Home >>Punjab

Mining Income News: ਸਰਕਾਰ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ- ਚੇਤਨ ਸਿੰਘ ਜੌੜਾਮਾਜਰਾ

Mining Income News: ਵਿਭਾਗ ਨੇ ਵੱਖ-ਵੱਖ ਸਰੋਤਾਂ ਤੋਂ ਬੀਤੇ ਵਿੱਤੀ ਵਰ੍ਹੇ 2022-23 ਦੌਰਾਨ ਕੁੱਲ 247 ਕਰੋੜ ਰੁਪਏ ਜੁਟਾਏ ਅਤੇ ਮੌਜੂਦਾ ਵਿੱਤੀ ਵਰ੍ਹੇ 2023-24 ਦੌਰਾਨ 2 ਜਨਵਰੀ, 2024 ਤੱਕ 225.50 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ ਹੈ।

Advertisement
Mining Income News: ਸਰਕਾਰ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ- ਚੇਤਨ ਸਿੰਘ ਜੌੜਾਮਾਜਰਾ
Manpreet Singh|Updated: Jan 15, 2024, 06:12 PM IST
Share

Mining Income News: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਸਰੋਤਾਂ ਤੋਂ ਬੀਤੇ ਵਿੱਤੀ ਵਰ੍ਹੇ 2022-23 ਦੌਰਾਨ ਕੁੱਲ 247 ਕਰੋੜ ਰੁਪਏ ਜੁਟਾਏ ਅਤੇ ਮੌਜੂਦਾ ਵਿੱਤੀ ਵਰ੍ਹੇ 2023-24 ਦੌਰਾਨ 2 ਜਨਵਰੀ, 2024 ਤੱਕ 225.50 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਜਨਤਕ ਰੇਤ ਖੱਡਾਂ  ਤੋਂ 13.5 ਕਰੋੜ ਰੁਪਏ, ਵਪਾਰਕ ਰੇਤ ਖੱਡਾਂ ਤੋਂ 8.8 ਕਰੋੜ ਰੁਪਏ, ਅੰਤਰਰਾਜੀ ਖਣਨ ਗਤੀਵਿਧੀਆਂ ਤੋਂ 146.1 ਕਰੋੜ ਰੁਪਏ, ਭੱਠਾ ਮਾਲਕਾਂ ਦੇ ਲਾਇਸੈਂਸਾਂ ਤੋਂ 22.5 ਕਰੋੜ ਰੁਪਏ, ਘੱਟ ਸਮੇਂ ਦੀ ਮਿਆਦ ਦੇ ਪਰਮਿਟਾਂ ਤੋਂ 96.03 ਕਰੋੜ ਰੁਪਏ, ਨਿਯਮ 75 ਤਹਿਤ ਜੁਰਮਾਨੇ ਤੋਂ 7.92 ਕਰੋੜ ਰੁਪਏ, ਹੋਰ ਸਰੋਤਾਂ ਜਿਵੇਂ ਕਰੱਸ਼ਰ, ਰਜਿਸਟ੍ਰੇਸ਼ਨਾਂ, ਕਰੱਸ਼ਰ ਈ.ਐਮ.ਐਫ਼, ਡਿਮਾਂਡ ਨੋਟਿਸਾਂ ਤੇ ਵਾਹਨ ਪਰਮਿਟਾਂ ਆਦਿ ਤੋਂ 94.21 ਕਰੋੜ ਰੁਪਏ, ਡੀ-ਸਿਲਟਿੰਗ ਸਾਈਟਾਂ ਤੋਂ 30.86 ਕਰੋੜ ਰੁਪਏ ਅਤੇ ਬਾਕੀ ਬਲਾਕਾਂ ਤੋਂ 60 ਕਰੋੜ ਰੁਪਏ ਮਾਲੀਆ ਪ੍ਰਾਪਤ ਹੋਇਆ ਹੈ।

ਮੰਤਰੀ ਨੇ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਕਾਰਨ ਮੌਜੂਦਾ ਵਿੱਤੀ ਸਾਲ ਦੌਰਾਨ ਡੀ-ਸਿਲਟਿੰਗ ਸਾਈਟਾਂ ਤੋਂ ਹੋਣ ਵਾਲੀ ਆਮਦਨ ਨੂੰ ਬਾਹਰ ਰੱਖਿਆ ਗਿਆ ਹੈ ਜਿਸ ਕਾਰਨ ਮਾਈਨਿੰਗ ਵਿਭਾਗ ਵੱਲੋਂ ਡੀ-ਸਿਲਟਿੰਗ ਸਾਈਟਾਂ ਸਰੰਡਰ ਕਰਨ ਕਰਕੇ ਲਗਭਗ 450 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੌਜੂਦਾ ਵਿੱਤੀ ਵਰ੍ਹੇ 2023-24 ਲਈ 307 ਕਰੋੜ ਰੁਪਏ ਅਤੇ ਅਗਲੇ ਵਿੱਤੀ ਵਰ੍ਹੇ 2024-25 ਲਈ 300 ਕਰੋੜ ਰੁਪਏ ਆਮਦਨ ਹੋਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ: Punjab NGT Notice: ਸਿੱਧੂ ਦੀ ਪਟੀਸ਼ਨ 'ਤੇ NGT ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

 

ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਰਿਪੋਰਟ ਵਿੱਚ ਦਰਸਾਏ ਗਏ ਮਾਲੀਏ ਦੇ ਅੰਕੜੇ ਸਿਰਫ਼ ਜਨਤਕ ਰੇਤ ਖੱਡਾਂ ਅਤੇ ਵਪਾਰਕ ਰੇਤ ਖੱਡਾਂ ਤੋਂ ਹੋਣ ਵਾਲੇ ਮਾਲੀਏ ਨੂੰ ਦਰਸਾਉਂਦੇ ਹਨ ਅਤੇ ਇਸ ਵਿੱਚ ਹੋਰਨਾਂ ਪ੍ਰਮੁੱਖ ਸਰੋਤਾਂ ਤੋਂ ਹੋਣ ਵਾਲੇ ਮਾਲੀਏ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਰੇਤ ਮਾਫੀਆ ਨੂੰ ਕਰੜੇ ਹੱਥੀਂ ਨੱਥ ਪਾਈ ਗਈ ਹੈ ਅਤੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਰਿਕਾਰਡ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ-ਬਜਰੀ ਮੁਹੱਈਆ ਕਰਵਾ ਰਹੀ ਹੈ ਅਤੇ ਇਸ ਦੇ ਬਾਵਜੂਦ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ: Sukhpal Khaira: ਨਾਭਾ ਜੇਲ੍ਹ 'ਚੋਂ ਬਾਹਰੇ ਆਏ ਸੁਖਪਾਲ ਖਹਿਰਾ, ਦੇਖੋ ਤਸਵੀਰਾਂ..

 

Read More
{}{}