Home >>Punjab

Amritsar Encounter: ਪੁਲਿਸ ਨਾਲ ਮੁਕਾਬਲੇ ਵਿੱਚ ਇੱਕ ਬਦਮਾਸ਼ ਜ਼ਖਮੀ

Amritsar Encounter: ਅੰਮ੍ਰਿਤਸਰ ਵਿੱਚ ਇੱਕ ਗਿਰੋਹ ਦੇ ਗੁਰਗੇ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਜਵਾਬੀ ਕਾਰਵਾਈ ਗੁਰਗਾ ਜ਼ਖ਼ਮੀ ਹੋ ਗਿਆ ਹੈ।

Advertisement
Amritsar Encounter: ਪੁਲਿਸ ਨਾਲ ਮੁਕਾਬਲੇ ਵਿੱਚ ਇੱਕ ਬਦਮਾਸ਼ ਜ਼ਖਮੀ
Ravinder Singh|Updated: Jun 10, 2025, 02:58 PM IST
Share

Amritsar Encounter: ਅੰਮ੍ਰਿਤਸਰ ਵਿੱਚ ਇੱਕ ਗਿਰੋਹ ਦੇ ਗੁਰਗੇ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਜਵਾਬੀ ਕਾਰਵਾਈ ਗੁਰਗਾ ਜ਼ਖ਼ਮੀ ਹੋ ਗਿਆ ਹੈ। ਡੀਐਸਪੀ ਅਟਾਰੀ ਲਖਵਿੰਦਰ ਸਿੰਘ ਦਾ ਕਹਿਣਾ ਹੈ, "ਮੁਲਜ਼ਮ ਤਰਸੇਮ ਸਿੰਘ ਜਾਂਚ ਰਿਮਾਂਡ 'ਤੇ ਸੀ, ਉਸਨੇ ਦੱਸਿਆ ਸੀ ਕਿ ਉਸਨੇ ਇੱਥੇ ਇੱਕ ਪਿਸਤੌਲ ਲੁਕਾਇਆ ਸੀ।

ਜਦੋਂ ਟੀਮ ਉਸਨੂੰ ਪਿਸਤੌਲ ਬਰਾਮਦ ਕਰਨ ਲਈ ਲੈ ਕੇ ਆਈ ਤਾਂ ਉਸਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਗੋਲੀਬਾਰੀ ਵਿੱਚ ਉਸਦੀ ਲੱਤ ਵਿੱਚ ਗੋਲੀ ਲੱਗ ਗਈ। ਉਹ ਇੱਕ ਗੈਂਗ ਨਾਲ ਜੁੜਿਆ ਹੋਇਆ ਹੈ, ਅਤੇ ਉਸਦੇ ਖਿਲਾਫ ਨਾਰਕੋ ਅਤੇ ਅਪਰਾਧਿਕ ਮਾਮਲਿਆਂ ਦੇ ਲਗਭਗ 12 ਮਾਮਲੇ ਦਰਜ ਹਨ। ਉਸਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।"

ਐਸਐਸਪੀ ਦਿਹਾਤੀ ਮਨਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਨੇ ਥਾਣਾ ਘਰਿੰਡਾ ਖੇਤਰ ਵਿੱਚ ਇੱਕ ਸ਼ੱਕੀ ਕਾਰ ਨੂੰ ਨਾਕਾਬੰਦੀ ਕੀਤੀ। ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ - ਤਰਸੇਮ ਸਿੰਘ, ਅਮਰਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਦੀ ਤਲਾਸ਼ੀ ਲੈਣ 'ਤੇ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਨਕਦੀ ਮਿਲੀ। ਪੁਲਿਸ ਪੁੱਛਗਿੱਛ ਤੋਂ ਬਾਅਦ, ਦੋਸ਼ੀ ਤਰਸੇਮ ਸਿੰਘ ਨੂੰ ਹੋਰ ਹਥਿਆਰਾਂ ਦੀ ਬਰਾਮਦਗੀ ਲਈ ਗੰਡਾ ਨਾਲਾ ਭਕਨਾ ਖੇਤਰ ਵਿੱਚ ਲਿਜਾਇਆ ਗਿਆ। ਜਿੱਥੇ ਦੋਸ਼ੀ ਨੇ ਹਥਿਆਰ ਬਰਾਮਦ ਕਰਨ ਦੇ ਬਹਾਨੇ ਉੱਥੇ ਲੁਕਾਈ ਹੋਈ ਪਿਸਤੌਲ ਤੋਂ ਫਾਇਰਿੰਗ ਕੀਤੀ। ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀਬਾਰੀ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖਮੀ ਦੋਸ਼ੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 

ਪੁਲਿਸ ਨੇ ਐਫਆਈਆਰ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ
ਪੁਲਿਸ ਨੇ ਤਿੰਨਾਂ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਮਨਿੰਦਰ ਸਿੰਘ ਨੇ ਕਿਹਾ ਕਿ ਮਾਰਚ 2025 ਤੋਂ ਹੁਣ ਤੱਕ ਤਸਕਰਾਂ ਵਿਰੁੱਧ 402 ਮਾਮਲੇ ਦਰਜ ਕੀਤੇ ਗਏ ਹਨ। ਜਿਨ੍ਹਾਂ ਤੋਂ 106 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ। ਇਸ ਦੌਰਾਨ 1.80 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਜੜ੍ਹੋਂ ਪੁੱਟਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਹ ਮੁਕਾਬਲਾ ਇਸ ਗੱਲ ਦਾ ਸਬੂਤ ਹੈ ਕਿ ਕੋਈ ਵੀ ਅਪਰਾਧੀ ਕਾਨੂੰਨ ਤੋਂ ਬਚ ਨਹੀਂ ਸਕੇਗਾ।

Read More
{}{}