Home >>Punjab

Gurpreet Gogi Cremation: ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਪੰਜ ਤੱਤਾਂ 'ਚ ਵਿਲੀਨ; ਸੀਐਮ ਭਗਵੰਤ ਮਾਨ ਹੋਏ ਦੁੱਖ 'ਚ ਸ਼ਰੀਕ

Gurpreet Gogi Cremation: ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਗਮਗ਼ੀਨ ਮਾਹੌਲ ਵਿੱਚ ਅੰਤਿਮ ਸਸਕਾਰ ਹੋਇਆ। 

Advertisement
Gurpreet Gogi Cremation: ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਪੰਜ ਤੱਤਾਂ 'ਚ ਵਿਲੀਨ; ਸੀਐਮ ਭਗਵੰਤ ਮਾਨ ਹੋਏ ਦੁੱਖ 'ਚ ਸ਼ਰੀਕ
Ravinder Singh|Updated: Jan 11, 2025, 06:22 PM IST
Share

Gurpreet Gogi Cremation: ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਗਮਗ਼ੀਨ ਮਾਹੌਲ ਵਿੱਚ ਅੰਤਿਮ ਸਸਕਾਰ ਹੋਇਆ। ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਹੋਰ ਸੀਨੀਅਰ ਲੀਡਰ ਨੇ ਅੰਤਿਮ ਸਸਕਾਰ ਮੌਕੇ ਪੁੱਜ ਕੇ ਪਰਿਵਾਰ ਨੂੰ ਦਿਲਾਸਾ ਦਿੱਤਾ ਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

ਉਨ੍ਹਾਂ ਦਾ ਪੋਸਟਮਾਰਟਮ ਸ਼ਨਿੱਚਰਵਾਰ ਦੁਪਹਿਰ (11 ਜਨਵਰੀ) ਨੂੰ ਡੀਐਮਸੀ ਹਸਪਤਾਲ ਵਿੱਚ ਕੀਤਾ ਗਿਆ। ਜਿਸ 'ਚ ਪਤਾ ਲੱਗਾ ਕਿ ਗੋਲੀ ਸੱਜੇ ਪਾਸਿਓਂ ਉਸ ਦੇ ਸਿਰ 'ਚ ਦਾਖ਼ਲ ਹੋਈ ਅਤੇ ਖੱਬੇ ਪਾਸੇ ਤੋਂ ਬਾਹਰ ਆ ਕੇ ਉਸ 'ਚੋਂ ਲੰਘ ਗਈ। ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਘਰ ਲਿਆਂਦਾ ਗਿਆ। ਇੱਥੋਂ ਬਾਅਦ ਦੁਪਹਿਰ ਕਰੀਬ 4 ਵਜੇ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਪੁੱਤਰ ਵਿਸ਼ਵਾਸ ਬੱਸੀ ਨੇ ਚਿਖਾ ਨੂੰ ਮੁਖਅਗਨੀ ਵਿਖਾਈ।

ਇਸ ਦੌਰਾਨ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸੂਬੇ ਭਰ ਤੋਂ ਵੱਖ-ਵੱਖ ਪਾਰਟੀਆਂ ਦੇ ਆਗੂ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ਪੁੱਜੇ। ਗੋਗੀ ਦੀ ਮੌਤ 'ਤੇ CM ਮਾਨ ਨੇ ਕਿਹਾ ਕਿ ਗੋਗੀ ਕਦੇ ਵੀ ਮੇਰੇ ਕੋਲ ਆਪਣਾ ਨਿੱਜੀ ਕੰਮ ਲੈ ਕੇ ਨਹੀਂ ਆਇਆ। ਉਹ ਹਮੇਸ਼ਾ ਲੋਕਾਂ ਦੇ ਕੰਮ ਲੈ ਕੇ ਮੇਰੇ ਕੋਲ ਆਉਂਦਾ ਸੀ। ਉਸ ਵੱਲੋਂ ਕੀਤੇ ਕੰਮ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਸ ਨਾਲ ਹਮੇਸ਼ਾ ਫ਼ੋਨ 'ਤੇ ਗੱਲ ਹੁੰਦੀ ਰਹਿੰਦੀ ਸੀ।

ਇਸ ਦੁੱਖ ਦੀ ਘੜੀ 'ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਰਪ੍ਰੀਤ ਗੋਗੀ ਸਾਡੇ ਪਰਿਵਾਰ ਦਾ ਹਿੱਸਾ ਸਨ। ਉਹ ਕਦੇ ਵੀ ਮੇਰੇ ਕੋਲ ਨਿੱਜੀ ਕੰਮ ਲਈ ਨਹੀਂ, ਸਗੋਂ ਆਪਣੇ ਹਲਕੇ ਦੇ ਕੰਮ ਲਈ ਹੀ ਆਏ ਸੀ। ਉਨ੍ਹਾਂ ਦਾ ਚਲੇ ਜਾਣਾ ਪਾਰਟੀ ਲਈ ਹੀ ਨਹੀਂ, ਸਗੋਂ ਲੁਧਿਆਣਾ ਵਾਸੀਆਂ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਇਹ ਵੀ ਪੜ੍ਹੋ : Jalandhar Mayor News: ਵਿਨੀਤ ਧੀਰ ਬਣੇ ਜਲੰਧਰ ਦੇ ਨਵੇਂ ਮੇਅਰ; ਸੀਐਮ ਭਗਵੰਤ ਮਾਨ ਨੇ ਕੀਤਾ ਐਲਾਨ

ਸ਼ੁੱਕਰਵਾਰ ਦੇਰ ਰਾਤ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੋਲ਼ੀ ਲੱਗਣ ਲੱਗ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਡੀ. ਐੱਮ. ਸੀ. ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : Gurpreet Gogi Death: ਕੁਲਤਾਰ ਸਿੰਘ ਸੰਧਵਾਂ ਤੋਂ ਲੈ ਕੇ ਬਿਕਰਮ ਮਜੀਠੀਆ ਨੇ ਵਿਧਾਇਕ ਗੋਗੀ ਦੀ ਮੌਤ ਉਤੇ ਦੁੱਖ ਪ੍ਰਗਟਾਇਆ

 

Read More
{}{}