Agriculture News: ਖੇਤੀਬਾੜੀ ਯੂਨੀਵਰਸਿਟੀ ਲਧਿਆਣਾ ਦੇ ਮੌਸਮ ਵਿਗਿਆਨੀਆਂ ਮੁਤਾਬਕ ਆਉਣ ਵਾਲੇ ਤਿੰਨ ਚਾਰ ਦਿਨ ਪੰਜਾਬ ਦੇ ਕਈ ਹਿੱਸਿਆਂ ਬਰਸਾਤ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਨਰਮੇ ਦੀ ਬਿਜਾਈ ਤੇ ਦਾਲਾਂ ਦੀ ਖੇਤੀ ਕਰਨ ਵਾਲਿਆਂ ਨੂੰ ਮੌਸਮ ਦੇਖ ਕੇ ਬਿਜਾਈ ਕਰਨ ਦੀ ਸਲਾਹ ਦਿੱਤੀ ਹੈ।
ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਜਿਸ ਤਰ੍ਹਾਂ ਨਾਲ ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਬਰਸਾਤ ਹੋਈ ਜਿਸ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਆਉਣ ਵਾਲੇ ਕਿੰਨੇ ਦਿਨ ਬਰਸਾਤ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਚਲ ਸਕਦੀਆਂ ਹਨ। ਮੌਸਮ ਵਿਗਿਆਨੀ ਨੇ ਦੱਸਿਆ ਕਿ ਮਈ ਦੇ ਮਹੀਨੇ ਦੀ ਸ਼ੁਰੂਆਤ ਠੰਡੇ ਮੌਸਮ ਨਾਲ ਹੋਈ ਹੈ।
ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਤਾਪਮਾਨ ਬੜਾ ਅਨਕੂਲ ਚਲ ਰਿਹਾ ਹੈ। ਰਾਤ ਦਾ ਤਾਪਮਾਨ ਆਮ ਨਾਲੋਂ ਇਕ ਡਿਗਰੀ ਜ਼ਿਆਦਾ ਚੱਲ ਰਿਹਾ। ਉਨ੍ਹਾਂ ਨੇ ਦੱਸਿਆ ਕਿ ਅੱਠ ਮਈ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਰਸਾਤ ਤੇ ਤੇਜ਼ ਹਵਾਵਾਂ ਚਲ ਸਕਦੀਆਂ ਹਨ।
ਇਹ ਵੀ ਪੜ੍ਹੋ : Farmers Protest: 6 ਮਈ ਦੇ ਸ਼ੰਭੂ ਥਾਣੇ ਦੇ ਘਿਰਾਓ ਤੋਂ ਪਹਿਲਾਂ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਕੀਤਾ ਨਜ਼ਰਬੰਦ
ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਜਿਹੜੇ ਕਿਸਾਨਾਂ ਨੇ ਦਾਲ ਬੀਜ ਵਾਲੀ ਨਰਮੇ ਦੀ ਫ਼ਸਲ ਦੀ ਬਿਜਾਈ ਕਰਨੀ ਹੈ ਉਹ ਮੌਸਮ ਨੂੰ ਪਹਿਲਾਂ ਦੇਖ ਲੈਣ। ਜੇਕਰ ਕਿਸਾਨ ਨਰਮੇ ਜਾਂ ਦਾਲ ਦੀਆਂ ਫਸਲਾਂ ਦੀ ਬਿਜਾਈ ਕਰਦੇ ਹਨ ਤਾਂ ਮੀਹ ਪੈਣ ਨਾਲ ਉਹ ਖਰਾਬ ਹੋ ਸਕਦੀਆਂ ਹਨ। ਮੌਸਮ ਵਿਗਿਆਨੀ ਦੱਸਿਆ ਕਿ 8 ਤਰੀਕ ਤੋਂ ਬਾਅਦ ਮੌਸਮ ਬਿਲਕੁਲ ਸਾਫ ਰਹੇਗਾ।
8 ਮਈ ਤੱਕ ਮੌਸਮ ਦੀ ਚਿਤਾਵਨੀ
ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਚਿਤਾਵਨੀ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 5 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ ਅਤੇ ਮਾਨਸਾ ਵਿੱਚ ਮੀਂਹ ਅਤੇ ਤੂਫ਼ਾਨ ਲਈ ਆਰੇਂਜ ਚਿਤਾਵਨੀ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਕਈ ਜ਼ਿਲ੍ਹਿਆਂ ਵਿੱਚ 8 ਮਈ ਤੱਕ ਮੀਂਹ ਅਤੇ ਤੂਫਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Bathinda Encounter: ਪੁਲਿਸ ਤੇ ਦੋ ਲੁਟੇਰਿਆਂ ਵਿੱਚ ਮੁਕਾਬਲਾ; ਥਾਣੇਦਾਰ ਦੇ ਲੱਗੀ ਗੋਲ਼ੀ, ਦੋਵੇਂ ਮੁਲਜ਼ਮ ਵੀ ਜ਼ਖ਼ਮੀ