Moga News: ਅੱਜ ਮੋਗਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਹ ਹਾਦਸਾ ਨਿਹਾਲ ਸਿੰਘ ਵਾਲਾ ਇਲਾਕੇ ਵਿੱਚ ਵਾਪਰਿਆ, ਜਿੱਥੇ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਖੇਤਾਂ ਵਿੱਚ ਪਲਟ ਗਈ। ਜਾਣਕਾਰੀ ਅਨੁਸਾਰ ਬੱਸ ਵਿੱਚ ਸਕੂਲ ਆਫ਼ ਐਮੀਨੈਂਸ ਦੇ 40 ਬੱਚੇ ਸਫ਼ਰ ਕਰ ਰਹੇ ਸਨ। ਇਸ ਹਾਦਸੇ ਵਿੱਚ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਹ ਜ਼ਖਮੀ ਹੋ ਗਏ ਹਨ। ਘਟਨਾ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਜ਼ਖਮੀ ਬੱਚਿਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ। ਹਾਦਸੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।