Ludhiana News: ਲੁਧਿਆਣਾ ਦੀ ਹਲਕਾ ਕੇਂਦਰੀ ਅਤੇ ਦੱਖਣੀ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਅਤੇ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਖੁਦ ਝਾੜੂ ਲਗਾ ਕੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਤੇ ਲੋਕਾਂ ਨੂੰ ਆਲਾ-ਦੁਆਲਾ ਸਾਫ ਰੱਖਣ ਲਈ ਪ੍ਰੇਰਿਤ ਕੀਤਾ।
ਲੁਧਿਆਣਾ ਨੂੰ ਸਾਫ ਸੁਥਰਾ ਬਣਾਉਣ ਲਈ ਵਿਸ਼ੇਸ਼ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਲੁਧਿਆਣਾ ਦੇ ਹਲਕਾ ਦੱਖਣੀ ਵਿੱਚ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਅਤੇ ਹਲਕਾ ਕੇਂਦਰੀ ਦੇ ਵਿੱਚ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਦਿਸ਼ਾ ਉਤੇ ਲੁਧਿਆਣਾ ਨੂੰ ਸਮਾਰਟ ਸਿਟੀ ਅਤੇ ਸਾਫ ਸੁਥਰਾ ਸ਼ਹਿਰ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਸਾਡੇ ਸਫਾਈ ਕਰਮਚਾਰੀਆਂ ਵੱਲੋਂ ਲੁਧਿਆਣਾ ਨੂੰ ਸਾਫ ਸੁਥਰਾ ਰੱਖਿਆ ਜਾ ਰਿਹਾ ਉੱਥੇ ਆਮ ਲੋਕਾਂ ਨੂੰ ਵੀ ਚਾਹੀਦਾ ਹੈ ਜੋ ਵੀ ਘਰ ਦਾ ਕੂੜਾ ਕਰਕਟ ਉਹ ਸੜਕ ਉਤੇ ਨਾ ਸੁੱਟਣ ਤਾਂ ਜੋ ਸ਼ਹਿਰ ਨੂੰ ਸਾਫ ਸੁੰਦਰ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : Punjab vs Haryana: ਪਾਣੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹਮਰੁਤਬਾ ਨਾਇਬ ਸੈਣੀ ਨੂੰ ਲਿਖਿਆ ਪੱਤਰ
ਉਨ੍ਹਾਂ ਨੇ ਕਿਹਾ ਕਿ ਜਿਹੜੇ ਵਾਰਡ ਨੂੰ ਸਾਫ ਸੁਥਰਾ ਰੱਖਣਗੇ ਲੋਕ ਉਸ ਨੂੰ ਇਨਾਮ ਵੀ ਦਿੱਤੇ ਜਾਣਗੇ। ਹਲਕਾ ਦੱਖਣੀ ਦੀ ਵਿਧਾਇਕ ਰਜਿੰਦਰਪਾਲ ਛੀਨਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਹਲਕੇ ਨੂੰ ਸਾਫ ਸੁਥਰਾ ਬਣਾਉਣ ਲਈ ਲਗਾਤਾਰ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ। ਦੋਵਾਂ ਵਿਧਾਇਕਾਂ ਨੇ ਖੁਦ ਵੀ ਝਾੜੂ ਫੜ ਕੇ ਸਫਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਸ਼ਹਿਰ ਸਾਫ ਸੁਥਰਾ ਬਣਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਬਿਮਾਰੀਆਂ ਤੋਂ ਰਾਹਤ ਰਹਿ ਸਕੀਏ। ਉਨ੍ਹਾਂ ਨੇ ਕਿਹਾ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ ਤੇ ਇਸ ਤੋਂ ਇਲਾਵਾ ਹੋਰ ਲੋਕਾਂ ਨੂੰ ਸਫ਼ਾਈ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਨਾਲ ਸ਼ਹਿਰ ਵਾਸੀਆਂ ਦੀ ਸਿਹਤ ਤੰਦਰੁਸਤ ਰਹੇਗੀ।
ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਨੇ ਆਪਣੀ ਜ਼ਿੰਦਗੀ ਦੇ ਨਵੇਂ ਪੜਾਅ ਦੀ ਕੀਤੀ ਸ਼ੁਰੂਆਤ