Moga News:ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ 'ਤੇ ਇੱਕ ਵੱਡੀ ਕਾਰਵਾਈ ਕਰਦਿਆਂ, ਮੋਗਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਨੈੱਟਵਰਕ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਵੀਰਵਾਰ ਨੂੰ ਕਿਹਾ ਕਿ ਕਾਰਵਾਈ ਦੌਰਾਨ, ਪੁਲਿਸ ਟੀਮ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ ਨੌਂ ਪਿਸਤੌਲ (.32 ਬੋਰ), ਮੈਗਜ਼ੀਨ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚ ਸ਼ਾਮਲ ਹੋਰਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਐਸਐਸਪੀ ਮੋਗਾ ਅਜੇ ਗਾਂਧੀ ਨੇ ਦੱਸਿਆ ਕਿ ਸੀਆਈਏ ਦੀ ਟੀਮ ਬੱਸ ਅੱਡਾ ਮੈਹਿਣਾ ਮੇਨ ਜੀ.ਟੀ ਰੋਡ ਮੋਗਾ ਲੁਧਿਆਣਾ ਮੌਜੂਦ ਸੀ ਤਾਂ ਸਾਨੂੰ ਇਤਲਾਹ ਮਿਲੀ ਸੀਕਿ ਅਜੈ ਕੁਮਾਰ ਉਰਫ ਅਜੈ ਜਿਲ੍ਹਾ ਫਾਜਿਲਕਾ ਅਤੇ ਸੁਖਪਾਲ ਸਿੰਘ ਉਰਫ ਸੁੱਖ ਜਿਲ੍ਹਾ ਸੰਗਰੂਰ ਜੋ ਨਜਾਇਜ ਅਸਲੇ ਦੀ ਤਸਕਰੀ ਕਰਦੇ ਹਨ, ਜੋ ਬਾਹਰਲੀ ਸਟੇਟਾ ਵਿਚ ਨਜਾਇਜ਼ ਅਸਲੇ ਲਿਆ ਕੇ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਸਪਲਾਈ ਕਰਦੇ ਹਨ। ਜੋ ਅੱਜ ਇਹ ਦੋਨੇ ਜਾਣੇ ਭਾਰੀ ਮਾਤਰਾ ਵਿੱਚ ਨਜਾਇਜ ਅਸਲੇ ਲੈ ਕੇ ਅੱਗੇ ਸਪਲਾਈ ਕਰਨ ਲਈ ਮੇਨ ਜੀ.ਟੀ ਰੋਡ ਮੋਗਾ-ਲੁਧਿਆਣਾ ਤੋ ਪਿੰਡ ਬੁੱਘੀਪੁਰਾ ਨੂੰ ਜਾਂਦੀ ਲਿੰਕ ਰੋਡ ਦੇ ਮੋੜ ਪਾਸ ਬਣੇ ਬੱਸ ਅੱਡੇ ਦੇ ਸੈਂਡ ਪਾਸ ਖੜ੍ਹੇ ਗਾਹਕਾ ਦੀ ਉਡੀਕ ਕਰ ਰਹੇ ਹਨ। ਜੇਕਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਦੋਨੋ ਕਾਬੂ ਆ ਸਕਦੇ ਹਨ ਅਤੇ ਇਹਨਾਂ ਪਾਸੇ ਭਾਰੀ ਮਾਤਰਾ ਵਿੱਚ ਨਜਾਇਜ਼ ਅਸਲੇ ਬਰਾਮਦ ਹੋ ਸਕਦੇ ਹਨ। ਜੋ ਇਹ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ਕਰਕੇ ਮੁੱਖਬਰ ਵੱਲੋਂ ਦੱਸੀ ਜਗ੍ਹਾ ਰੇਡ ਕੀਤੀ ਅਤੇ ਦੋਨੋ ਦੋਸ਼ੀਆਂ ਨੂੰ 09 ਨਜਾਇਜ਼ ਦੇਸੀ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 20 ਜਿੰਦਾ ਰੋਂਦ 32 ਬੋਰ ਬਰਾਮਦ ਕੀਤੇ ।
ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਦੱਸਿਆ ਕਿ ਜੋ ਉਹਨਾਂ ਪਾਸੋ ਨਜਾਇਜ਼ ਅਸਲੇ ਬਰਾਮਦ ਹੋਏ ਸਨ ਇਹਨਾਂ ਅਸਲਿਆਂ ਵਿੱਚ ਦੋ ਪਿਸਟਲ ਉਹਨਾਂ ਨੇ ਅੱਗੇ ਗੁਰਪ੍ਰੀਤ ਸਿੰਘ ਅਤੇ ਸੁਰਜੀਤ ਸਿੰਘ ਉਰਫ ਸੀਤੀ ਵਾਸੀਆ ਸੇਰਪੁਰ ਤਾਇਬਾ,ਜਿਲ੍ਹਾ ਮੋਗਾ ਨੂੰ ਸਪਲਾਈ ਕਰਨੇ ਸਨ। ਦੋਸੀ ਨਾਮਜਦ ਕਰਕੇ ਮੁਕੱਦਮਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ।
ਚਾਰੋ ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋ ਬਰਾਮਦਾ ਅਸਲਿਆ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।