MLA Raman Arora son: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਦੇ ਬੇਟੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅਗਾਊ ਜਮਾਨਤ ਮਿਲ ਗਈ ਹੈ। ਇਸ ਮਾਮਲੇ ਵਿੱਚ ਰਮਨ ਅਰੋੜਾ ਦੀ ਪਹਿਲਾਂ ਹੀ ਗ੍ਰਿਫਤਾਰੀ ਹੋ ਚੁੱਕੀ ਹੈ। ਰਮਨ ਅਰੋੜਾ ਦੇ ਬੇਟੇ ਨੂੰ ਵੀ ਆਪਣੀ ਗ੍ਰਿਫ਼ਤਾਰੀ ਦਾ ਸ਼ੱਕ ਸੀ, ਜਿਸ ਕਾਰਨ ਉਸਨੇ ਅਗਾਊ ਜਮਾਨਤ ਲਈ ਅਰਜ਼ੀ ਦਿੱਤੀ ਸੀ।
ਜਲੰਧਰ ਦੀ ਸਥਾਨਕ ਅਦਾਲਤ ਨੇ ਪਹਿਲਾਂ ਉਸ ਦੀ ਅਗਾਊ ਜਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ, ਪਰ ਹੁਣ ਹਾਈ ਕੋਰਟ ਵੱਲੋਂ ਉਸਨੂੰ ਅੰਤਰਿਮ ਰਾਹਤ ਮਿਲੀ ਹੈ।