Faridkot News: ਅੱਜ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮਨਾਇਆ ਜਾ ਰਿਹਾ ਸੀ ਜਿਥੇ ਦੇਸ਼ ਦੀ ਆਜ਼ਾਦੀ ਵਿੱਚ ਹਿੱਸਾ ਪਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ ਪਰ ਸਮਾਗਮ ਦੌਰਾਨ ਉਨ੍ਹਾਂ ਦੀ ਨਰਾਜ਼ਗੀ ਦਾ ਵਿਰੋਧ ਪ੍ਰਸ਼ਾਸਨ ਨੂੰ ਝੱਲਣਾ ਪਿਆ। ਜਿਨ੍ਹਾਂ ਵੱਲੋਂ ਨਰਾਜ਼ ਹੋਕੇ ਨਾ ਸਿਰਫ ਸਮਾਗਮ ਨੂੰ ਛੱਡਿਆ ਬਲਕਿ ਪ੍ਰਸਾਸ਼ਨ ਵੱਲੋਂ ਮਿਲੇ ਮਾਣ-ਸਨਮਾਨ ਨੂੰ ਵੀ ਵਾਪਸ ਕਰ ਦਿੱਤਾ ਗਿਆ।
ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਬਰਾਂ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਨੇ ਸਮਾਗਮ ਦਾ ਸੱਦਾ ਦੇ ਤਾਂ ਦਿੱਤਾ ਜਾਂਦਾ ਹੈ ਪਰ ਜੋ ਬਣਦਾ ਸਨਮਾਨ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ ਉਹ ਨਹੀਂ ਦਿੱਤਾ ਜਾਂਦਾ ਨਾ ਤਾਂ ਬੈਠਣ ਲਈ ਸਹੀ ਜਗ੍ਹਾ ਦਿੱਤੀ ਜਾਂਦੀ ਹੈ ਨਾ ਹੀ ਉਨ੍ਹਾਂ ਲਈ ਕੋਈ ਵਿਵਸਥਾ ਕੀਤੀ ਜਾਂਦੀ ਹੈ ਜਦਕਿ ਦੂਜੇ ਮਹਿਮਾਨਾਂ ਲਈ ਗਰਮੀ ਕਾਰਨ ਕੂਲਰ ਲਾਗਏ ਜਾਂਦੇ ਹਨ ਪਰ ਉਨ੍ਹਾਂ ਨੂੰ ਪੱਖਾਂ ਵੀ ਨਸੀਬ ਨਹੀਂ ਹੁੰਦਾ ਨਾ ਹੀ ਕੋਈ ਚਾਹ ਪਾਣੀ ਦੀ ਵਿਵਸਥਾ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : Independence Day 2024: ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਰਹਿੰਦੀ ਦੁਨੀਆਂ ਤੱਕ ਕੀਤਾ ਜਾਵੇਗਾ ਸਿਜਦਾ
ਇਸ ਤੋਂ ਇਲਾਵਾ ਵੱਡੀ ਸ਼ਿਕਾਇਤ ਕੇ ਸਿਰਫ਼ 15 ਅਗਸਤ ਜਾਂ 26 ਜਨਵਰੀ ਨੂੰ ਹੀ ਉਨ੍ਹਾਂ ਨੂੰ ਯਾਦ ਕੀਤਾ ਜਾਂਦਾ ਜਦਕਿ ਬਾਕੀ ਸਮੇਂ ਜੇਕਰ ਉਨ੍ਹਾਂ ਦਾ ਕੋਈ ਪ੍ਰਸ਼ਾਸ਼ਨ ਤੱਕ ਕੰਮ ਹੋਵੇ ਉਸਦੀ ਸੁਣਵਾਈ ਨਹੀਂ ਕੀਤੀ ਜਾਂਦੀ ਵਾਰ-ਵਾਰ ਦਫਤਰਾਂ ਦੇ ਚੱਕਰ ਕਢਵਾਏ ਜਾਂਦੇ ਹਨ ਤੇ ਉਨ੍ਹਾਂ ਦਾ ਅਪਮਾਨ ਕੀਤਾ ਜਾਂਦਾ ਹੈ ਜਿਸ ਕਰਕੇ ਅੱਜ ਉਹ ਆਪਣਾ ਸਨਮਾਨ ਨਹੀਂ ਲੈ ਰਹੇ।
ਇਸ ਤੋਂ ਇਲਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ।
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਦਿੱਤੀਆਂ ਗਈਆਂ ਅਥਾਹ ਕੁਰਬਾਨੀਆਂ ਸਾਡੇ ਸਾਰਿਆਂ ਲਈ ਹਮੇਸ਼ਾ ਮਾਣ ਅਤੇ ਪ੍ਰੇਰਣਾਸਰੋਤ ਬਣੀਆਂ ਰਹਿਣਗੀਆਂ।
ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਵਿੱਚ ਸ਼ਾਮਲ ਟੁਕੜੀਆਂ ਤੋਂ ਸਲਾਮੀ ਲਈ।
ਇਹ ਵੀ ਪੜ੍ਹੋ : Independence Day 2024: ਦੇਸ਼ ਮਨਾ ਰਿਹਾ 78ਵੇਂ ਸੁਤੰਤਰਤਾ ਦਿਵਸ! ਪੰਜਾਬ CM ਭਗਵੰਤ ਮਾਨ ਸਮੇਤ ਕਈ ਲੀਡਰਾਂ ਨੇ ਕੀਤਾ ਟਵੀਟ