਬਾਅਦ ਉਨ੍ਹਾਂ ਨੇ ਪਿਸਤੌਲ ਕੱਢ ਲਈ ਤੇ ਮੈਨੂੰ ਕਾਪੇ ਨਾਲ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ। ਫਿਰ ਗੱਲ੍ਹੇ 'ਚੋਂ ਲੱਗਭਗ 1.5 ਲੱਖ ਰੁਪਏ ਲੈ ਕੇ ਭੱਜ ਗਏ।"
ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁਲਿਸ ਪਹੁੰਚੀ। ਏਐਸਆਈ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ "ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਖੰਗਾਲਕੇ ਲੁਟੇਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।"
ਇਸ ਘਟਨਾ ਨੇ ਸ਼ਹਿਰ ਵਿੱਚ ਦਿਨ ਦਿਹਾੜੇ ਹੋ ਰਹੀਆਂ ਲੁੱਟਾਂ ਅਤੇ ਕਾਨੂੰਨ ਵਿਵਸਥਾ ਉੱਤੇ ਸਵਾਲ ਖੜੇ ਕਰ ਦਿੱਤੇ ਹਨ। ਪੀੜਤ ਪਰਿਵਾਰ ਅਤੇ ਵਪਾਰੀ ਵਰਗ ਨੇ ਪੁਲਿਸ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।